Friday, March 29, 2024

ਵਾਹਿਗੁਰੂ

spot_img
spot_img

ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ 650 ਸ਼ਰਧਾਲੂਆਂ ਦੀਆਂ 14 ਬੱਸਾਂ ਕੀਤੀਆਂ ਰਵਾਨਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 9 ਅਪ੍ਰੈਲ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਇਥੇ ਗੁਰਦੁਆਰਾ ਟਿਕਾਣਾ ਸਾਹਿਬ ਪੰਜਾਬੀ ਬਾਗ ਤੋਂ 650 ਸ਼ਰਧਾਲੂਆਂ ਨੂੰ ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਉਣ ਲਈ 14 ਬੱਸਾਂ ਵਿਚ ਰਵਾਨਾ ਕੀਤਾ।

ਇਸ ਯਾਤਰਾ ਦੇ ਪ੍ਰਬੰਧ ਸ੍ਰੀ ਜਸਪ੍ਰੀਤ ਸਿੰਘ ਕਰਮਸਰ ਵੱਲੋਂ ਕੀਤੇ ਗਏ ਹਨ।

ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਸੰਗਤ ਵੱਡਭਾਗੀ ਹੈ ਜੋ ਸ੍ਰੀ ਗੁਰੂ ਰਾਮਦਾਸ ਜੀ ਦੇ ਅਸਥਾਨ ਦੇ ਦਰਸ਼ਨਾਂ ਵਾਸਤੇ ਰਵਾਨਾ ਹੋ ਰਹੀ ਹੈ। ਉਹਨਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਇਹ ਸ਼ਰਧਾਲੂ ਅੰਮਿ੍ਰਤਸਰ ਤੇ ਆਲੇ ਦੁਆਲੇ ਦੇ ਇਲਾਕੇ ਦੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਵੀ ਕਰਨਗੇ।

ਸਿਰਸਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਪਹਿਲਾਂ ਵੀ ਸੰਗਤਾਂ ਲਈ ਪੰਜਾਂ ਤਖਤਾਂ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਦੇ ਪ੍ਰਬੰਧ ਕੀਤੇ ਸਨ ਤੇ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਪੰਜਾਂ ਤਖ਼ਤਾਂ ਦੇ ਦਰਸ਼ਨ ਕਰਨਾ ਹਰ ਸਿੱਖ ਲਈ ਬਹੁਤ ਜ਼ਰੂਰੀ ਹੈ।

ਉਹਨਾਂ ਕਿਹਾ ਕਿ ਇਹ ਤਖਤ ਤੇ ਗੁਰੂ ਘਰ ਸਿੱਖਾਂ ਲਈ ਸ਼ਕਤੀ ਦੇ ਸੋਮੇ ਹਨ ਜਿਹਨਾਂ ਸਦਕਾ ਸਿੱਖਾਂ ਵਿਚ ਬੇਇਨਸਾਫੀ, ਧੱਕੇਸ਼ਾਹੀ ਤੇ ਹੋਰ ਜ਼ੁਲਮਾਂ ਦਾ ਟਾਕਰਾ ਕਰਨ ਦੀ ਸ਼ਕਤੀ ਆਉਦੀ ਹੈ। ਉਹਨਾਂ ਕਿਹਾ ਕਿ ਸਿੱਖ ਕਦੇ ਵੀ ਕਿਸੇ ਨਾਲ ਵੀ ਧੱਕਾ ਹੁੰਦਾ ਬਰਦਾਸ਼ਤ ਨਹੀਂ ਕਰ ਸਕਦਾ ਤੇ ਇਸਦੇ ਖਿਲਾਫ ਆਵਾਜ਼ ਬੁਲੰਦ ਕਰਨਾ ਹਰ ਸਿੱਖ ਦਾ ਫਰਜ਼ ਵੀ ਹੈ।

ਇਸ ਮੌਕੇ ਸ਼ਰਧਾਲੂਆਂ ਨੇ ਸ੍ਰੀ ਸਿਰਸਾ ਤੇ ਸ੍ਰੀ ਕਰਮਸਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਹਨਾਂ ਨੇ ਗੁਰਧਾਮਾਂ ਦੇ ਦਰਸ਼ਨਾ ਵਾਸਤੇ ਉਪਰਾਲਾ ਕੀਤਾ ਹੈ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...