Friday, April 19, 2024

ਵਾਹਿਗੁਰੂ

spot_img
spot_img

ਭ੍ਰਿਸ਼ਟਾਚਾਰ ਦੇ ਕੇਸ ਵਿੱਚ ਡੀਐਸਪੀ ਗ੍ਰਿਫ਼ਤਾਰ: ਡੀਜੀਪੀ ਗੌਰਵ ਯਾਦਵ ਨੇ ਕੇਸ ਵਿਜੀਲੈਂਸ ਬਿਊਰੋ ਨੂੰ ਕੀਤਾ ਤਬਦੀਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 7 ਜੁਲਾਈ, 2022:
ਫਰੀਦਕੋਟ ਦੇ ਡੀਐਸਪੀ ਲਖਵੀਰ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇਸ ਕੇਸ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਕੇਸ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਏਜੰਸੀ ਹੈ , ਇਸ ਲਈ ਉਕਤ ਮਾਮਲੇ ਦੀ ਅਗਲੇਰੀ ਜਾਂਚ ਕਰਨ ਲਈ ਬਿਊਰੋ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ।

ਡੀਐਸਪੀ ਲਖਵੀਰ ਸਿੰਘ ਨੂੰ ਤਰਨਤਾਰਨ ਪੁਲਿਸ ਨੇ ਬੁੱਧਵਾਰ ਨੂੰ ਤਰਨਤਾਰਨ ਤੋਂ ਐਨਡੀਪੀਐਸ ਐਕਟ ਤਹਿਤ ਦਰਜ ਐਫਆਈਆਰ ਵਿੱਚ ਨਾਮਜ਼ਦ ਨਾ ਕਰਨ ਲਈ ਇੱਕ ਨਸ਼ਾ ਤੱਸਕਰ ਤੋਂ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ।

ਇਹ ਗੱਲ ਉਦੋ ਸਾਹਮਣੇ ਆਈ ਜਦੋਂ ਤਰਨਤਾਰਨ ਜ਼ਿਲ੍ਹਾ ਪੁਲਿਸ ਨੇ ਐਤਵਾਰ ਨੂੰ ਪੱਟੀ ਮੌੜ ਨੇੜੇ ਇੱਕ ਪੈਟਰੋਲ ਪੰਪ ਤੋਂ ਪਿਸ਼ੋਰਾ ਸਿੰਘ ਨਾਮੀ ਨਸ਼ਾ ਤੱਸਕਰ ਪਾਸੋਂ 250 ਗ੍ਰਾਮ ਅਫੀਮ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਸਣੇ ਗ੍ਰਿਫਤਾਰ ਕੀਤਾ ਸੀ।

ਤਰਨਤਾਰਨ ਦੇ ਪਿੰਡ ਮਾਡਲ ਬੋਪਾਰਾਏ ਦਾ ਵਸਨੀਕ ਪਿਸ਼ੌਰਾ 30 ਜੂਨ 2022 ਨੂੰ ਦਰਜ ਐਫਆਈਆਰ ਵਿੱਚ ਲੋੜੀਂਦਾ ਸੀ, ਜਿਸ ਵਿੱਚ ਤਰਨਤਾਰਨ ਦੇ ਪਿੰਡ ਮਾੜੀ ਮੇਘਾ ਦੇ ਰਹਿਣ ਵਾਲੇ ਸੁਰਜੀਤ ਸਿੰਘ ਨੂੰ 900 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਪਿਸ਼ੌਰਾ ਸਿੰਘ ਦੇ ਖੁਲਾਸੇ ‘ਤੇ ਪੁਲਿਸ ਨੇ 9.97 ਲੱਖ ਰੁਪਏ ਵੀ ਬਰਾਮਦ ਕੀਤੇ ਸਨ, ਜੋ ਕਿ ਕਥਿਤ ਤੌਰ ‘ਤੇ ਰਿਸ਼ਵਤ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...