Wednesday, April 24, 2024

ਵਾਹਿਗੁਰੂ

spot_img
spot_img

ਮਨਜਿੰਦਰ ਸਿੰਘ ਸਿਰਸਾ ਵੱਲੋਂ ਸਿੰਘ ਸਭਾਵਾਂ ਦੇ ਗ੍ਰੰਥੀ ਤੇ ਰਾਗੀ ਸਿੰਘਾਂ ਦੇ ਬੱਚਿਆਂ ਨੁੰ ਮੁਫਤ ਸਿੱਖਿਆ ਦੇਣ ਦਾ ਐਲਾਨ

- Advertisement -

ਯੈੱਸ ਪੰਜਾਬ
ਨਵੀਂਦੱਲੀ, 10 ਅਪ੍ਰੈਲ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੀਆਂ ਸਿੰਘ ਸਭਾਵਾਂ ਵਿਚ ਕੰਮ ਕਰਦੇ ਰਾਗੀ ਤੇ ਪਾਠੀ ਸਿੰਘਾਂ ਦੇ ਬੱਚਿਆਂ ਲਈ ਕਮੇਟੀ ਦੇ ਸਕੂਲਾਂ ਵਿਚ ਮੁਫਤ ਸਿੱਖਿਆ ਦੇਣ ਦਾ ਐਲਾਨ ਕੀਤਾ ਹੈ।

ਅੱਜ ਇਥੇ ਆਪਣੇ ਹਲਕੇ ਪੰਜਾਬੀ ਬਾਗ ਵਿਚ ਪੈਂਦੇ ਪਸ਼ਚਿਮ ਪੁਰੀ ਵਿਚ ਆਪਣੇ ਚੋਣ ਦਫਤਰ ਤੇ ਰਾਜੌਰੀ ਗਾਰਡਨ ਵਿਚ ਅਕਾਲੀ ਦਲ ਦੇ ਉਮੀਦਵਾਰ ਹਰਪਾਲ ਕੋਛੜ ਦੇ ਦਫਤਰ ਦਾ ਉਦਘਾਟਨ ਕਰਦਿਆਂ ਸ੍ਰੀ ਸਿਰਸਾ ਨੇ ਐਲਾਨ ਕੀਤਾ ਕਿ ਰਾਗੀ, ਢਾਡੀ ਤੇ ਗ੍ਰੰਥੀ ਸਿੰਘ ਜੋ ਵੀ ਦਿੱਲੀ ਦੀਆਂ ਸਿੰਘ ਸਭਾਵਾਂ ਵਿਚ ਕੰਮ ਕਰ ਰਹੇ ਹਨ, ਇਹਨਾਂ ਦੇ ਬੱਚਿਆਂ ਨੂੰ ਪਹਿਲੀ ਤੋਂ ਲੈ ਕੇ 12ਵੀਂ ਤੱਕ 12 ਸਾਲ ਤੱਕ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਮੁਫਤ ਸਿੱਖਿਆ ਪ੍ਰਦਾਨ ਕਰੇਗੀ।

ਉਹਨਾਂ ਦੱਸਿਆ ਕਿ ਇਹ ਸਿੱਖਿਆ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਪ੍ਰਦਾਨ ਕੀਤੀ ਜਾਵੇਗੀ।

ਉਹਨਾਂ ਇਹ ਵੀ ਐਲਾਨ ਕੀਤਾ ਕਿ ਦਿੱਲੀ ਵਿਚ ਜਲਦੀ ਹੀ ਵੱਖਰੀ ਸਿੱਖ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਦਿੱਲੀ ਕਮੇਟੀ ਆਪਣਾ ਮੈਡੀਕਲ ਕਾਲਜ ਵੀ ਜਲਦੀ ਹੀ ਸਥਾਪਿਤ ਕਰੇਗੀ।
ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜਿਸ ਤਰੀਕੇ ਦਿੱਲੀ ਕਮੇਟੀ ਦਾ ਨਾਂ ਕੌਮਾਂਤਰੀ ਪੱਧਰ ‘ਤੇ ਬਣਿਆ, ਉਸੇ ਤਰੀਕੇ ਗੁਰੂ ਹਰਿਕ੍ਰਿਸ਼ਨ ਸਕੂਲਾਂ ਦਾ ਵੀ ਕੌਮਾਂਤਰੀ ਪੱਧਰ ‘ਤੇ ਬਣਾਇਆ ਜਾਵੇਗਾ ਤੇ ਇਸ ਉਦੇਸ਼ ਦੀ ਪ੍ਰਾਪਤੀ ਵਾਸਤੇ ਇਹਨਾਂ ਸਕੂਲਾਂ ਵਿਚ ਜੋ ਵੀ ਸੁਧਾਰ ਲੋੜੀਂਦਾ ਹੋਇਆ ਕੀਤਾ ਜਾਵੇਗ।

ਸ੍ਰੀ ਸਿਰਸਾ ਨੇ ਇਹ ਵੀ ਕਿਹਾ ਕਿ ਦਿੱਲੀ ਕਮੇਟੀ ਸਿੱਖਿਆ ਦੇ ਖੇਤਰ ਵਿਚ ਸੁਧਾਰਾਂ ਦੇ ਨਾਲ ਨਾਲ ਸਿਹਤ ਦੇ ਖੇਤਰ ਵਿਚ ਵੀ ਲੋੜੀਂਦੇ ਸੁਧਾਰ ਲਿਆਉਣ ਵਾਸਤੇ ਹਰ ਉਪਰਾਲਾ ਕਰੇਗੀ ਤਾਂ ਜੋ ਮਹਿੰਗਾਈ ਦੇ ਇਸ ਜ਼ਮਾਨੇ ਵਿਚ ਲੋਕਾਂ ਨੁੰ ਵੱਧ ਤੋਂ ਵੱਧ ਗਿਣਤੀ ਵਿਚ ਸਸਤੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਉਹਨਾਂ ਇਹ ਵੀ ਕਿਹਾ ਕਿ ਅੱਜ ਪਿਛਲੇ ਦੋ ਸਾਲਾਂ ਵਿਚ ਦਿੱਲੀ ਕਮੇਟੀ ਵੱਲੋਂ ਕੀਤੇ ਕੰਮਾਂ ਦੀ ਬਦੌਲਤ ਸਾਰੀ ਦੁਨੀਆਂ ਵਿਚ ਸਿੱਖਾਂ ਦਾ ਮਾਣ ਸਤਿਕਾਰ ਵਧਿਆ ਹੈ। ਉਹਨਾਂ ਕਿਹਾ ਕਿ ਜਿਸ ਦੇਸ਼ ਦਾ ਪ੍ਰਧਾਨ ਮੰਤਰੀ ਦਿੱਲੀ ਕਮੇਟੀ ਦੇ ਕੀਤੇ ਕੰਮਾਂ ਦੀ ਸ਼ਲਾਘਾ ਕਰ ਰਿਹਾ ਹੈ ਤੇ ਜਦੋਂ ਦਿੱਲੀ ਪੁਲਿਸ ਗੁਰਦੁਆਰਾ ਬੰਗਲਾ ਸਾਹਿਬ ਨੂੰ ਸਾਇਰਨ ਸਲੂਟ ਕਰ ਰਹੀ ਹੈ ਤਾਂ ਇਹ ਅਕਾਲ ਪੁਰਖ ਦੀ ਬਖਸ਼ਿਸ਼ ਹੀ ਹੈ ਜਿਸਦੀ ਬਦੌਨਤ ਸਿੱਖਾਂ ਨੇ ਕੋਰੋਨਾ ਕਾਲ ਵਿਚ ਵੀ ਲੋਕਾਂ ਵਿਚ ਭੁੱਖੇ ਢਿੱਡ ਨਹੀਂ ਸੌਣ ਦਿੱਤਾ।

ਮੌਜੂਦਾ ਦਿੱਲੀ ਚੋਣਾਂ ਦੀ ਗੱਲ ਕਰਦਿਆਂ ਸ੍ਰੀ ਸਿਰਸਾ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਕਿ ਇਹਨਾਂ ਚੋਣਾਂ ਵਿਚ ਅਸੀਂ ਸਿਰਫ ਹਾਂ ਪੱਖੀ ਗੱਲਾਂ ਹੀ ਕਰਾਂਗੇ ਸਾਡੇ ਵਿਰੋਧੀ ਭਾਵੇਂ ਸਾਡੇ ਖਿਲਾਫ ਜਿੰਨਾ ਮਰਜ਼ੀ ਕੂੜ ਪ੍ਰਚਾਰ ਕਰ ਲੈਣ।

ਉਹਨਾਂ ਕਿਹਾ ਕਿ ਸਾਡੀ ਸੋਚ ਅਗਾਂਹਵਧੂ ਹੈ ਤੇ ਅਸੀਂ ਹਾਂ ਪੱਖੀ ਸੋਚ ਅਨੁਸਾਰ ਹੀ ਚੱਲਣਾ ਹੈ ਭਾਵੇਂ ਸਾਡੇ ਖਿਲਾਫ ਜਿਸ ਤਰੀਕੇ ਦੇ ਮਰਜ਼ੀ ਦੋਸ਼ ਸਾਡੇ ਵਿਰੋਧੀ ਲਗਾ ਲੈਣ, ਅਸੀਂ ਸਿਰਫ ਗੁਰੂ ਸਾਹਿਬ ਦੇ ਤਖਤ ਅੱਗੇ ਨਤਮਸਤਕ ਹੋ ਕੇ ਉਸਦਾ ਓਟ ਆਸਰਾ ਲੈ ਕੇ ਹੀ ਕੰਮ ਕਰਦੇ ਰਹਾਂਗੇ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...