Saturday, April 27, 2024

ਵਾਹਿਗੁਰੂ

spot_img
spot_img

ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨੂੰ ਹਮੇਸ਼ਾਂ ਰੜਕਦਾ ਰਹੇਗਾ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 1 ਮਾਰਚ, 2021:
ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਹਰਿਆਣਾ ’ਚ ਪਿੰਡ ਹਾਬੜੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।

ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੁਧਾਰ ਲਹਿਰ ਦੇ ਆਗੂਆਂ ਨੂੰ ਯਾਦ ਕਰਦਿਆਂ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਇਹ ਸਮਾਗਮ ਹੋਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਂਮੱਤੇ ਇਤਿਹਾਸ ਨਾਲ ਜੋੜਿਆ।

ਦਸਣਯੋਗ ਹੈ ਕਿ ਗੁਰਦੁਆਰਾ ਸੁਧਾਰ ਲਹਿਰ ਦੇ ਅਹਿਮ ਆਗੂ ਜਥੇਦਾਰ ਕਰਤਾਰ ਸਿੰਘ ਝੱਬਰ ਦਾ ਪਰਿਵਾਰ ਦੇਸ਼ ਦੀ ਵੰਡ ਮਗਰੋਂ ਹਰਿਆਣਾ ’ਚ ਕੈਥਲ ਨੇੜਲੇ ਨਗਰ ਹਾਬੜੀ ਵਿਖੇ ਆ ਕੇ ਵੱਸਿਆ ਸੀ। ਇਥੇ ਕੀਤੇ ਗਏ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਣ ਵਾਲੀ ਸਿੱਖ ਕੌਮ ਹੈ ਅਤੇ ਇਥੇ ਹੀ ਬਸ ਨਹੀਂ ਜਦੋਂ ਵੀ ਕਿਤੇ ਦੇਸ਼ ਅੰਦਰ ਆਫ਼ਤ ਆਈ ਤਾਂ ਸਿੱਖਾਂ ਨੇ ਗੁਰੂ ਸਾਹਿਬਾਨ ਦੀ ਸੋਚ ਅਨੁਸਾਰ ਵੱਡੀਆਂ ਸੇਵਾਵਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਸੌ ਸਾਲ ਪਹਿਲਾਂ ਪਾਵਨ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਪਵਿੱਤਰਤਾ ਦੀ ਬਹਾਲੀ ਲਈ ਪੁੱਜੇ ਸਿੱਖਾਂ ’ਤੇ ਬੇਰਹਿਮੀ ਨਾਲ ਨਰੈਣੂ ਮਹੰਤ ਦੇ ਗੁੰਡਿਆਂ ਵੱਲੋਂ ਅੱਤਿਆਚਾਰ ਕਰਨਾ ਸਮਾਂ ਦਾ ਉਹ ਕਰੂਰ ਸੱਚ ਹੈ ਜਿਸ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ।

ਇਸ ਦੇ ਨਾਲ ਹੀ ਭਾਰਤ ਦੀ ਮੌਜੂਦਾ ਸਰਕਾਰ ਵੱਲੋਂ ਸੌ ਸਾਲਾ ਮਨਾਉਣ ਸਮੇਂ ਸੰਗਤ ਨੂੰ ਰੋਕਣ ਦਾ ਦੁੱਖਦਾਈ ਪੰਨਾ ਵੀ ਸਿੱਖਾਂ ਨੂੰ ਹਮੇਸ਼ਾਂ ਰੜਕਦਾ ਰਹੇਗਾ। ਬੀਬੀ ਜਗੀਰ ਕੌਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਨੌਜੁਆਨੀ ਨੂੰ ਆਪਣੇ ਇਤਿਹਾਸ ਨਾਲ ਜੋੜਣ ਲਈ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ। ਉਨ੍ਹਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਾਬੜੀ ਲਈ ਵਿੱਤੀ ਸਹਾਇਤਾ ਦਾ ਵੀ ਐਲਾਨ ਕੀਤਾ।

ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖਸ਼ਿਸ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਸਮੇਂ ਜਥੇਦਾਰ ਝੱਬਰ ਦੇ ਪੋਤਰੇ ਸ. ਜੋਗਰਾਜ ਸਿੰਘ ਝੱਬਰ, ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਭਜਨ ਸਿੰਘ ਮਸਾਣਾਂ, ਸ. ਭੁਪਿੰਦਰ ਸਿੰਘ ਆਸੰਧ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਲਦੇਵ ਸਿੰਘ ਖਾਲਸਾ, ਸ. ਤੇਜਿੰਦਰਪਾਲ ਸਿੰਘ ਲਾਡਵਾ, ਬੀਬੀ ਅਰਵਿੰਦਰ ਕੌਰ, ਬਾਬਾ ਸੁੱਖਾ ਸਿੰਘ ਕਾਰਸੇਵਾ ਕਰਨਾਲ, ਬਾਬਾ ਪਾਲਾ ਸਿੰਘ, ਸ. ਸ਼ਰਨਜੀਤ ਸਿੰਘ ਸੋਥਾ, ਸ. ਸੁਖਬੀਰ ਸਿੰਘ ਮਾਂਡੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਇੰਚਾਰਜ ਸ. ਮੰਗਪ੍ਰੀਤ ਸਿੰਘ, ਸ. ਪਰਮਜੀਤ ਸਿੰਘ ਇੰਚਾਰਜ, ਬੀਬੀ ਸ਼ਸ਼ੀ ਕੌਰ ਖਾਲਸਾ, ਸ. ਪ੍ਰਤਾਪ ਸਿੰਘ ਤਰਾਵੜੀ, ਸ. ਬਲਕਾਰ ਸਿੰਘ ਕਰਨਾਲ, ਸ. ਮਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...