Wednesday, April 24, 2024

ਵਾਹਿਗੁਰੂ

spot_img
spot_img

ਮਜੀਠੀਆ ਦਾ ਕਾਂਗਰਸ ਵਿਧਾਇਕ ’ਤੇ ਵੱਡਾ ਦੋਸ਼: ਕਿਹਾ ਹਰਮਿੰਦਰ ਗਿੱਲ ਨੇ ਲਈ ਸੀ ਮਨੀਸ਼ ਤਿਵਾੜੀ ਦੇ ਪਿਤਾ ਦੇ ਕਤਲ ਦੀ ਜ਼ਿੰਮੇਵਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਮਾਰਚ, 2021:
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੱਸਿਆ ਕਿ ਕਾਂਗਰਸੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਲਿਖਤੀ ਤੌਰ ’ਤੇ ਪੰਜਾਬ ਯੂਨੀਵਰਸਿਟੀ ਦੇ ਪ੍ਰੋਫੈਸਰ ਤੇ ਐਮ ਪੀ ਪ੍ਰੋ. ਵੀ ਐਨ ਤਿਵਾੜੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ ਤੇ ਇਹ ਤੱਥ ਸੀ ਬੀ ਆਈ ਰਿਕਾਰਡ ਦਾ ਹਿੱਸਾ ਹੈ।

ਇਥੇ ਵਿਧਾਨ ਸਭਾ ਵਿਚ ਸਿਫਰ ਕਾਲ ਦੌਰਾਨ ਚੁੱਕੇ ਮਾਮਲਿਆਂ ਦੀ ਚਰਚਾ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪ੍ਰੋ. ਤਿਵਾੜੀ ਜੋ ਕਿ ਕਾਂਗਰਸ ਦੇ ਐਮ ਪੀ ਮਨੀਸ਼ ਤਿਵਾੜੀ ਦੇ ਪਿਤਾ ਸਨ, ਦੀ ਮੌਤ ਦੀ ਜ਼ਿੰਮੇਵਾਰੀ ਦਸ਼ਮੇਸ਼ ਰਜਮੈਂਟ ਵੱਲੋਂ ਚੁੱਕੀ ਸੀ। ਉਹਨਾਂ ਕਿਹਾ ਕਿ ਕਾਂਗਰਸ ਦੇ ਐਮ ਮਨੀਸ਼ ਤਿਵਾੜੀ ਇਹਨਾਂ ਤੱਥਾਂ ਤੋਂ ਜਾਣੂ ਹੋਣਗੇ ਤੇ ਉਹਨਾਂ ਤੋਂ ਇਸਦੀ ਪੁਸ਼ਟੀ ਕੀਤੀ ਜਾ ਸਕਦੀ ਹੈ।

ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਜੇਕਰ ਇਹ ਸਭ ਕੁਝ ਕਾਫੀ ਨਹੀਂ ਤਾਂ ਫਿਰ ਸੀਨੀਅਰ ਸਿਆਸਤਦਾਨ ਸੁਬਰਾਮਨੀਅਮ ਸਵਾਮੀ ਤੋਂ ਉਹਨਾਂ ਦੀ ਪੁਸਤਕ ਬਾਰੇ ਪੁੱਛਿਆ ਜਾ ਸਕਦਾ ਹੈ ਜਿਸ ਵਿਚ ਉਹਨਾਂ ਕਿਹਾ ਸੀ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੇ ਪ੍ਰੋ. ਤਿਵਾੜੀ ਦੇ ਕਤਲ ’ਤੇ ਹੈਰਾਨੀ ਪ੍ਰਗਟ ਕਰਦਿਆਂ ਉਹਨਾਂ ਦੀ ਪਤਨੀ ਨਾਲ ਦੁੱਖ ਸਾਂਝਾ ਕਰਦਿਆਂ ਉਹਨਾਂ ਤੋਂ ਮੁਆਫੀ ਮੰਗੀ ਸੀ। ਉਹਨਾਂ ਕਿਹਾ ਕਿ ਭਿੰਡਰਾਵਾਲਿਆਂ ਦੇ ਨੇੜਲੇ ਸਭ ਜਾਣਦੇ ਸਨ ਕਿ ਉਹ ਹਰਮਿੰਦਰ ਗਿੱਲ ਦੇ ਖਿਲਾਫ ਸਨ ਤੇ ਉਹਨਾਂ ਨੇ ਉਸਨੂੰ ਕਿਹਾ ਸੀ ਕਿ ਉਸਨੇ ਪ੍ਰੋ. ਤਿਵਾੜੀ ਦੀ ਕਤਲ ਵਿਚ ਸ਼ਾਮਲ ਹੋ ਕੇ ਗੁਨਾਹ ਕੀਤਾ ਹੈ।

ਸ੍ਰੀ ਮਜੀਠੀਆ ਨੇ ਇਸ ਗੱਲ ’ਤੇ ਹੈਰਾਨੀ ਪ੍ਰਗਟ ਕੀਤੀ ਕਿ ਕਿਵੇਂ ਕੋਈ ਕਾਂਗਰਸ ਪਾਰਟੀ ਦਾ ਹਿੱਸਾ ਬਣ ਕੇ ਤੇ ਗਾਂਧੀ ਪਰਿਵਾਰ ਦੀ ਉਸਤਤ ਕਰ ਕੇ ਆਪਣੇ ਆਪ ਨੂੰ ਪੰਥਕ ਆਖ਼ ਸਕਦਾ ਹੈ। ਉਹਨਾਂ ਕਿਹਾ ਕਿ ਸ੍ਰੀ ਗਿੱਲ ਨੂੰ ਆਖਿਆ ਕਿ ਉਹ ਸਪਸ਼ਟ ਜਵਾਬ ਦੇਣ ਕਿ ਕੀ ਉਹ ਸੰਤ ਭਿੰਡਰਾਵਾਲਿਆਂ ਤੇ ਭਾਈ ਅਮਰੀਕ ਸਿੰਘ ਨੂੰ ਸ਼ਹੀਦ ਮੰਨਦੇ ਹਨ ਜਾਂ ਫਿਰ ਇੰਦਰਾ ਗਾਂਧੀਜੋ ਕਿ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਲਈ ਜ਼ਿੰਮੇਵਾਰ ਸੀ, ਨੂੰ ਸ਼ਹੀਦ ਮੰਨਦੇ ਹਨ ਕਿਉਂਕਿ ਕਾਂਗਰਸ ਪਾਰਟੀ ਤੇ ਰਾਜੀਵ ਗਾਂਧੀ ਹੀ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਮੰਨੇ ਗਏ ਹਨ।

ਅਕਾਲੀ ਦਲ ਦੇ ਵਿਧਾਇਕ ਨੇ ਕਿਹਾ ਕਿ ਸ੍ਰੀ ਗਿੱਲ ਇਹ ਵੀ ਦੱਸਣ ਕਿ ਕੀ ਉਹਨਾਂ ਨੇ ਸਾਬਕਾ ਪੁਲਿਸ ਅਫਸਰ ਅਜੀਤ ਸਿੰਘ ਸੰਧੂ ਦੇ ‘ਭੋਗ’ ਵਿਚ ਹਾਜ਼ਰੀ ਭਰੀ ਸੀ ਹਾਲਾਂਕਿ ਉਹ ਜਾਣਦੇ ਹਨਕਿ ਅਜੀਤ ਸਿੰਘ ਹੀ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਤੇ ਹੋਰ ਸਿੱਖ ਨੌਜਵਾਨਾਂ ਦੀ ਮੌਤ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਸਨ।

ਉਹਨਾਂ ਕਿਹਾ ਕਿ ਇਸ ਸਭ ਤੋਂ ਸਾਬਤ ਹੁੰਦਾ ਹੈ ਕਿ ਸ੍ਰੀ ਗਿੱਲ ਨਾ ਸਿਰਫ ਇਕ ਅਖੌਤੀ ਪੰਥਕ ਆਗੂ ਹਨ ਬਲਕਿ ਉਹਨਾਂ ਨੇ ਸੂਬੇ ਵਿਚ ਦਹਾਕਿਆਂ ਬੱਧੀ ਅਤਿਵਾਦ ਦੌਰਾਨ ਪੁਲਿਸ ਟਾਊਟ ਵਜੋਂ ਕੰਮ ਵੀ ਕੀਤਾ ਹੈ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...