Friday, April 19, 2024

ਵਾਹਿਗੁਰੂ

spot_img
spot_img

ਭਾਰਤ ਸਰਕਾਰ ਨੇ ਲਾਲ ਕਿਲੇ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 306ਵਾਂ ਸ਼ਹੀਦੀ ਦਿਹਾੜਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 25 ਜੂਨ, 2022 –
ਕੇਂਦਰ ਸਰਕਾਰ ਦੇ ਸਭਿਆਚਾਰ ਮਾਮਲੇ ਵਿਭਾਗ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਰਲ ਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 306ਵਾਂ ਸ਼ਹੀਦੀ ਦਿਹਾੜਾ ਇਤਿਹਾਸਕ ਲਾਲ ਕਿਲੇ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ । ਪੋ੍ਰਗਰਾਮ ਵਿਚ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਮੀਨਾਕਸ਼ੀ ਲੇਖੀ ਉਚੇਚੇ ਤੌਰ ’ਤੇ ਸ਼ਾਮਲ ਹੋਏ।

ਇਸ ਮੌਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਨੈਸ਼ਨਲ ਮੋਨਯੂਮੈਂਟ ਅਥਾਰਟੀ ਦੇ ਮੁਖੀ ਤਰੁਣ ਵਿਜੇ, ਸਹਿ ਸਹਿਯੋਗੀ ਰਾਜੀਵ ਬੱਬਰ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਆਰ ਪੀ ਸਿੰਘ ਸਪੋਕਸਪਰਸਨ ਬੀ ਜੇ ਪੀ, ਪ੍ਰੇਮ ਦਨੇਜਾ ਜੀ ਪ੍ਰਧਾਨ ਬਾਬਾ ਬੰਦਾ ਸਿੰਘ ਸਿੱਖ ਸੰਪਰਦਾ ਭਾਰਤ, ਵੇਦ ਮੱਕੜ ਜਨਰਲ ਸਕੱਤਰ ਬਾਬ ਬੰਦਾ ਸਿੰਘ ਬਹਾਦਰ ਸੰਪਰਦਾ, ਐਸ ਐਸ ਪਾਹਵਾ, ਭਾਸਕਰ ਵਰਮਾ ਮੈਂਬਰ ਸਕੱਤਰ ਨੈਸ਼ਨਲ ਮੋਨਯੂਮੈਂਟ ਅਥਾਰਟੀ ਤੇ ਹੋਰ ਪਤਵੰਤੇ ਸੱਜਣਾ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਅਸਥਾਨ ਰਿਆਸੀ ਜੰਮੂ ਵਿਚ ਅੱਜ ਵੀ ਹੈ। ਉਹਨਾਂ ਕਿਹਾ ਕਿ ਮਾਧੋ ਦਾਸ ਜੀ ਹੀ ਵੱਡੇ ਹੋ ਕੇ ਬਾਬਾ ਬੰਦਾ ਸਿੰਘ ਬਹਾਦਰ ਬਣੇ ਤੇ ਗੁਰੂ ਗੋਬਿੰਦ ਸਿੰਘ ਜੀ ਦੀ ਸੇਵਾ ਵਿਚ ਜੁਟੇ।

ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਚਰਿੱਤਰ ਇੰਨਾ ਸੰਵੇਦਨਸ਼ੀਲ ਸੀ ਕਿ ਇਕ ਜਾਨਵਰ ਦੀ ਹੱਤਿਆ ਉਹਨਾਂ ਹੱਥੋਂ ਹੋਈ ਤਾਂ ਉਹਨਾਂ ਜੀਵਨ ਸਰੂਪ ਹੀ ਬਦਲ ਲਿਆ। ਉਹਨਾਂ ਕਿਹਾ ਕਿ ਉਹਨਾਂ ਵਜ਼ੀਰ ਖਾਨ ਨੂੰ ਮਾਰ ਕੇ ਵਜ਼ੀਰ ਖਾਨ ਤੋਂ ਉਹ ਥਾਂ ਲਈ ਤੇ ਗੁਰੂ ਨਾਨਕ ਦੇਵ ਜੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਿੱਕੇ ਚਲਾਏ। ਉਹਨਾਂ ਕਿਹਾ ਕਿ ਅਸੀਂ ਸਾਰੇ ਇਕੋ ਕੌਮ ਤੋਂ ਆਏ ਹਾਂ।

ਹਨਾਂ ਕਿਹਾ ਕਿ ਦਿੱਲੀ ਦੇ ਇਤਿਹਾਸ ਇਹ ਦੱਸਿਆ ਜਾਂਦਾ ਹੈ ਕਿ ਦਿੱਲੀ ਪੰਜ ਪਿੰਡ ਸੀ ਪਰ ਜਦੋਂ ਇੰਦਰਪ੍ਰਥ ਬਣਿਆ ਤਾਂ ਪੰਜ ਪਿੰਡ ਸਨ। ਉਹਨਾਂ ਕਿਹਾ ਕਿ ਦਿੱਲੀ ਦੇ ਰਾਜਾ ਆਨੰਦਪਾਲ ਤੋਮਰ ਸੀ। ਉਹਨਾਂ ਕਿਹਾ ਕਿ ਰਾਜਾ ਤੋਮਰ ਦੇ ਮਹਿਲਾਂ ਨੁੰ ਤਬਾਹ ਕੀਤਾ ਗਿਆ। ਉਹਨਾਂ ਕਿਹਾ ਕਿ ਜਿਹਨਾਂ ਨੇ ਕੌਮ ਦੀ ਰਾਖੀ ਵਾਸਤੇ ਆਪਣੀਆਂ ਸ਼ਹਾਦਤਾਂ ਦਿੱਤੀਆਂ, ਉਹਨਾਂ ਦਾ ਇਤਿਹਾਸ ਦਿੱਲੀ ਵਿਚ ਨਹੀਂ ਹੈ ਪਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਇਹੀ ਇਤਿਹਾਸ ਦੱਸਣ ਵਾਸਤੇ ਅੰਮਿ੍ਰਤ ਮਹਾਉਤਸਵ ਦਾ ਨਾਂ ਦਿੱਤਾ ਹੈ ਤੇ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਤੁਸੀਂ ਗੁਰੂ ਨਾਨਕ ਦੇਵ ਜੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਵੰਸ਼ਜ ਹੋ।

ਉਹਨਾਂ ਕਿਹਾ ਕਿ ਅਸੀਂ ਦਿੱਲੀ ਵਿਚ ਬਾਬਾ ਬੰਦਾ ਸਿੰਘ ਬਹਾਦਰ ਜੀ ਤੇ ਉਹਨਾਂ ਸਾਰਿਆਂ ਦੀਆਂ ਯਾਦਗਾਰਾਂ ਸਥਾਤਿਪ ਕਰਾਂਗੇ ਜਿਹਨਾਂ ਦੇਸ਼ ਵਾਸਤੇ ਸ਼ਹਾਦਤਾਂ ਦਿੱਤੀਆਂ। ਉਹਨਾਂ ਕਿਹਾ ਕਿ ਅੱਜ ਆਜ਼ਾਦੀ ਨੂੰ 75 ਸਾਲਾਂ ਪੂਰੇ ਹੋਏ ਹਨ ਤੇ ਅਗਲੇ 25 ਸਾਲ ਕਿਵੇਂ ਹੋਣ, ਇਸ ਬਾਰੇ ਅਸੀਂ ਸਾਰੇ ਰਲ ਮਿਲ ਕੇ ਕੰਮ ਕਰਾਂਗੇ। ਉਹਨਾਂ ਕਿਹਾ ਕਿ ਜਿਹਨਾਂ ਨੇ ਆਪਣੀ ਬੋਟੀ ਬੋਟੀ ਕਟਵਾ ਕੇ ਵੀ ਧਰਮ ਦੀ ਰੱਖਿਆ ਦੀ ਗੱਲ ਕੀਤੀ, ਉਹਨਾਂ ਨੂੰ ਜੇਕਰ ਅਸੀਂ ਭੁੱਲ ਜਾਈਏ ਤਾਂ ਸਾਡੀ ਵੱਡੀ ਕੁਤਾਹੀ ਹੋਵੇਗੀ। ਉਹਨਾਂ ਨੇ ਇਸ ਮੌਕੇ ਕਬੀਰ ਦਾਸ ਜੀ ਵੱਲੋਂ ਲਿਖੀ ਰਚਨਾ ਸੂਰਾ ਸੋ ਪਹਿਚਾਨੀਏ ਜੋ ਲੜੇ ਦਿਨ ਕੇ ਹੇਤ ਦਾ ਜ਼ਿਕਰ ਵੀ ਕੀਤਾ।

ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਮੁਗਲਾਂ ਤੋਂ ਰਾਜ ਖੋਹ ਕੇ ਸਾਰਿਆਂ ਵਾਸਤੇ ਸਮਾਨ ਰਾਜ ਸਥਾਪਿਤ ਕੀਤਾ। ਉਹਨਾਂ ਰਬਿੰਦਰ ਨਾਥ ਟੈਗੋਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਕੀਤੀ ਰਚਨਾ ਦਾ ਜ਼ਿਕਰ ਵੀ ਕੀਤਾ।

ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਤਰੁਣ ਵਿਜੇ ਨੇ ਕਿਹਾ ਕਿ ਜਦੋਂ ਤੱਕ ਅਸੀਂ ਬਾਬਾ ਸਿੰਘ ਬਹਾਦਰ ਜੀ ਦੇ ਅਸਥਾਨਾਂ ’ਤੇ ਮੱਥਾ ਨਹੀਂ ਟੇਕਦੇ, ਸਾਡਾ ਭਾਰਤ ਦਰਸ਼ਨ ਅਧੂਰਾ ਹੈ। ਉਹਨਾਂ ਕਿਹਾ ਕਿ ਅਸੀਂ ਮੁਗਲਾਂ ਦਾ ਇਤਿਹਾਸ ਪੜਾਉਦੇ ਰਹਿ ਗਏ ਜਦੋਂ ਕਿ ਜਿਹਨਾਂ ਨੇ ਹਿੰਦੁਸਤਾਨ ਲਈ ਖੂਨ ਵਹਾਇਆ, ਉਹਨਾਂ ਦੇ ਨਾਂ ਦਾ ਜ਼ਿਕਰ ਵੀ ਇਤਿਹਾਸ ਵਿਚ ਨਹੀਂ ਆਉਦਾ। ਉਹਨਾਂ ਕਿਹਾ ਕਿ ਅੱਜ ਬਹੁਤ ਜ਼ਰੂਰੀ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਬਾਰੇ ਅਧਿਆਏ ਇਤਿਹਾਸ ਦਾ ਹਿੱਸਾ ਬਣਾਇਆ ਜਾਵੇ। ਉਹਨਾਂ ਕਿਹਾ ਕਿ ਦਿੱਲੀ ਦਾ ਸਭ ਤੋਂ ਵੱਡਾ ਅਸਥਾਨ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਅਸਥਾਨ ਹੈ।

ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਸੀਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਵਾਰਸ ਹਾਂ ਤੇ ਸਾਨੁੰ ਅੱਜ ਬਹੁਤ ਵੱਡੀ ਗੱਲ ਹੈ ਕਿ ਭਾਰਤ ਸਰਕਾਰ ਲਾਲ ਕਿਲੇ ’ਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾ ਰਹੀ ਹੈ। ਉਹਨਾਂ ਕਿਹਾ ਕਿ ਅੱਜ ਭਾਰਤ ਦੀ ਸਲਤਨਤ ਉਸ ਬਾਬਾ ਜੀ ਨੁੰ ਯਾਦ ਕਰ ਰਹੀ ਹੈ ਜਿਹਨਾਂ ਨੇ ਯਾਦਗਾਰੀ ਸਿੱਕਾ ਚਲਾਇਆ। ਕੋਈ ਸਾਧਾਰਣ ਨਹੀਂ ਸੀ ਬਾਬਾ ਬੰਦਾ ਸਿੰਘ ਬਹਾਦਰ ਪਰ ਉਹਨਾਂ ਵਰਗਾ ਨਾ ਕੋਈ ਹੋਇਆ ਤੇ ਨਾ ਕੋਈ ਹੋ ਸਕਦਾ ਹੈ।

ਉਹਨਾਂ ਕਿਹਾ ਕਿ ਇਸੇ ਲਾਲ ਕਿਲੇ ਦੇ ਬਾਹਰ ਬਾਬਾ ਬੰਦਾ ਸਿੰਘ ਬਹਾਦਰ ਨੁੰ ਸ਼ਹੀਦ ਕੀਤਾ ਗਿਆ ਤੇ ਅੱਜ ਉਸ ਲਾਲ ਕਿਲੇ ’ਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਭਾਰਤ ਸਰਕਾਰ ਮਨਾ ਰਹੀ ਹੈ, ਇਹ ਅਕਾਲ ਪੁਰਖ ਦੀ ਹੀ ਕਿਰਪਾ ਹੈ। ਉਹਨਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਜਿੰਨਾ ਧੰਨਵਾਦ ਕਰੀਏ, ਉਹਨਾਂ ਥੋੜਾ ਹੈ।

ਉਹਨਾਂ ਇਹ ਵੀ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਯਾਦਗਾਰਾਂ ਭਾਰਤ ਸਰਕਾਰ ਨੇ ਬਣਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਸਕਣ।

ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸਿੱਖਾਂ ਵਾਸਤੇ ਬਹੁਤ ਕੁਝ ਕੀਤਾ ਹੈ। ਉਹਨਾਂ ਦੱਸਿਆ ਕਿ 70 ਸਾਲਾਂ ਦੀ ਮੰਗ ਪੂਰੀ ਕਰਦਿਆਂ ਕਰਤਾਰਪੁਰ ਸਾਹਿਬ ਲਾਂਘਾ ਸ਼ੁਰੂ ਕੀਤਾ ਗਿਆ ਤੇ 1984 ਦੇ ਸਿੱਖਾਂ ਦੇ ਕਾਤਲਾਂ ਨੁੰ ਸਜ਼ਾਵਾਂ ਦੇਣ ਦਾ ਕੰਮ ਸ਼ੁਰੂ ਹੋਇਆ। ਉਹਨਾਂ ਦੱਸਿਆ ਕਿ ਅੰਗਰੇਜ਼ਾਂ ਨੇ ਕਦੇ ਸਿੱਖਾਂ ਦੇ ਹੱਕ ਵਿਚ ਗੱਲ ਨਹੀਂ ਕੀਤੀ।

ਅੱਜ ਕੇਂਦਰ ਸਰਕਾਰ ਸਿੱਖਾਂ ਦੇ ਦਿਨ ਮਨਾ ਰਹੀ ਹੈ ਜੋ ਬਹੁਤ ਵੱਡੀ ਗੱਲ ਹੈ ਜਿਸਦੀ ਸਾਰੀ ਦੁਨੀਆਂ ਵਿਚ ਸ਼ਲਾਘਾ ਹੋ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਅੱਜ ਇਕ ਹੋਰ ਮੰਗ ਰੱਖਦੇ ਹਾਂ ਕਿ ਨੈਸ਼ਨਲ ਮੋਨਯੂਮੈਂਟ ਅਥਾਰਟੀ ਬਾਬਾ ਬੰਦਾ ਸਿੰਘ ਬਹਾਦਰ ਜੀ ਨਾਲ ਸਬੰਧ ਅਸਥਾਨਾਂ ਨੂੰ ਆਪਣੇ ਅਧੀਨ ਲੈ ਕੇ ਉਹਨਾਂ ਨੂੰ ਸੰਗਤਾਂ ਦੇ ਦਰਸ਼ਨ ਵਾਸਤੇ ਤਿਆਰ ਕਰੇ। ਇਸਦੇ ਨਾਲ ਹੀ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਬਾਰੇ ਸਕੂਲੀ ਤੇ ਕਾਲਜ ਸਿੱਖਿਆ ਵਿਚ ਅਧਿਆਏ ਸ਼ਾਮਲ ਕੀਤਾ ਜਾਵੇ।

ਸਮਾਗਮ ਵਿਚ ਸੰਚਾਲਨ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਕੇ ਲਾਲ ਕਿਲੇ ’ਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਮੁਗਲਾਂ ਨੂੰ ਮਾਤ ਦਿੱਤੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ। ਸਿੱਖ ਰਾਜ ਸਥਾਪਿਤ ਕੀਤਾ ਤੇ ਨਾਨਕਸ਼ਾਹੀ ਸਿੱਕਾ ਚਲਾਇਆ। ਉਹਨਾਂ ਇਹ ਵੀ ਦੱਸਿਆ ਕਿ ਕੁਝ ਦਿਨ ਪਹਿਲਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸੀ ਜਿਸ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਵਿਸ਼ੇਸ਼ ਉਪਰਾਲੇ ਕੀਤੇ ਸਨ।

ਸਮਾਗਮ ਵਿਚ ਬਾਬਾ ਜਤਿੰਦਰਪਾਲ ਸਿੰਘ ਸੋਢੀ ਵੰਸ਼ਜ ਤੇ ਮੁਖੀ ਬਾਬਾ ਸਿੰਘ ਬਹਾਦਰ ਸੰਪਰਦਾ ਰਿਆਸੀ ਜੰਮੂ ਨੇ ਇਸ ਮੌਕੇ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਕੌਮ ਬਾਬਾ ਜੀ ਨੁੰ ਸ਼ਰਧਾਂਜਲੀ ਦੇਣ ਵਾਸਤੇ ਲਾਲ ਕਿਲੇ ’ਤੇ ਇਹ ਸਮਾਗਮ ਕਰ ਰਹੀ ਹੈ।

ਇਸ ਮੌਕੇ ਤਰੁਣ ਵਿਜੇ ਨੇ ਬਾਬਾ ਜਤਿੰਦਰਪਾਲ ਸਿੰਘ ਸੋਢੀ ਨੂੰ ਯਾਦਗਾਰ ਚਿੰਨ ਭੇਂਟ ਕੀਤਾ, ਰਾਜੀਵ ਬੱਬਰ ਨੇ ਮੰਤਰੀ ਸ੍ਰੀਮਤੀ ਮੀਨਾਕਸ਼ੀ ਲੇਖੀ ਨੂੰ ਯਾਦਗਾਰੀ ਚਿੰਨ ਭੇਂਟ ਕੀਤਾ। ਵੇਦ ਮੱਕੜ ਨੇ ਤਰੁਣ ਵਿਜੇ ਨੁੰ ਯਾਦਗਾਰੀ ਚਿੰਨ ਭੇਂਟ ਕੀਤਾ। ਕੁਲਦੀਪ ਸਿੰਘ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਯਾਦਗਾਰੀ ਚਿੰਨ ਭੇਂਟ ਕੀਤਾ। ਰਿਮਪ੍ਰੀਤ ਸਿੰਘ ਬਖਸ਼ੀ ਨੇ ਹਰਮੀਤ ਸਿੰਘ ਕਾਲਕਾ ਨੂੰ ਯਾਦਾਗਰੀ ਚਿੰਨ ਭੇਂਟ ਕੀਤਾ। ਜਸਪ੍ਰੀਤ ਸਿੰਘ ਮਾਟਾ ਨੇ ਭਾਸਕਰ ਵਰਮਾ ਨੂੰ ਯਾਦਗਾਰੀ ਚਿੰਨ ਭੇਂਟ ਕੀਤਾ। ਪ੍ਰੇਮ ਦੁਰੇਜਾ ਨੇ ਆਰ ਪੀ ਸਿੰਘ ਨੂੰ ਯਾਦਗਾਰੀ ਚਿੰਨ ਭੇਂਟ ਕੀਤਾ।

ਪ੍ਰੋਗਰਾਮ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਜੁਆਇੰਟ ਸਕੱਤਰ ਜਸਮੇਨ ਸਿੰਘ ਨੋਨੀ ਤੇ ਹੋਰ ਅਹੁਦੇਦਾਰਾਂ ਦੇ ਨਾਲ-ਨਾਲ ਮੈਂਬਰਾਂ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...