Saturday, April 27, 2024

ਵਾਹਿਗੁਰੂ

spot_img
spot_img

ਭਾਸ਼ਾ ਵਿਭਾਗ ਦੀ ਬਾਂਹ ਫੜੇ ਪੰਜਾਬ ਸਰਕਾਰ:ਪਰਕਸ

- Advertisement -

ਅੰਮ੍ਰਿਤਸਰ, 9 ਜੁਲਾਈ, 2020 –

ਭਾਸ਼ਾ ਵਿਭਾਗ ਦਾ ਉਦੇਸ਼ ਪੰਜਾਬੀ ਭਾਸ਼ਾ ਤੇ ਸਭਿਆਚਾਰ ਨੂੰ ਪ੍ਰਫ਼ੁਲਤ ਕਰਨਾ ਤੇ ਅਦਾਲਤੀ ਕਾਰਵਾਈ ਪੰਜਾਬੀ ਵਿਚ ਸ਼ੁਰੂ ਕਰਵਾਉਣਾ ਹੈ, ਪਰ ਜੋ ਇਸ ਸਮੇਂ ਇਸ ਦੀ ਹਾਲਤ ਹੈ, ਉਸ ‘ਤੇ ਝਾਤ ਮਾਰਿਆਂ ਪਤਾ ਲਗਦਾ ਹੈ ਕਿ ਇਸ ਮਹਿਕਮੇਂ ਦਾ ਕੋਈ ਵਾਲੀ ਵਾਰਿਸ ਨਹੀਂ ਹਾਲਾਂ ਕਿ ਇਸ ਦਾ ਮੁੱਖ- ਦਫ਼ਤਰ ਮੁੱਖ- ਮੰਤਰੀ ਦੇ ਪਿਤਰੀ ਸ਼ਹਿਰ ਪਟਿਆਲਾ ਵਿਚ ਹੈ।

ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਟਿਡ, ਲੁਧਿਆਣਾ/ ਅੰਮ੍ਰਿਤਸਰ ਦੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਸ਼ਾ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਇਸ ਵਿਭਾਗ ਦੀਆਂ ਤਰੁਟੀਆਂ ਸਬੰਧੀ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਨੂੰ ਸਮੇਂ ਦਾ ਹਾਣੀ ਬਣਾਉਣ ਦੀ ਖੇਚਲ ਕੀਤੀ ਜਾਵੇ।

ਇਸ ਵਿਭਾਗ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ।ਇਹ ਵਿਭਾਗ 1 ਜਨਵਰੀ1948 ਨੂੰ ਹੋਂਦ ਵਿਚ ਆਇਆ।ਇਸ ਵਿਭਾਗ ਵਲੋਂ1300 ਦੇ ਕਰੀਬ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ।ਪਹਿਲਾਂ ਇਸ ਮਹਿਕਮੇਂ ਦੇ ਸਟੋਰ ਕਿਤਾਬਾਂ ਨਾਲ ਭਰੇ ਹੁੰਦੇ ਸਨ,ਪਰ ਹੁਣ ਸਭ ਖਾਲੀ ਹਨ ਕਿਉਂਕਿ ਪਿਛਲੇ ਕਈ ਦਹਾਕਿਆਂ ਤੋਂ ਕੋਈ ਪੁਸਤਕ ਨਹੀਂ ਛੱਪੀ ।

ਇਸ ਦੀ ਤਰਾਸਦੀ ਦੇਖੋ 1996 ਤੋਂ ਪਿੱਛੋਂ ਕਿਸੇ ਵੀ ਸਰਕਾਰ ਨੇ ਕੋਈ ਭਰਤੀ ਨਹੀਂ ਕੀਤੀ । ਕਰਮਚਾਰੀ ਸੇਵਾ ਮੁਕਤ ਹੋ ਕੇ ਘਰਾਂ ਨੂੰ ਜਾ ਰਹੇ ਹਨ ।ਇਕ ਇਕ ਕਰਕੇ ਆਸਾਮੀਆਂ ਖਾਲੀ ਹੋ ਰਹੀਆਂ ਹਨ । ਕਈ ਸਰਕਾਰਾਂ ਆਈਆਂ ਤੇ ਗਈਆਂ ਪਰ ਕਿਸੇ ਨੇ ਵੀ ਖਾਲੀ ਆਸਾਮੀਆਂ ਭਰਨ ਦੀ ਖੇਚਲ ਨਹੀਂ ਕੀਤੀ ।

ਸਭ ਤੋਂ ਅਹਿਮ ਆਸਾਮੀ ਡਾਇਰੈਕਟਰ ਦੀ ਹੈ, ਉਹ ਖਾਲੀ ਹੈ।ਹੁਣ ਜੇ ਵਿਭਾਗ ਦਾ ਮੁੱਖੀ ਹੀ ਨਹੀਂ ਹੈ ਤਾਂ ਇਸ ਤੋਂ ਇਸ ਦੀ ਹਾਲਤ ਦਾ ਪਤਾ ਲਾਇਆ ਜਾ ਸਕਦਾ ਹੈ। ਉਸ ਤੋਂ ਥੱਲੇ ਦੂਜੇ ਸਥਾਨ ਦੀ ਅਹਿਮ ਆਸਾਮੀ ਹੈ ਐਡੀਸ਼ਨਲ ਡਾਇਰੈਕਟਰ ਦੀ ਤੇ ਉਹ ਵੀ ਖਾਲੀ ਹੈ। ਜਾਇੰਟ ਡਾਇਰੈਕਟਰ ਦੀਆਂ ਦੋ ਆਸਾਮੀਆਂ ਹਨ ਤੇ ਉਹ ਦੋਵੇਂ ਖਾਲੀ ਹਨ। ਡਿਪਟੀ ਡਾਇਰੈਕਟਰ ਦੀਆਂ 6 ਵਿੱਚੋਂ 3 ਖਾਲੀ ਹਨ। ਰੀਸਰਚ ਅਸਿਸਟੈਂਟ ਦੀਆਂ 60 ਆਸਾਮੀਆਂ ਹਨ, ਜੋ ਕਿ ਸਾਰੀਆਂ ਖਾਲੀ ਹਨ। ਰੀਸਰਚ ਅਫ਼ਸਰਾਂ ਦੀਆਂ 40 ਆਸਾਮੀਆਂ ਹਨ, ਸਭ ਖਾਲੀ ਹਨ। ਅਸਿਸਟੈਂਟ ਡਾਇਰੈਕਟਰ ਕਮ ਜਿਲਾ ਭਾਸ਼ਾ ਅਫ਼ਸਰ ਜਿਨ੍ਹਾਂ ਵਿਚ 25 ਜਿੱਲਾ ਭਾਸ਼ਾਂ ਅਫ਼ਸਰਾਂ ਦੀਆਂ ਆਸਾਮੀਆਂ ਵੀ ਸ਼ਾਮਿਲ ਹਨ ਵਿੱਚੋਂ 14 ਖਾਲੀ ਹਨ ।

ਇਹੋ ਕਾਰਨ ਹੈ ਕਿ ਦੂਜੇ ਜ਼ਿਲ੍ਹਿਆਂ ਦੇ ਭਾਸ਼ਾ ਅਫ਼ਸਰਾਂ ਨੂੰ ਵਾਧੂ ਚਾਰਜ ਦੇ ਕੇ ਕੰਮ ਚਲਾਇਆ ਜਾ ਰਿਹਾ ਹੈ।ਫਰੀਦਕੋਟ,ਫਿਰੋਜਪੁਰ, ਹੁਸ਼ਿਆਰਪੁਰ ਆਦਿ ਵਿਚ ਕੋਈ ਜ਼ਿਲਾ ਅਫ਼ਸਰ ਨਹੀਂ ਹੈ।ਵਿਭਾਗ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਖਾਲੀ ਆਸਾਮੀਆਂ ਫ਼ੌਰਨ ਭਰਨ ਦੀ ਲੋੜ ਹੈ।

ਸਰਕਾਰ ਨੇ ਨਵੇਂ ਜ਼ਿਲ੍ਹੇ ਤਾਂ ਬਣਾ ਦਿੱਤੇ ਪਰ ਭਾਸ਼ਾ ਦਫ਼ਤਰ ਨਹੀ ਬਣਾਏ, ਜਿਵੇਂ ਤਰਨ ਤਾਰਨ,ਪਠਾਨਕੋਟ,ਮੁਕਤਸਰ,ਮੋਗਾ ਆਦਿ। ਇਧਰੋਂ ਉਧਰੋਂ ਇਮਾਰਤਾਂ ਲੈ ਕੇ ਕੰਮ ਸਾਰਿਆ ਜਾ ਰਿਹਾ ਹੈ।ਇਸ ਲਈ ਇਨ੍ਹਾਂ ਲਈ ਜ਼ਮੀਨ ਪ੍ਰਾਪਤ ਕਰਕੇ ਇਮਾਰਤਾਂ ਬਣਾਉਣ ਦੀ ਲੋੜ ਹੈ।

ਲੇਖਕਾਂ ਦੇ ਰਹਿਣ ਲਈ ਪਟਿਆਲੇ ਭਾਸ਼ਾ ਸਦਨ ਵਿੱਚ ਗੈਸਟ ਹਾਊਸ ਹੁੰਦਾ ਸੀ, ਜੋ ਕਿ ਪਟਿਆਲੇ ਦੇ ਡਿਪਟੀ ਕਮਿਸ਼ਨਰ ਨੇ ਐਨ ਸੀ ਸੀ ਨੂੰ ਦੇ ਦਿੱਤਾ ਹੈ।ਜਿਸ ਤੋਂ ਪਤਾ ਲਗਦਾ ਹੈ ਕਿ ਪੰਜਾਬ ਸਰਕਾਰ ਲੇਖਕਾਂ ਦਾ ਕਿੰਨਾਂ ਕੁ ਸਤਿਕਾਰ ਕਰਦੀ ਹੈ?ਇਹ ਘਰ ਕਰਵਾਉਣ ਦੀ ਲੋੜ ਹੈ ਤਾਂ ਜੋ ਲੇਖਕ ਇੱਥੇ ਠਹਿਰ ਸਕਣ।

ਇਸ ਮਹਿਕਮੇ ਦਾ ਕੰਮ ਹੈ , ਪੰਜਾਬੀ, ਹਿੰਦੀ, ਉਰਦੂ ਤੇ ਸੰਸਕ੍ਰਿਤ ਦੀ ਤਰੱਕੀ ਲਈ ਕੰਮ ਕਰਨਾ ਪਰ ਇਸ ਸਮੇਂ ਹਿੰਦੀ, ਉਰਦੂ ਤੇ ਸੰਸਕ੍ਰਿਤ ਦੇ ਸੈਕਸ਼ਨਾਂ ਵਿਚ ਕੋਈ ਕਰਮਚਾਰੀ ਨਹੀਂ।ਇਸ ਲਈ ਇਨ੍ਹਾਂ ਸੈਕਸ਼ਨਾਂ ਲਈ ਕਰਮਚਾਰੀ ਭਰਤੀ ਕੀਤੇ ਜਾਣ ਦੀ ਲੋੜ ਹੈ।

ਪੰਜਾਬੀ, ਹਿੰਦੀ, ਅੰਗ਼ਰੇਜੀ ਤੇ ਉਰਦੂ ਵਿਚ ਰਸਾਲੇ ਛਪਦੇ ਸਨ ਜੋ ਕਿ ਹੁਣ ਕਈ ਕਈ ਮਹੀਨੇ ਛਪਦੇ ਨਹੀਂ ।ਜੇ ਛਪਦੇ ਹਨ ਤਾਂ ਕਈ ਕਈ ਮਹੀਨੇ ਪਾਠਕਾਂ ਤੀਕ ਪਹੁੰਚਦੇ ਨਹੀਂ। ਇੱਥੋਂ ਤੀਕ ਕਿ ਵੱਖ ਵੱਖ ਜ਼ਿਲਾ ਭਾਸ਼ਾ ਦਫ਼ਤਰਾਂ ਤੀਕ ਵੀ ਨਹੀਂ ਪਹੁੰਚਦੇ ।

ਪਹਿਲਾਂ ਹਰ ਜ਼ਿਲ੍ਹੇ ਵਿੱਚ ਪੰਜਾਬੀ ਟਾਇਮ ਤੇ ਸਟੈਨੋਗ੍ਰਾਫ਼ੀ ਦੀਆਂ ਜਮਾਤਾਂ ਲੱਗਦੀਆਂ ਸਨ। ਅਨਸੂਚਿਤ ਜਾਤੀ ਤੇ ਪੱਛੜੀ ਸ਼੍ਰੇਣੀ ਨੂੰ ਵਜ਼ੀਫਾ ਦਿੱਤਾ ਜਾਂਦਾ ਸੀ। ਵਿਦਿਆਰਥੀ ਟਾਈਪ ਤੇ ਸਟੈਨੋਗ੍ਰਾਫ਼ੀ ਦਾ ਕੋਰਸ ਕਰਕੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਵਿੱਚ ਨੌਕਰੀ ‘ਤੇ ਲੱਗ ਜਾਂਦੇ ਸਨ, ਪਰ ਹੁਣ ਜਮਾਤਾਂ ਬੰਦ ਹਨ ਕਿਉਂਕਿ ਮਹਿਕਮੇ ਨੇ ਇਨਸਟਰਟਰਾਂ ਦੀਆਂ ਆਸਾਮੀਆਂ ਨਹੀਂ ਭਰੀਆਂ ਹਨ।ਮੁੜ ਜਮਾਤਾਂ ਸ਼ੁਰੂ ਕਰਵਾਉਣ ਲਈ ਲੋੜੀਂਦਾ ਸਟਾਫ਼ ਭਰਤੀ ਕਰਨ ਦੀ ਲੋੜ ਹੈ। ਹੋਰ ਵੀ ਬਹੁਤ ਸਾਰੀਆਂ ਖਾਮੀਆਂ ਹਨ, ਜਿਨ੍ਹਾਂ ਦਾ ਪੱਤਰ ਵਿਚ ਜਿਕਰ ਕੀਤਾ ਹੈ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...