Tuesday, March 19, 2024

ਵਾਹਿਗੁਰੂ

spot_img
spot_img

ਮਜੀਠੀਆ ਨੇ ਮੁੱਖ ਮੰਤਰੀ ਚੰਨੀ ਅਤੇ ਭਾਣਜੇ ਹਨੀ ਦੀ ‘ਸਾਂਝ ਭਿਆਲੀ’ ਦੇ ਸਬੂਤ ਅਤੇ ਗਵਾਹ ਸਾਹਮਣੇ ਲਿਆਂਦਾ; ਸਿੱਧੂ ਦੀ ਚੁੱਪ ’ਤੇ ਉਠਾਏ ਸਵਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਜਨਵਰੀ, 2022 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚਲਾਏ ਜਾ ਰਹੇ ਬਹੁ ਸੈਂਕੜੇ ਕਰੋੜੀ ਰੇਤ ਮਾਇਨਿੰਗ ਘੁਟਾਲੇ ਨੁੰ ਇਕ ਸਟਿੰਗ ਅਪਰੇਸ਼ਨ ਰਾਹੀਂ ਬੇਨਕਾਬ ਕਰ ਦਿੱਤਾ ਤੇ ਮੰਗ ਕੀਤੀ ਕਿ ਚੰਨੀ ਦੇ ਜੱਦੀ ਹਲਕੇ ਚਮਕੌਰ ਸਾਹਿਬ ਵਿਚ ਜੰਗਲਾਤ ਦੀ ਜ਼ਮੀਨ ਸਮੇਤ ਕੀਤੀ ਜਾ ਰਹੀ ਗੈਰ ਕਾਨੂੰਨੀ ਮਾਇਨਿੰਗ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ।

ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਜਿਹਨਾਂ ਨੇ ਆਡੀਓ ਰਿਕਾਰਡਿੰਗ ਜਿਹਨਾਂ ਰਾਹੀਂ ਮੁੱਖ ਮੰਤਰੀ ਦੀ ਸ਼ਮੂਲੀਅਤ ਸਿੱਧੀ ਸਾਬਤ ਹੁੰਦੀ ਹੈ, ਸਮੇਤ ਸਬੂਤ ਪੇਸ਼ ਕਰ ਕੇ ਇਸ ਬਹੁ ਸੈਂਕੜੇ ਕਰੋੜੀ ਘੁਟਾਲੇ ਦਾ ਪਰਦਾਫਾਸ਼ ਕੀਤਾ, ਨੇ ਕਿਹਾ ਕਿ ਸਿਰਫ ਨਿਰਪੱਖ ਜਾਂਚ ਹੀ ਇਹ ਸਾਬਤ ਕਰ ਸਕਦੀ ਹੈ ਕਿ ਕਿਸ ਹੱਦ ਤੱਕ ਮੁੱਖ ਮੰਤਰੀ ਤੇ ਉਹਨਾਂ ਦੇ ਪਰਿਵਾਰ ਨੇ ਆਪਣੇ ਨਿੱਜੀ ਗੈਰ ਕਾਨੁੰਨੀ ਰੇਤ ਮਾਇਨਿੰਗ ਦੇ ਧੰਦੇ ਨਾਲ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ। ਉਹਨਾਂ ਕਿਹਾ ਕਿ 111 ਦਿਨਾਂ ਦੇ ਕਾਰਜਕਾਲ ਦੌਰਾਨ ਚੰਨੀ ਵੱਲੋਂ ਕੀਤੀ ਕੁੱਲ ਲੁੱਟ 1,111 ਕਰੋੜ ਰੁਪਏ ਤੋਂ ਜ਼ਿਆਦਾ ਹੋਵੇਗੀ।

ਰਿਕਾਰਡਿੰਗਾਂ ਤੋਂ ਇਹ ਸਾਬਤ ਹੋ ਗਿਆ ਕਿ ਮੁੱਖ ਮੰਤਰੀ ਤੇ ਉਹਨਾਂ ਦੇ ਭਾਣਜੇ ਭੁਪਿੰਦਰ ਹਨੀ ਜਿਸਦੇ ਘਰੋਂ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਹਾਲ ਹੀ ਵਿਚ 10 ਕਰੋੜ ਰੁਪਏ ਨਗਦ ਤੇ ਵੱਡੀ ਮਾਤਰਾ ਵਿਚ ਸੋਨਾ ਬਰਾਮਦ ਕੀਤਾ, ਵਿਚਾਲੇ ਗੈਰ ਕਾਨੁੰਨੀ ਰੇਤ ਮਾਇਨਿੰਗ ਦੇ ਮਾਮਲੇ ਵਿਚ ਭਾਈਵਾਲੀ ਹੈ। ਇਹਨਾਂ ਤੋਂ ਇਹ ਵੀ ਸਾਬਤ ਹੋ ਗਿਆ ਕਿ ਸ੍ਰੀ ਚੰਨੀ ਵੱਲੋਂ ਇਹ ਦਾਅਵਾ ਕਰਨਾ ਕਿ ਉਹਨਾਂ ਨੁੰ ਆਪਣੇ ਭਾਣਜੇ ਦੀਆਂ ਗਤੀਵਿਧੀਆਂ ਦਾ ਪਤਾ ਨਹੀਂ, ਕੋਰਾ ਝੂਠ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਵਿਚ ਇਹ ਸਨਸਨੀਖੇਜ ਖੁਲ੍ਹਾਸਾ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਦੇ ਨਜ਼ਦੀਕੀ ਸਾਥੀ ਤੇ ਸਲਾਪੁਰ ਪਿੰਡ ਦੇ ਸਰਪੰਚ ਇਕਬਾਲ ਸਿੰਘ ਤੇ ਉਸਦੇ ਪੁੱਤਰ ਬਿੰਦਰ ਦੀਆਂ ਆਡੀਓ ਰਿਕਾਰਡਿੰਗ ਵੀ ਜਾਰੀ ਕੀਤੀਆਂ ਜਿਸ ਵਿਚ ਸਾਬਤ ਹੁੰਦਾ ਹੈ ਕਿ ਮੁੱਖ ਮੰਤਰੀ ਦੇ ਆਸ਼ੀਰਵਾਦ ਨਾਲ ਹੀ ਇਹ ਸਾਰਾ ਗੈਰ ਕਾਨੁੰਨੀ ਰੇਤ ਮਾਇਨਿੰਗ ਦਾ ਧੰਦਾ ਚਲਾਇਆ ਜਾ ਰਿਹਾ ਹੈ।

ਇਹ ਆਡੀਓ ਰਿਕਾਰਡਿੰਗਜ਼ ਜੋ ਦਰਸ਼ਨ ਸਿੰਘ ਨਾਂ ਦੇ ਵਿਅਕਤੀ ਵੱਲੋਂ ਕੀਤੀਆਂ ਗਈਆਂ, ਵਿਚ ਇਕਬਾਲ ਸਿੰਘ ਇਹ ਕਹਿੰਦਾ ਸੁਣਾਈ ਦਿੰਦਾ ਹੈ ਕਿ ਮੁੱਖ ਮੰਤਰੀ ਨੇ ਉਸਨੂੰ ਕਿਹਾ ਹੈ ਕਿ ਡਰਨ ਦੀ ਕੋਈ ਲੋੜ ਨਹੀਂ ਤੇ ਜੰਗਲਾਤ ਦੀ ਜ਼ਮੀਨ ’ਤੇ ਵੀ ਮਾਇਨਿੰਗ ਕੀਤੀ ਜਾਵੇ।

ਦਰਸ਼ਨ ਸਿੰਘ ਨੇ ਇਸ ਸਾਰੇ ਘੁਟਾਲੇ ਨੂੰ ਬੇਨਕਾਬ ਕਰਨ ਵਾਸਤੇ ਰੇਤ ਮਾਫੀਆ ਨਾਲ ਸਾਂਝ ਪਾ ਕੇ ਇਹ ਰਿਕਾਰਡਿੰਜ਼ ਕੀਤੀਆਂ ਹਨ। ਇਹ ਵੀ ਸਾਹਮਣੇ ਆਇਆ ਕਿ ਕਿਵੇਂ ਇਕ ਜੰਗਲਾਤ ਗਾਰਡ ਜਿਸਨੇ ਜੰਗਲਾਤ ਦੀ ਜ਼ਮੀਨ ’ਤੇ ਮਾਇਨਿੰਗ ਦਾ ਵਿਰੋਧ ਕੀਤਾ, ਦੀ ਬਦਲੀ ਕਰਵਾ ਕੇ ਉਸਨੁੰ ਚੁੱਪ ਕਰਵਾ ਦਿੱਤਾ ਗਿਆ। ਰਿਕਾਰਡਿੰਗਜ਼ ਵਿਚ ਇਹ ਵੀ ਸਾਹਮਣੇਆਇਆ ਕਿ ਮਾਫੀਆ ਦਰਿਆ ਵਿਚੋਂ ਰੇਤ ਕੱਢਣ ਵਾਸਤੇ ਕਿਸ਼ਤੀਆਂ ਤੇ ਪੋਰਕ ਮਸ਼ੀਨਾਂ ਦੀ ਵਰਤੋਂ ਵੀ ਕਰ ਰਿਹਾ ਸੀ।

ਆਡੀਓ ਰਿਕਾਰਡਿੰਗਜ਼ ਦੇ ਮੁਤਾਬਕ ਇਕਬਾਲ ਸਿੰਘ ਨੇ ਕਿਹਾ ਕਿ ਸਬੰਧਤ ਡੀ ਐਫ ਓ ਨੇ ਉਸਨੂੰ ਆਖਿਆ ਹੈ ਕਿ ਉਹ ਸਾਰੇ ਡਰਾਈਵਰਾਂ ਨੁੰ ਉਸਦਾ ਨੰਬਰ ਦੇ ਦੇਣ ਤਾਂ ਜੋ ਉਹ ਯਕੀਨੀ ਬਣਾ ਸਕੇ ਕਿ ਜੰਗਲਾਤ ਦੀ ਜ਼ਮੀਨ ਵਿਚੋਂ ਰੇਤਾ ਕੱਢਣ ਵਿਚ ਕੋਈ ਮੁਸ਼ਕਿਲ ਨਾ ਆਵੇ। ਇਹ ਵੀ ਖੁਲ੍ਹਾਸਾ ਹੋਇਆ ਕਿ ਰੇਤ ਮਾਇਨਿੰਗ ਵਿਚੋਂ 1.50 ਰੁਪਏ ਪ੍ਰਤੀ ਫੁੱਟ ਹਿੱਸਾ ਚੰਨੀ ਨੁੰ ਜਾ ਰਿਹਾ ਹੈ। ਰਿਕਾਰਡਿੰਗਜ਼ ਤੋਂ ਇਹ ਵੀਸਾਬਤ ਹੋਇਆ ਕਿ ਜੰਮੂ ਦਾ ਰਾਕੇਸ਼ ਚੌਧਰੀ ਇਸ ਮਾਫੀਆ ਦਾ ਸਰਗਨਾ ਹੈ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਰਿਕਾਰਡਿੰਗਜ਼ ਤੋਂ ਸਾਬਤ ਹੋ ਗਿਆ ਹੈ ਕਿ ਚੰਨੀ, ਕਾਂਗਰਸ ਅਤੇ ਭ੍ਰਿਸ਼ਟਾਚਾਰ ਇਕੋ ਨਾਂ ਹਨ। ਉਹਨਾਂ ਕਿਹਾ ਕਿ ਇਹ ਵੀ ਯਕੀਨੀ ਹੈ ਕਿ ਇਸ ਗੈਰ ਕਾਨੂੰਨੀ ਧੰਦੇ ਦਾ ਹਿੱਸਾ ਏ ਆਈ ਸੀ ਸੀ ਨੂੂੰ ਵੀ ਜਾ ਰਿਹਾ ਹੈ ਤੇ ਕਿਸੇ ਕਾਰਨ ਕਾਂਗਰਸ ਹਾਈ ਕਮਾਂਡ ਤੇ ਹਰੀਸ਼ ਚੌਧਰੀ ਵਰਗੇ ਆਗੂ ਇਹ ਕਹਿ ਕੇ ਚੰਨੀ ਦਾ ਬਚਾਅ ਕਰ ਰਹੇ ਹਨ ਕਿ ਉਸਨੁੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਕਾਂਗਰਸ ਪਾਰਟੀ ਭੁਪਿੰਦਰ ਹਨੀ ਜੋ ਮੁੱਖ ਮੰਤਰੀ ਦਾ ਭਾਣਜਾ ਇਹ ਗੈਰ ਕਾਨੁੰਨੀ ਰੇਤ ਮਾਇਨਿੰਗ ਦਾ ਧੰਦਾ ਚਲਾ ਰਿਹਾ ਹੈ, ਦੇ ਬਚਾਅ ਵਿਚ ਨਿੱਤਰ ਆਈ ਹੈ ਤੇ ਇਸ ਤੋਂ ਸਾਬਤ ਹੁੰਦਾ ਹੈ ਕਿ ਹਨੀ ਤੇ ਚੰਨੀ ਪੈਸੇ ਦੇ ਬਲਬੂਤੇ ਏ ਆਈ ਸੀ ਸੀ ਦੀ ਸਰਪ੍ਰਸਤੀ ਲੈ ਰਹੇ ਹਨ। ਇਸ ਸਾਰੇ ਪਹਿਲੂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

ਸਰਦਾਰ ਮਜੀਠੀਆ ਨੇ ਹਨੀ ਦੀ ਚੰਨੀ ਨਾਲ ਨੇੜਤਾ ਸਾਬਤ ਕਰਨ ਵਾਸਤੇ ਉਹਨਾਂ ਦੇ ਕਈ ਸਰਕਾਰੀ ਫੇਸਬੁੱਕ ਪੇਜਾਂ ਦਾ ਹਵਾਲਾ ਦਿੱਤਾ ਤੇ ਕਿਹਾ ਕਿ ਹਨੀ ਨੂੰ ਬਲੈਕ ਕੈਟ ਕਮਾਂਡੋ ਦੀ ਸੁਰੱਖਿਆ ਤੇ ਇਕ ਜਿਪਸੀ ਐਸਕਾਰਡ ਵਾਸਤੇ ਮਿਲੀ ਹੈ। ਉਹਨਾਂ ਨੇ ਤਸਵੀਰਾਂ ਵਿਖਾ ਕੇ ਸਾਬਤ ਕੀਤਾ ਕਿ ਹਨੀ ਆਪਣੀ ਗੱਡੀ ’ਤੇ ਲਾਲ ਬੱਤੀ ਤੇ ਐਮ ਐਲ ਏ ਦੇ ਸਟਿੱਕਰ ਦੀ ਵਰਤੋਂ ਕਰ ਰਿਹਾ ਹੈ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਕੋਲ ਹੀ ਮਾਇਨਿੰਗ ਤੇ ਵਾਤਾਵਰਣ ਵਿਭਾਗ ਦਾ ਚਾਰਜ ਹੈ ਤੇ ਇਹ ਹਿੱਤਾਂ ਦੇ ਟਕਰਾਅ ਦਾ ਕੇਸ ਹੈ ਤੇ ਹੁਣ ਸ੍ਰੀ ਚੰਨੀ ਨੁੰ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,283FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...