Friday, March 29, 2024

ਵਾਹਿਗੁਰੂ

spot_img
spot_img

ਭੋਪਾਲ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 3 ਅਗਸਤ, 2022:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸਿਕਲੀਗਰ ਤੇ ਵਣਜਾਰੇ ਸਿੱਖਾਂ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ ਜਥਿਆਂ ਦੇ ਰੂਪ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ।

ਇਸੇ ਤਹਿਤ ਅੱਜ ਭੋਪਾਲ ਤੋਂ ਇਕ ਜਥਾ ਸ. ਦਲੀਪ ਸਿੰਘ ਦੀ ਅਗਵਾਈ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ ਹੈ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੀ-ਆਇਆਂ ਕਿਹਾ। ਇਹ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ ਹੈ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿਕਲੀਗਰ ਅਤੇ ਵਣਜਾਰੇ ਸਿੱਖ ਕੌਮ ਦਾ ਅਹਿਮ ਅੰਗ ਹਨ, ਜਿਨ੍ਹਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਉਨ੍ਹਾਂ ਦੀਆਂ ਸਕੂਲ ਫੀਸਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਅਤੇ ਪਿਛਲੇ ਸਮੇਂ ਦੌਰਾਨ ਇਨ੍ਹਾਂ ਸਿੱਖ ਪਰਿਵਾਰਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸੇ ਤਹਿਤ 315 ਸ਼ਰਧਾਲੂਆਂ ਦਾ ਜਥਾ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪੁੱਜਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਹਰ ਸੰਭਵ ਸਹਾਇਤਾ ਦੇਣ ਲਈ ਵਚਨਬਧ ਹੈ ਅਤੇ ਇਸ ਦਿਸ਼ਾ ਵਿਚ ਨਿਰੰਤਰ ਕਾਰਜ ਕੀਤੇ ਜਾਣਗੇ।

ਜਥੇ ਦੇ ਆਗੂ ਸ. ਦਲੀਪ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਮਾਣ-ਸਨਮਾਣ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਯਾਤਰਾ ਲਈ ਕੀਤੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਜਥੇ ਵਿਚ ਆਈਆਂ ਸੰਗਤਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਭਾਰੀ ਉਤਸ਼ਾਹ ਸੀ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਪਰਮਜੀਤ ਸਿੰਘ ਦੁਨੀਆ ਮਾਜਰਾ, ਸ. ਕੁਲਦੀਪ ਸਿੰਘ ਰੋਡੇ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਮੇਜਰ ਸਿੰਘ ਸਮੇਤ ਹੋਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...