Saturday, April 27, 2024

ਵਾਹਿਗੁਰੂ

spot_img
spot_img

ਭ੍ਰਿਸ਼ਟਾਚਾਰ ਨੂੰ ਕਿਸੇ ਪੱਧਰ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

- Advertisement -

ਯੈੱਸ ਪੰਜਾਬ
ਫ਼ਰੀਦਕੋਟ, 27 ਮਈ, 2022 –
ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਤੋਂ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਰਾਜ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਚਾਹੇ ਕੋਈ ਵੀ ਸਿਆਸਤਦਾਨ, ਮੰਤਰੀ, ਵਿਧਾਇਕ ਜਾਂ ਅਫ਼ਸਰਸ਼ਾਹੀ ਹੋਵੇ ਭ੍ਰਿਸ਼ਟਾਚਾਰ ਸਾਹਮਣੇ ਆਉਣ ਤੇ ਉਸ ਵਿਰੁੱਧ ਸਰਕਾਰ ਵੱਲੋਂ ਸਖਤ ਕਾਰਵਾਈ ਹੋਂਦ ਵਿਚ ਲਿਆਂਦੀ ਜਾਵੇਗੀ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਆਪਣੇ ਹੀ ਕੈਬਨਿਟ ਮੰਤਰੀ ਦੇ ਭ੍ਰਿਸ਼ਟਾਚਾਰ ਦੇ ਸਾਹਮਣੇ ਆਉਣ ਤੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਬਰਖ਼ਾਸਤ ਕਰਕੇ ਰਾਜ ਤੇ ਦੇਸ਼ ਦੇ ਇਤਿਹਾਸ ਵਿੱਚ ਇੱਕ ਨਵੀਂ ਮਿਸਾਲ ਪੈਦਾ ਕੀਤੀ ਹੈ, ਜਿਸ ਨਾਲ ਬਾਕੀ ਸਿਆਸਤਦਾਨਾਂ ਅਤੇ ਅਫਸਰਸ਼ਾਹੀ ਨੂੰ ਸੁਨੇਹਾ ਜਾਂਦਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ 23 ਮਾਰਚ ਨੂੰ ਸ਼ਹੀਦਾਂ ਦੀ ਧਰਤੀ ਖਟਕਲ ਕਲਾਂ ਤੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਇਨ ਨੰਬਰ 9501200200 ਦੀ ਸ਼ੁਰੂਆਤ ਕੀਤੀ ਸੀ, ਜਿਸਦੇ ਵਧੀਆ ਸਿੱਟੇ ਸਾਹਮਣੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗਦਾ ਹੈ ਤਾਂ ਉਸ ਨੂੰ ਮਨ੍ਹਾਂ ਨਾ ਕਰੋ ਅਤੇ ਇਸ ਨੰਬਰ ਤੇ ਆਡੀਓ-ਵੀਡੀਓ ਵੱਟਸਅੱਪ ਕਰਕੇ ਭੇਜੋ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਤੇ ਨਿੱਜੀ ਤੌਰ ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਕਰਮਚਾਰੀ ਤੇ ਇਥੋਂ ਤੱਕ ਕਿ ਕੋਈ ਵੀ ਵਿਧਾਇਕ ਜਾਂ ਮੰਤਰੀ ਵੀ ਕਿਉਂ ਨਾ ਹੋਵੇ, ਪੰਜਾਬ ਸਰਕਾਰ ਵੱਢੀਖੋਰੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਉਉਨ੍ਹਾਂ ਕਿਹਾ ਕਿ ਚਾਹੇ ਕੋਈ ਵੀ ਵਿਅਕਤੀ ਕਿੰਨਾ ਵੀ ਰਸੂਖਦਾਰ ਹੋਵੇ ਉਸਨੂੰ ਬੇਨਿਯਮੀ ਜਾਂ ਭ੍ਰਿਸ਼ਟਾਚਾਰ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸ. ਸੰਧਵਾਂ ਨੇ ਅੱਗੇ ਕਿਹਾ ਕਿ ਰਾਜ ਦੇ ਲੋਕਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਨਿਆਂ ਲਈ ਚੁਣਿਆ ਸੀ ਅਤੇ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਰਾਜ ਦੇ ਹਰੇਕ ਨਾਗਰਿਕ ਦੀਆਂ ਇਛਾਵਾਂ ਤੇ ਖਰੇ ਉਤਰੀਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲਏ ਗਏ ਐਕਸ਼ਨ ਦੀ ਚਰਚਾ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ ਰਾਜ ਵਿਚ ਇਹ ਪਹਿਲੀ ਵਾਰ ਮਸਾਲ ਪੈਦਾ ਹੋਈ ਹੈ, ਜਿੱਥੇ ਕਿਸੇ ਸਰਕਾਰ ਨੇ ਆਪਣੇ ਵਜ਼ੀਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਤੁਰੰਤ ਬਰਖਾਸਤ ਕੀਤਾ ਹੋਵੇ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਵੀ ਸਾਲ 2015 ਨੂੰ ਇਸ ਤਰ੍ਹਾਂ ਦੀ ਮਿਸਾਲ ਕਾਇਮ ਕੀਤੀ ਸੀ ਜਦੋਂ ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਖੁਰਾਕ ਤੇ ਸਪਲਾਈ ਮੰਤਰੀ ਨੂੰ ਬਰਖਾਸਤ ਕੀਤਾ ਸੀ।

ਸ. ਸੰਧਵਾਂ ਨੇ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਕਿ ਰਾਜ ਦੀ ਤਰੱਕੀ, ਉੱਨਤੀ, ਵਿਕਾਸ ,ਭ੍ਰਿਸ਼ਟਾਚਾਰ, ਨਸ਼ਿਆਂ ਦੇ ਖਾਤਮੇ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...