Saturday, April 27, 2024

ਵਾਹਿਗੁਰੂ

spot_img
spot_img

ਭਾਸ਼ਾ ਵਿਭਾਗ ਪੰਜਾਬ ਵਲੋਂ 1 ਨਵੰਬਰ ਤੋਂ ਮਨਾਏ ਜਾ ਰਹੇ ਪੰਜਾਬੀ ਮਾਹ -2021 ਦੇ ਸਮਾਗਮਾਂ ਦੀ ਲੜੀ ਤਹਿਤ ਕਵੀ ਦਰਬਾਰ ਆਯੋਜਿਤ

- Advertisement -

ਯੈੱਸ ਪੰਜਾਬ
ਲੁਧਿਆਣਾ, 30 ਨਵੰਬਰ, 2021 –
ਭਾਸ਼ਾ ਵਿਭਾਗ ਪੰਜਾਬ ਵਲੋਂ 01 ਨਵੰਬਰ ਤੋਂ ਮਨਾਏ ਜਾ ਰਹੇ ਪੰਜਾਬੀ ਮਾਹ -2021 ਦੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਐਸ.ਸੀ.ਡੀ. ਕਾਲਜ, ਲੁਧਿਆਣਾ ਵਿਚ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਉੱਘੇ ਸ਼ਾਇਰ ਜਸਵੰਤ ਜ਼ਫ਼ਰ ਵਲੋਂ ਆਪਣੇ ਭਾਸ਼ਣ ਦੌਰਾਨ ਭਾਸ਼ਾ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ।

ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਪ੍ਰਸਿੱਧ ਸ਼ਾਇਰ ਤ੍ਰੈਲੋਚਨ ਲੋਚੀ ਵਲੋਂ ਵਿਭਾਗ ਦੇ ਮੰਤਰੀ ਸ.ਪਰਗਟ ਸਿੰਘ ਵਲੋਂ ਭਾਸ਼ਾ ਐਕਟ ਵਿਚ ਕੀਤੀ ਗਈ ਸੋਧ ਨੂੰ ਬਹੁਤ ਹੀ ਵਧੀਆ ਕਰਾਰ ਦਿੰਦਿਆ ਕਿਹਾ ਕਿ ਅਸੀ ਆਸ ਕਰਦੇ ਹਾਂ ਕਿ ਪੰਜਾਬ ਸਰਕਾਰ ਇਸੇ ਤਰ੍ਹਾਂ ਹੀ ਮਾਂ ਬੋਲੀ ਦੀ ਤਰੱਕੀ ਲਈ ਉਪਰਾਲੇ ਕਰਦੀ ਰਹੇਗੀ।

ਸਮਾਗਮ ਦੇ ਸ਼ੁਰੂ ਵਿਚ ਵਿਭਾਗ ਦੇ ਸਹਾਇਕ ਡਾਇਰੈਕਟਰ ਸ. ਸਤਨਾਮ ਸਿੰਘ ਵਲੋਂ ਆਏ ਹੋਏ ਸਾਰੇ ਮਹਿਮਾਨਾਂ ਅਤੇ ਵਿਦਿਆਰਥੀਆਂ, ਸਾਹਿਤਕਾਰਾਂ ਅਤੇ ਸ਼ਾਇਰਾਂ ਨੂੰ ਜੀ ਆਇਆਂ ਆਖਿਆ ਅਤੇ ਵਿਭਾਗ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਦਾ ਮਨੋਰਥ ਵੀ ਦੱਸਿਆ। ਵਿਭਾਗ ਵਲੋਂ ਆਪਣੀ ਸਥਾਪਨਾ 1948 ਤੋਂ ਕੀਤੇ ਜਾ ਰਹੇ ਕੰਮਾਂ ਜਿਵੇਂ ਕਿ ਸਾਹਿਤਕਾਰਾਂ ਦਾ ਸਨਮਾਨ, ਗਰੀਬ ਲੇਖਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਪੈਨਸ਼ਨਾਂ/ਮਾਲੀ ਸਹਾਇਤਾਂ ਅਤੇ ਵਿਭਾਗ ਵਲੋਂ ਛਾਪੇ ਗਏ 1500 ਟਾਈਟਲਾਂ ਬਾਰੇ ਵੀ ਦੱਸਿਆ।

ਸਮਾਗਮ ਦੀ ਪ੍ਰਧਾਨਗੀ ਕਰ ਰਹੇ ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਦੇ ਪ੍ਰਿੰਸੀਪਲ ਪ੍ਰੋ. ਸੁਮਨ ਲਤਾ ਵਲੋਂ ਮਾਣਯੋਗ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾ ਦੀ ਸ਼ਲਾਘਾ ਕਰਦਿਆਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਭਾਸ਼ਾ ਵਿਭਾਗ ਵਲੋਂ ਸਾਰੇ ਪੰਜਾਬ ਵਿਚ ਵੱਖ-ਵੱਖ ਸ਼ਹਿਰਾਂ ਦੇ ਕਾਲਜਾਂ ਵਿਚ ਕੀਤੇ ਜਾ ਰਹੇ ਸਮਾਗਮਾਂ ਨਾਲ ਵਿਦਿਆਰਥੀਆਂ ਦੇ ਮਨਾਂ ਅੰਦਰ ਇਕ ਨਵੀਂ ਜਾਗਰਤੀ ਆ ਰਹੀ ਹੈ ਅਤੇ ਉਹ ਵੱਧ ਤੋਂ ਵੱਧ ਪੁਸਤਕਾਂ ਖ੍ਰੀਦ ਕੇ ਸਾਹਿਤ ਨਾਲ ਜੁੜ ਰਹੇ ਹਨ।

ਸਮਾਗਮ ਦੌਰਾਨ ਬਹੁਤ ਹੀ ਉਚਪਾਏ ਕਵੀਆਂ ਸ.ਸਵਰਨਜੀਤ ਸਿੰਘ ਸਵੀ, ਸੁਰਜੀਤ ਲਾਂਬੜਾ, ਤਰਸੇਮ ਨੂਰ, ਵਰਿੰਦਰ ਜਟਵਾਨੀ, ਜਸਵਿੰਦਰ ਧਨਾਨਸੂ, ਡਾ. ਸੰਦੀਪ ਸ਼ਰਮਾ ਤੋਂ ਇਲਾਵਾ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸ੍ਰੀ ਜਸਵੰਤ ਜ਼ਫ਼ਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਤ੍ਰੈਲੋਚਨ ਲੋਚੀ ਵਲੋਂ ਆਪਣੀਆਂ ਰਚਨਾਵਾਂ ਨਾਲ ਆਏ ਦਰਸ਼ਕਾਂ ਅਤੇ ਵਿਦਿਆਰਥੀਆਂ ਨੂੰ ਮੰਤਰ ਮੁਗਧ ਕੀਤਾ। ਮੰਚ ਸੰਚਾਲਨ ਤੇਜਿੰਦਰ ਸਿੰਘ ਗਿੱਲ ਸਹਾਇਕ ਡਾਇਰੈਕਟਰ ਵਲੋਂ ਕੀਤਾ ਗਿਆ। ਇਸ ਸਮਾਗਮ ਵਿਚ ਡਾ. ਸੰਦੀਪ ਸ਼ਰਮਾ, ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ। ਇਸ ਮੌਕੇ ਵਿਭਾਗ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਮੁੱਖ ਦਫ਼ਤਰ ਪਟਿਆਲਾ ਤੋਂ ਪਹੁੰਚੇ ਵਿਭਾਗ ਦੇ ਅਧਿਕਾਰੀ ਸ. ਸਤਨਾਮ ਸਿੰਘ ਸਹਾਇਕ ਡਾਇਰੈਕਟਰ, ਅਮਰਿੰਦਰ ਸਿੰਘ ਸਹਾਇਕ ਡਾਇਰੈਕਟਰ, ਪ੍ਰਵੀਨ ਕੁਮਾਰ ਸਹਾਇਕ ਡਾਇਰੈਕਟਰ, ਭਗਵਾਨ ਸਿੰਘ, ਗੁਰਜੀਤ ਸਿੰਘ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਦੇ ਸ੍ਰੀਮਤੀ ਭੁਪਿੰਦਰਜੀਤ ਕੌਰ ਅਤੇ ਸੁਖਦੀਪ ਸਿੰਘ ਸ਼ਾਮਲ ਹੋਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...