Saturday, April 27, 2024

ਵਾਹਿਗੁਰੂ

spot_img
spot_img

ਮਜੀਠੀਆ ਨੂੰ ਝੂਠੇ ਕੇਸ ’ਚ ਫ਼ਸਾਉਣ ਲਈ ਚੰਨੀ, ਰੰਧਾਵਾ ਅਤੇ ਡੀ.ਜੀ.ਪੀ. ਨੇ ਦਿੱਲੀ ਏਅਰਪੋਰਟ ’ਤੇ ਗੁਪਤ ਮੀਟਿੰਗ ਕੀਤੀ, ਸਿੱਧੂ ਵੀ ਸਾਜ਼ਿਸ਼ ਦਾ ਹਿੱਸਾ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸ ਵਿਚ ਫਸਾਉਣ ਦਾ ਯਤਨ ਕਰਨ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਰਚੀ ਹੈ ਤੇ ਇਸ ਵਾਸਤੇ ਉਹਨਾਂ ਖਿਲਾਫ ਇਕ ਮਨਘੜਤ ਬਿਆਨ ਧਾਰਾ 164 ਸੀ ਆਰ ਪੀ ਸੀ ਵਿਚ ਦਰਜ ਕਰਵਾਇਆ ਜਾ ਰਿਹਾ ਹੈ ਤੇ ਇਸ ਯੋਜਨਾ ਨੁੰ ਸਿਰੇ ਚੜ੍ਹਾਉਣ ਲਈ ਕੱਲ੍ਹ ਦਿੱਲੀ ਏਅਰਪੋਰਟ ਦੇ ਟੀ 4 ਲੋਂਜ ਵਿਚ ਇਕ ਮੀਟਿੰਗ ਵੀ ਕੀਤੀ ਗਈ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਜ਼ਿਸ ਦਾ ਪੱਧਰ ਇਥੋਂ ਹੀ ਸਮਝਿਆ ਜਾ ਸਕਦਾ ਹੈ ਕਿ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸੂਬੇ ਦੇ ਸਰਕਾਰੀ ਹੈਲੀਕਾਪਟਰ ਵਿਚ ਦਿੱਲੀ ਰਵਾਨਾ ਹੋਏ ਤੇ ਉਹਨਾਂ ਦੇ ਨਾਲ ਕਾਂਗਰਸ ਦੇ ਵਿਧਾਇਕ ਕੁਲਬੀਰ ਜ਼ੀਰਾ, ਡੀ ਜੀ ਪੀ ਆਈ ਪੀ ਐਸ ਸਹੋਤਾ, ਵਿਜੀਲੈਂਸ ਮੁਖੀ ਹਰਪ੍ਰੀਤ ਸਿੱਧੂ ਤੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਮੁਖੀ ਐਸ ਕੇ ਅਸਥਾਨਾ ਵੀ ਸਨ।

ਇਹਨਾਂ ਦੀ ਟੀ 4 ਟਰਮਿਨਲ ਲੋਂਜ ਵਿਖੇ ਮੀਟਿੰਗ ਹੋਈ ਜਿਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਹਾਈ ਕਮਾਂਡ ਤੋਂ ਉਹਨਾਂ ਨੂੰ ਮਿਲੀਆਂ ਹਦਾਇਤਾਂ ਤੋਂ ਇਹਨਾਂ ਨੁੰ ਜਾਣੂ ਕਰਵਾਇਆ।

ਡਾ. ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਸਰਦਾਰ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾਉਣ ਤੇ ਉਹਨਾਂ ਨੂੰ ਗ੍ਰਿਫਤਾਰ ਕਰਨ ’ਤੇ ਤੁਲੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੇ ਨਾਲ ਨਾਲ ਪ੍ਰਦੇਸ਼ ਕਾਂਗਰਸ ਨਵਜੋਤ ਸਿੱਧੂ ਜਿਹਨਾਂ ਨੇ ਗ੍ਰਿਫਤਾਰੀ ਨਾ ਹੋਣ ਦੀ ਸੂਰਤ ਵਿਚ ਮਰਨ ਵਰਤ ਰੱਖਣ ਦੀ ਧਮਕੀ ਦਿੱਤੀ ਹੈ, ਵੀ ਇਸ ਸਾਜ਼ਿਸ਼ ਦਾ ਹਿੱਸਾ ਸਨ।

ਉਹਨਾਂ ਕਿਹਾ ਕਿ ਪੁਲਿਸ ਅਫਸਰਾਂ ’ਤੇ ਦਬਾਅ ਬਦਾਇਆ ਜਾ ਰਿਹਾ ਹੈ ਕਿ ਉਹ ਸਰਕਾਰ ਦੀ ਗੱਲ ਮੰਨਣ ਤੇ ਬਿਊਰੋ ਆਫ ਇਨਵੈਸਟੀਗੇਸ਼ਨ ਵਿਚ ਅਰਪਿਤ ਸ਼ੁਕਲਾ ਤੋਂ ਵਰਿੰਦਰ ਕੁਮਾਰ ਤੇ ਹੁਣ ਐਸ ਕੇ ਅਸਥਾਨਾ ਦਾ ਤਬਾਦਲਾ ਕੀਤਾ ਜਾਣਾ ਇਸ ਗੱਲ ਦਾ ਸਬੂਤ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਦਾ ਰੈਗੂਲਰ ਡੀ ਜੀ ਪੀ ਵੀ ਇਸੇ ਕਰ ਕੇ ਨਹੀਂ ਲਗਾਇਆ ਜਾ ਰਿਹਾ ਕਿ ਸਿਖ਼ਰਲੇ ਅਫਸਰਾਂ ਨੂੰ ਵੀ ਖੁੰਡੇ ’ਤੇ ਟੰਗਿਆ ਹੋਇਆ ਹੈ ਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਹਨਾਂ ਅਫਸਰਾਂ ਦੀ ਵਰਤੋਂ ਕਾਂਗਰਸ ਪਾਰਟੀ ਦੀਆਂ ਯੋਜਨਾਵਾਂ ਮੁਤਾਬਕ ਕੀਤੀ ਜਾ ਸਕੇ।

ਡਾ. ਚੀਮਾ ਨੇ ਪੰਜਾਬ ਕਾਂਗਰਸ ਨੂੰ ਆਖਿਆ ਕਿ ਉਹ ਨਸ਼ਿਆਂ ਦੇ ਕੇਸ ਦੀ ਜਾਂਚ ਦਾ ਵਿਖਾਵਾ ਛੱਡ ਕੇ ਸੁਖਜਿੰਦਰ ਸਿੰਘ ਰੰਧਾਵਾ, ਨਵਜੋਤ ਸਿੱਧੂ ਤੇ ਕੁਲਬੀਰ ਜ਼ੀਰਾ ਦੀ ਸ਼ਮੂਲੀਅਤ ਵਾਸੀ ਐਸ ਆਈ ਟੀ ਨੂੰ ਨੋਟੀਫਾਈ ਕਰੇ ਤੇ ਉਹਨਾਂ ਨੂੰ ਕੇਸ ਦਰਜ ਕਰਨ ਤੇ ਮਰਜ਼ੀਆਂ ਮੁਤਾਬਕ ਗ੍ਰਿਫਤਾਰੀਆਂ ਕਰਨ ਦੀ ਤਾਕਤ ਦੇਵੇ। ਉਹਨਾਂ ਕਿਹਾ ਕਿ ਇਹ ਆਗੂ ਪੁਲਿਸ ਅਫਸਰਾਂ ’ਤੇ ਦਬਾਅ ਪਾ ਕੇ ਤੇ ਧੱਕਾ ਕਰ ਕੇ ਇਹੀ ਕੁਝ ਕਰਵਾਉਣਾ ਚਾਹੁੰਦੇ ਹਨ। ਉਹਨਾ ਕਿਹਾ ਕਿ ਕਾਨੁੰਨ ਦਾ ਰਾਜ, ਨਿਆਂਇਕ ਪ੍ਰਕਿਰਿਆ ਤੇ ਸੰਵਿਧਾਨ ਛਿੱਕੇ ਟੰਗ ਦਿੱਤਾ ਗਿਆ ਹੈ।

ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਕਾਂਗਰਸ ਵਾਪਰ ਰਹੀਆਂ ਘਟਨਾਵਾਂ ਖਾਸ ਤੌਰ ’ਤੇ ਅਕਾਲੀ ਦਲ ਦੇ ਨਾਲ ਜੁੜ ਰਹੀ ਹਮਾਇਤ ਤੇ ਸਰਕਾਰ ਦੀ ਹਰ ਮੁਹਾਜ਼ ’ਤੇ ਅਸਫਲਤਾ ਤੋਂ ਬੌਖਲਾ ਗਈ ਹੈ। ਇਸਨੂੰ ਮਹਿਸੂਸ ਹੋ ਰਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਦਾਰ ਮਜੀਠੀਆ ਦੇ ਖਿਲਾਫ ਕੇਸ ਦਰਜ ਕਰਨ ਨਾਲ ਹੀ ਉਸਦੀ ਡੁੱਬਦੀ ਬੇੜੀ ਬੱਚ ਸਕਦੀ ਹੈ।

ਇਹੀ ਕਾਰਨ ਹੈ ਕਿ ਇਹਨਾਂ ਨੇ ਪਹਿਲਾਂ ਰਾਜ ਭਵਨ ਦੀ ਅਨੈਕਸੀ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਧਾਰਾ 164 ਸੀ ਆਰ ਪੀ ਸੀ ਤਹਿਤ ਝੁਠੀ ਸ਼ਿਕਾਇਤ ਦਰਜ ਕਰ ਕੇ ਝੁਠਾ ਕੇਸ ਦਰਜ ਕਰਨ ਦੀ ਸਾਜ਼ਿਸ਼ ਰਚੀ। ਅਕਾਲੀ ਦਲ ਨੇ ਇਹ ਸਾਜ਼ਿਸ਼ ਬੇਨਕਾਬ ਕਰ ਦਿੱਤੀ ਤੇ ਦਾਅਵਾ ਕੀਤਾ ਕਿ ਪਾਰਟੀ ਦੀ ਸਾਬਕਾ ਵਰਕਰ ਰਾਜਿੰਦਰ ਕੌਰ ਮੀਸਾ ਇਕ ਪ੍ਰੈਸ ਕਾਨਫਰੰਸ ਕਰ ਕੇ ਸਰਦਾਰ ਬਾਦਲ ਦੇ ਖਿਲਾਫ ਦੋਸ਼ ਲਗਾਏਗੀ ਤੇ ਅਗਲੇ ਦਿਨਾਂ ਵਿਚ ਮੀਸਾ ਨੇ ਪ੍ਰੈਸ ਕਾਨਫਰੰਸ ਕਰ ਕੇ ਦੋਸ਼ ਲਗਾਏ ਤੇ ਪਾਰਟੀ ਦੇ ਦਾਅਵੇ ਨੁੰ ਸਹੀ ਸਾਬਤ ਕਰ ਦਿੱਤਾ।

ਡਾ. ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਗੁਨਾਹ ਇਥੋਂ ਹੀ ਸਾਬਤ ਹੋ ਗਿਆ ਕਿ ਅਕਾਲੀ ਦਲ ਵੱਲੋਂ ਬੇਨਕਾਬ ਕੀਤੀ ਸਾਜ਼ਿਸ਼ ਦਾ ਕਿਸੇ ਨੇ ਵੀ ਖੰਡਨ ਨਹੀਂ ਕੀਤਾ। ਉਹਨਾਂ ਕਿਹਾ ਕਿ ਹੁਣ ਅਜਿਹੀ ਹੀ ਸਾਜ਼ਿਸ਼ ਸਰਦਾਰ ਮਜੀਠੀਆ ਦੇ ਖਿਲਾਫ ਰਚੀ ਗਈ ਹੈ ਜਿਸਦਾ ਮਕਸਦ ਵੀ ਉਹੀ ਹੈ ਕਿ ਉਹਨਾਂ ਨੁੰ ਝੂਠੇ ਕੇਸ ਵਿਚ ਫਸਾਇਆ ਜਾਵੇ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀ ਬਦਲਾਖੋਰੇ ਦੀ ਰਾਜਨੀਤੀ ਤੋਂ ਅਕਾਲੀ ਦਲ ਕਿਸੇ ਵੀ ਤਰੀਕੇ ਡਰਨ ਵਾਲਾ ਨਹੀਂ ਏ। ਉਹਨਾਂ ਕਿਹਾ ਕਿ ਪਹਿਲਾਂ ਸਾਰੀ ਪਾਰਟੀ ਲੀਡਰਸ਼ਿਪ ਨੇ ਇਸਦੇ ਪ੍ਰਧਾਨ ਨੁੰ ਝੁਠੇ ਕੇਸ ਵਿਚ ਫਸਾਵੁਣ ਦੀ ਕਾਂਗਰਸ ਸਰਕਾਰ ਦੀ ਸਾਜ਼ਿਸ਼ ਦੇ ਖਿਲਾਫ ਗ੍ਰਿਫਤਾਰੀ ਦਿੱਤੀ ਸੀ। ਉਹਨਾਂ ਕਿਹਾ ਕਿ ਅਸੀਂ ਗ੍ਰਿਫਤਾਰੀਆਂ ਤੋਂ ਨਹੀਂ ਡਰਦੇ। ਅਸੀਂ ਮੁੱਖ ਮੰਤਰੀ ਤੇ ਨਾਲ ਹੀ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਸੀਨੀਅਰ ਅਕਾਲੀ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਲਈ ਜਵਾਬਦੇਹ ਹੋਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...