Friday, April 19, 2024

ਵਾਹਿਗੁਰੂ

spot_img
spot_img

ਭਿਆਨਕ ਸੜਕ ਹਾਦਸੇ ’ਚ ਵਾਲ ਵਾਲ ਬਚੇ ਕਾਂਗਰਸ ਵਿਧਾਇਕ ਸੁਸ਼ੀਲ ਰਿੰਕੂ

- Advertisement -

ਯੈੱਸ ਪੰਜਾਬ
ਜਲੰਧਰ, 27 ਅਕਤੂਬਰ, 2020:
ਜਲੰਧਰ ਪੱਛਮੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸ੍ਰੀ ਸੁਸ਼ੀਲ ਰਿੰਕੂ ਦੀ ਕਾਰ ਮੰਗਲਵਾਰ ਨੂੰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਪਰ ਚੰਗੇ ਭਾਗੀਂ ਉਹ ਵਾਲ ਵਾਲ ਬਚ ਗਏ।

ਘਟਨਾ ਨਵਾਂਸ਼ਹਿਰ-ਬਲਾਚੌਰ ਰੋਡ ’ਤੇ ਪਿੰਡ ਜਾਡਲਾ ਕੋਲ ਵਾਪਰੀ ਜਦ ਇਕ ਟਰੈਕਟਰ ਨਾਲ ਦੋ ਟਰਾਲੀਆਂ ਖਿੱਚੀ ਜਾਂਦੇ ਚਾਲਕ ਨੇ ਅਚਾਨਕ ਮੋੜ ਕੱਟ ਲਿਆ। ਸ੍ਰੀ ਰਿੰਕੂ ਅੱਜ ਚੰਡੀਗੜ੍ਹ ਵਿਖ਼ੇ ਹੋਣ ਵਾਲੀ ਇਥ ਮੀਟਿੰਗ ਵਿੱਚ ਭਾਗ ਲੈਣ ਲਈ ਜਲੰਧਰ ਤੋਂ ਚੰਡੀਗੜ੍ਹ ਜਾ ਰਹੇ ਸਨ।

ਸਵੇਰੇ ਲਗਪਗ 10 ਵਜੇ ਵਾਪਰੇ ਇਸ ਹਾਦਸੇ ਵਿੱਚ ਉਨ੍ਹਾਂ ਦੀ ਫ਼ਾਰਚੂਨਰ ਗੱਡੀ ਬਹੁਤ ਬੁਰੀ ਤਰ੍ਹਾਂ ਨੁਕਸਾਨੀ ਗਈ। ਗੱਡੀ ਦੀ ਫਰੰਟ ਸੀਟ ’ਤੇ ਬੈਠੇ ਸ੍ਰੀ ਰਿੰਕੂ ਵੱਲੋਂ ਸੀਟ ਬੈਲਟ ਲਗਾਏ ਹੋਣ ਕਾਰਨ ਕਾਫ਼ੀ ਬਚਾਅ ਰਿਹਾ ਪਰ ਫ਼ਿਰ ਵੀ ਉਨ੍ਹਾਂ ਦੀ ਛਾਤੀ ’ਤੇ ਦਾਬ ਆਈ ਹੈ ਜਦਕਿ ਉਨ੍ਹਾਂ ਦਾ ਡਰਾਈਵਰ ਵਿੱਕੀ, ਇਕ ਗੰਨਮੈਨ ਵਿਕਰਮ ਅਤੇ ਗੱਡੀ ਵਿੱਚ ਹਾਜ਼ਰ ਇਕ ਹੋਰ ਕਰਮਚਾਰੀ ਜ਼ਖ਼ਮੀ ਹੋ ਗਏ।

ਇਲਾਜ ਲਈ ਸ੍ਰੀ ਰਿੰਕੂ ਅਤੇ ਹੋਰਨਾਂ ਨੂੰ ਨਵਾਂਸ਼ਹਿਰ ਦੇ ਆਈ.ਵੀ.ਵਾਈ.ਹਸਪਤਾਲ ਵਿਖ਼ੇ ਲਿਆਂਦਾ ਗਿਆ ਹੈ ਜਿੱਥੇ ਸ੍ਰੀ ਰਿੰਕੂ ਦੀ ਛਾਤੀ ਦਾ ਸਕੈਨ ਆਦਿ ਕੀਤਾ ਜਾ ਰਿਹਾ ਹੈ। ਡਰਾਈਵਰ ਕੁਝ ਜ਼ਿਆਦਾ ਜ਼ਖ਼ਮੀ ਦੱਸਿਆ ਜਾ ਰਿਹਾ ਹੈ, ਜਿਸਦਾ ਇੱਥੇ ਹੀ ਇਲਾਜ ਕੀਤਾ ਜਾ ਰਿਹਾ ਹੈ।

ਜਲੰਧਰ ਦੇ ਡਿਪਟੀ ਮੇਅਰ ਸ੍ਰੀ ਸਿਮਰਨਜੀਤ ਸਿੰਘ ਬੰਟੀ ਨੇ ਦੱÎਸਆ ਕਿ ਸ੍ਰੀ ਰਿੰਕੂ ਦਾ ਬਚਾਅ ਹੋ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।


ਇਸ ਨੂੰ ਵੀ ਪੜ੍ਹੋ:
ਕਿਰਨਜੋਤ ਕੌਰ ਦਾ ਤੀਰ ਨਿਸ਼ਾਨੇ ਲੱਗਾ, ਜਗੀਰ ਕੌਰ ਨੇ ਕੀਤਾ ਵੱਡਾ ‘ਫ਼ੇਰਬਦਲ’ ਤੇ ਹੋਰ ਨਿਯੁਕਤੀਆਂ


ਇਸ ਨੂੰ ਵੀ ਪੜ੍ਹੋ:
ਡੀ.ਐਸ.ਪੀ. ਗ੍ਰਿਫ਼ਤਾਰ: ਬਲੈਕਮੇਲ ਕਰਕੇ ਏ.ਐਸ.ਆਈ. ਦੀ ਪਤਨੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਲੱਗੇ ਦੋਸ਼



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...