Wednesday, April 24, 2024

ਵਾਹਿਗੁਰੂ

spot_img
spot_img

ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿੱਚ ਫ਼ਸਾਉਣ ਦੀ ਸਾਜ਼ਿਸ਼ ਖਿਲਾਫ਼ ਅਕਾਲੀ ਦਲ ਕੋਰ ਕਮੇਟੀ ਮੈਂਬਰ ਚੰਨੀ ਦੀ ਰਿਹਾਇਸ਼ ਅੱਗੇ ਦੇਣਗੇ ਗ੍ਰਿਫ਼ਤਾਰੀਆਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2021:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਉਣ ਦੀ ਕਾਂਗਰਸ ਦੀ ਸਾਜ਼ਿਸ਼ ਦੇ ਖਿਲਾਫ ਰੋਸ ਪ੍ਰਗਟਾਉਣ ਲਈ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਭਲਕੇ ਇਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਗ੍ਰਿਫਤਾਰੀਆਂ ਦੇਣਗੇ।

ਇਥੇ ਪਾਰਟੀ ਦੀ ਕੋਰ ਕਮੇਟੀ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਭਲਕੇ ਦੁੁਪਹਿਰ ਵੇਲੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਗ੍ਰਿਫਤਾਰੀਆਂ ਦੇਣਗੇ। ਇਸ ਮਗਰੋਂ ਜ਼ਿਲ੍ਹਾ ਪੱਧਰ ’ਤੇ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਕਾਂਗਰਸ ਪਾਰਟੀ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਸਾਜ਼ਿਸ਼ ਬੇਨਕਾਬ ਹੋਣ ਤੋਂ ਬਾਅਦ ਰਚੀ ਗਈ ਦੂਜੀ ਸਾਜ਼ਿਸ਼ ਦੇ ਵੇਰਵੇ ਸਾਂਝੇ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਕੋਲ ਪੱਕੀ ਖਬਰ ਹੈ ਕਿ ਮੁੱਖ ਮੰਤਰੀ ਨੇ ਡੀ ਜੀ ਪੀ ਨੁੰ ਸਰਦਾਰ ਮਜੀਠੀਆ ਦੇ ਖਿਲਾਫ ਝੁਠਾ ਕੇਸ ਦਰਜ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ। ਉਹਨਾਂ ਕਿਹਾ ਕਿ ਅਜਿਹਾ ਮੁੱਖ ਮੰਤਰੀ ਦੀ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਹੋਈ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਾਲ ਨਾਲ ਉਹਨਾਂ ਦੇ ਮੰਤਰੀ ਮੰਡਲ ਦੇ ਸਾਥੀ ਤੇ ਹੋਰ ਅਫਸਰ ਫੌਜਦਾਰੀ ਅਪਰਾਧ ਦੀ ਸਾਜ਼ਿਸ਼ ਵਿਚ ਸ਼ਾਮਲ ਹਨ। ਉਹਨਾਂ ਕਿਹਾ ਕਿ ਇਹਨਾਂ ਸਾਰਿਆਂ ’ਤੇ ਕੇਸ ਚਲਾਉਣਾ ਬਣਦਾ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਸਾਰੇ ਝੂਠੇ ਕੇਸਾਂ ਦੀ ਜਾਂਚ ਲਈ ਕਮਿਸ਼ਨ ਗਠਿਤ ਕੀਤਾ ਜਾਵੇਗਾ ਤੇ ਉਹਨਾਂ ਮੰਗ ਵੀ ਕੀਤੀ ਕਿ ਨਸ਼ਿਆਂ ਦੇ ਸਾਰੇ ਕੇਸ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ।

ਸਰਦਾਰ ਬਾਦਲ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਚੰਨੀ ਤੇ ਸਿੱਧੂ ਸਰਕਾਰ ਦੀ ਹਾਰ ਮੁਹਾਜ਼ ’ਤੇ ਅਸਫਤਾ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਅਕਾਲੀ ਆਗੂਆਂ ਦੇ ਖਿਲਾਫ ਬਦਲਾਖੋਰੀ ਕਰਨ ਦੇ ਦੌੜ ਵਿਚ ਇਕ ਦੂਜੇ ਨੁੰ ਨੀਵਾਂ ਵਿਖਾਉਣ ’ਤੇ ਤੁਲੇ ਹਨ। ਉਹਨਾਂ ਕਿਹਾ ਕਿ ਅਸੀਂ ਇਸਨੂੰ ਅਕਾਲੀ ਦਲ ਲਈ ਚੁਣੌਤੀ ਵਜੋਂ ਲੈਂਦੇ ਹਾਂ ਤੇ ਖੁਲ ਦਿਲੀ ਨਾਲ ਇਸਨੂੰ ਸਵੀਕਾਰ ਕਰਦੇ ਹਾਂ।

ਉਹਨਾਂ ਕਿਹਾ ਕਿ ਦੇਸ਼ ਭਰ ਵਿਚ ਕਿਸੇ ਵੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਕਿਸੇ ਵੀ ਪੁਲਿਸ ਥਾਣੇ ਵਿਚ ਸਰਦਾਰ ਮਜੀਠੀਆ ਖਿਲਾਫ ਕੋਈ ਕੇਸ ਦਰਜ ਨਹੀਂ ਹੈ। ਉਹਨਾਂ ਕਿਹਾ ਕਿ ਬੀਤੇ ਸਮੇਂ ਵਿਚ ਅਰਵਿੰਦ ਕੇਜਰੀਵਾਲ ਵਰਗੇ ਜਿਹਨਾਂ ਨੇ ਉਹਨਾਂ ’ਤੇ ਦੋਸ਼ ਲਗਾਏ ਸਨ, ਉਹ ਵੀ ਜੇਲ੍ਹ ਜਾਣ ਦੇ ਡਰੋਂ ਮੁਆਫੀਆਂ ਮੰਗ ਗਏ। ਉਹਨਾਂ ਕਿਹਾ ਕਿ ਹੁਣ ਨਵਾਂ ਸੱਤਾ ਦੇ ਨਸ਼ੇ ਵਿਚ ਚੂਰ ਚੰਨੀ ਉਸ ਰਾਹ ਪੈ ਕੇ ਵਿਖਾਉਣ ਜਿਥੇ ਹੋਰ ਫੇਲ੍ਹ ਹੋ ਗਏ।

ਪਾਰਟੀ ਨੇ ਐਲਾਨ ਕੀਤਾ ਕਿ ਅਜਿਹੀਆਂ ਘਟੀਆ ਤਰਕੀਬਾਂ ਤੇ ਬਦਲਾਖੋਰੀ ਦੀਆਂ ਕਾਰਵਾਈਆਂ ਅਕਾਲੀ ਦਲ ਨੂੰ ਸਰਕਾਰ ਦੀਆਂ ਅਸਫਲਤਾ ਉਜਾਗਰ ਕਰਨ ਤੇ ਲੋਕਪ੍ਰਿਅਤਾ ਹਾਸਲ ਕਰਨ ਲਈ ਖੋਖਲੇ ਐਲਾਨਾਂ ਜੋ ਲਾਗੂ ਹੀ ਨਹੀਂ ਹੋ ਸਕੇ, ਦੇ ਦੋਗਲੇਪਣ ਨੂੰ ਬੇਨਕਾਬ ਕਰਨ ਤੋਂ ਰੋਕ ਨਹੀਂ ਸਕਦੀਆਂ।

ਇਸ ਦੌਰਾਨ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੀ ਜਿੱਤ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਜਿੱਤ ਨੇ ਦੁਨੀਆਂ ਭਰ ਵਿਚ ਵਿਲੱਖਣ ਮਿਸਾਲ ਪੇਸ਼ ਕੀਤੀ ਹੈ ਜਿਥੇ ਜਿੱਤ ਦਾ ਟੀਚਾ ਸ਼ਾਂਤੀਪੂਰਨ ਤੇ ਲੋਕਤੰਤਰੀ ਤਰੀਕੇ ਨਾਲ ਪ੍ਰਾਪਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਜੇਕਰ ਭਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਅਕਾਲੀ ਦਲ ਦੀ ਗੱਲ ਸੁਣੀ ਹੁੰਦੀ ਤਾਂ ਫਿਰ ਇਹ ਦਿਨ ਨਾ ਵੇਖਣੇ ਪੈਂਦੇ।

ਉਹਨਾਂ ਕਿਹਾ ਕਿ ਅਕਾਲੀ ਦਲ ਨੇ ਕਿਸਾਨੀ ਸੰਘਰਸ਼ ਵਿਚ ਆਪਣਾ ਪੂਰਾ ਯੋਗਦਾਨ ਪਾਇਆ ਹੈ ਤੇ ਐਨ ਡੀ ਏ ਨਾਲ ਗਠਜੋੜ ਵੀ ਤੋਡਿਆ, ਕੇਂਦਰੀ ਵਜ਼ਾਰਤ ਵੀ ਛੱਡੀ ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਆਪਣਾ ਪਦਮ ਵਿਭੂਸ਼ਣ ਵੀ ਮੋੜ ਦਿੱਤਾ। ਉਹਨਾਂ ਨੇ ਕਿਸਾਨ ਅੰਦੋਲਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਏ ਯੋਗਦਾਨ ਨੂੰ ਵੀ ਚੇਤੇ ਤੇ ਮੰਗ ਕੀਤੀ ਕਿ ਕੇਂਦਰ ਸਰਕਾਰ ਐਮ ਐਸ ਪੀ ਨੂੰ ਕਾਨੂੰਨੀ ਹੱਕ ਬਣਾਵੇ ਤੇ ਕਿਸਾਨ ਖਿਲਾਫ ਸੰਘਰਸ਼ ਦੌਰਾਨ ਦਰਜ ਹੋਏ ਸਾਰੇ ਕੇਸ ਵਾਪਸ ਲਵੇ।

ਕੋਰ ਕਮੇਟੀ ਦੀ ਇਸ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਜਗਮੀਤ ਸਿੰਘ ਬਰਾੜ, ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜ੍ਹੀਆ, ਸਿਕੰਦਰ ਸਿੰਘ ਮਲੁਕਾ, ਸੁਰਜੀਤ ਸਿੰਘ ਰੱਖੜਾ, ਬਲਦੇਵ ਮਾਨ, ਸ਼ਰਨਜੀਤ ਸਿੰਘ ਢਿੱਲੋਂ ਤੇ ਹਰਮੀਤ ਸਿੰਘ ਕਾਲਕਾ ਨੇ ਵੀ ਭਾਗ ਲਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...