Saturday, April 20, 2024

ਵਾਹਿਗੁਰੂ

spot_img
spot_img

ਬਿਕਰਮ ਮਜੀਠੀਆ ਨੂੂੰ ਝਟਕਾ, ਹਾਈਕੋਰਟ ਨੇ ਕੀਤੀ ਅਗਾਊਂ ਜ਼ਮਾਨਤ ਦੀ ਅਰਜ਼ੀ ਖ਼ਾਰਿਜ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜਨਵਰੀ, 2022:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ।

ਹੁਣ ਸ: ਮਜੀਠੀਆ ਕੋਲ ਜਾਂ ਤਾਂ ਸੁਪਰੀਮ ਕੋਰਟ ਦੇ ਦਰ ’ਤੇ ਆਪਣੀ ਜ਼ਮਾਨਤ ਲਈ ਜਾਣ ਦਾ ਰਾਹ ਹੈ ਜਾਂ ਫ਼ਿਰ ਉਨ੍ਹਾਂ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ।

ਸ: ਮਜੀਠੀਆ ਦੇ ਵਕੀਲ ਸ:ਅਰਸ਼ਦੀਪ ਸਿੰਘ ਚੀਮਾ ਅਨੁਸਾਰ ਉਹਨਾਂ ਨੇ ਅਦਾਲਤ ਨੂੰ ਦਰਖ਼ਾਸਤ ਕੀਤੀ ਹੈ ਕਿ ਸ: ਮਜੀਠੀਆ ਨੂੰ ਹੁਣ ਤਕ ਹਾਈਕੋਰਟ ਵੱਲੋਂ ਮਿਲੀ ਰਾਹਤ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਉਹ ਸੁਪਰੀਮ ਕੋਰਟ ਵਿੱਚ ਜ਼ਮਾਨਤ ਦਾਖ਼ਲ ਕਰ ਸਕਣ ਅਤੇ ਦੂਜੇ ਉਨ੍ਹਾਂ ਨੂੰ ਤਿੰਨ ਦਿਨ ਦਾ ਸਮਾਂ ਦਿੱਤਾ ਜਾਵੇ ਤਾਂ ਜੋ ਉਹ ਵਿਧਾਨ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣ।

ਜ਼ਿਕਰਯੋਗ ਹੈ ਕਿ ਸ: ਮਜੀਠੀਆ ਆਪਣੇ ਵਿਧਾਨ ਸਭਾ ਹਲਕੇ ਮਜੀਠਾ ਤੋਂ ਇਕ ਵਾਰ ਫ਼ਿਰ ਅਕਾਲੀ ਦਲ ਦੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਕੰਮ 25 ਜਨਵਰੀ ਤੋਂ ਸ਼ੁਰੂ ਹੋਣਾ ਹੈ। ਇਸ ਤੋਂ ਇਲਾਵਾ ਇਹ ਵੀ ਚਰਚੇ ਹਨ ਕਿ ਪਾਰਟੀ ਉਨ੍ਹਾਂ ਨੂੰ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਸ: ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਵੀ ਮੈਦਾਨ ਵਿੱਚ ਉਤਾਰ ਸਕਦੀ ਹੈ।

ਯਾਦ ਰਹੇ ਕਿ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੇ ਆਉਣ ਤੋਂ ਬਾਅਦ ਸ: ਮਜੀਠੀਆ ਖਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਸਖ਼ਤ ਧਾਰਾਵਾਂ ਤਹਿਤ ਮਾਮਲਾ ਸ: ਮਜੀਠੀਆ ਖਿਲਾਫ਼ 20 ਦਸੰਬਰ ਨੂੰ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਸ: ਮਜੀਠੀਆ ਰੂਪੋਸ਼ ਹੋ ਗਏ ਸਨ ਅਤੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮੋਹਾਲੀ ਦੇ ਐਡੀਸ਼ਨਲ ਸੈਸ਼ਨਜ਼ ਜੱਜ ਸ੍ਰੀ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਸੀ।

ਇਸ ਤੋਂ ਬਾਅਦ ਸ: ਮਜੀਠੀਆ ਨੇ ਹਾਈਕੋਰਟ ਦਾ ਰੁਖ਼ ਕੀਤਾ ਸੀ ਅਤੇ 10 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਸ:ਮਜੀਠੀਆ ਨੂੰ ਰਾਹਤ ਦਿੱਤੀ ਗਈ। ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਸਟੇਅ ਕਰ ਦਿੱਤਾ ਸੀ ਅਤੇ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋ ਕੇ ਸਹਿਯੋਗ ਕਰਨ ਦੇ ਆਦੇਸ਼ ਕੀਤੇ ਸਨ ਜਿਸ ਦੇ ਚੱਲਦਿਆਂ ਸ: ਮਜੀਠੀਆ 2 ਵਾਰ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਏ।

ਇਸ ਤੋਂ ਬਾਅਦ ਹਾਈਕੋਰਟ ਵਿੱਚ ਅੱਜ ਹੋਈ ਸੁਣਵਾਈ ਮਗਰੋਂ ਫ਼ੈਸਲਾ ਰਿਜ਼ਰਵ ਕਰ ਲਿਆ ਗਿਆ ਸੀ ਜੋ ਬਾਅਦ ਦੁਪਹਿਰ ਸੁਣਾਇਆ ਗਿਆ ਹੈ। ਇਸ ਮਾਮਲੇ ਵਿੱਚ ਸਰਕਾਰ ਵੱਲੋਂ ਸੀਨੀਅਰ ਕਾਂਗਰਸ ਆਗੂ, ਸਾਬਕਾ ਕੇਂਦਰੀ ਮੰਤਰੀ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਸ੍ਰੀ ਪੀ. ਚਿਦਾਂਬਰਮ ਅਤੇ ਸ:ਮਜੀਠੀਆ ਵੱਲੋ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਸ੍ਰੀ ਮੁਕੁਲ ਰੋਹਤਗੀ ਵੱਲੋਂ ਕੀਤੀ ਗਈ ਸੀ।

ਇਸ ਬਾਰੇ ਵੇਰਵੇ ਸਹਿਤ ਅਦਾਲਤੀ ਹੁਕਮ ਅਜੇ ਆਉਣਾ ਹੈ ਅਤੇ ਉਹ ਹੁਕਮ ਦੀ ਕਾਪੀ ਸਾਹਮਣੇ ਆਉਣ ’ਤੇ ਹੀ ਮੁਕੰਮਲ ਵੇਰਵਾ ਸਾਹਮਣੇ ਆ ਸਕੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...