Saturday, April 20, 2024

ਵਾਹਿਗੁਰੂ

spot_img
spot_img

ਮਨਪ੍ਰੀਤ ਬਾਦਲ ਅਤੇ ਧਰਮਸੋਤ ਨੂੰ ਤਲਬ ਕੀਤਾ ਜਾਵੇ: ਹਰਪਾਲ ਚੀਮਾ ਨੇ ਕੌਮੀ ਐਸ.ਸੀ. ਕਮਿਸ਼ਨ ਨੂੰ ਲਿਖ਼ਿਆ ਪੱਤਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 12 ਜੂਨ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਾਸਟਰੀ ਅਨੁਸੂਚਿਤ ਜਾਤੀਆਂ ਕਮਿਸਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ‘ਚ ਅਨੁਸੂਚਿਤ ਜਾਤੀਆਂ ਦੇ ਦੋ ਲੱਖ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਹੜੱਪਣ ਦੇ ਦੋਸ ਤਹਿਤ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਮਿਸ਼ਨ ਦੇ ਸਾਹਮਣੇ ਤਲਬ ਕੀਤਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ।

ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਾਸਟਰੀ ਅਨੁਸੂਚਿਤ ਜਾਤੀਆਂ ਕਮਿਸਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਲਿਖੇ ਪੱਤਰ ‘ਚ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਨੇ ਐਸ.ਸੀ ਵਰਗ ਦੇ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਵਿੱਚ ਵੱਡਾ ਘੁਟਾਲਾ ਕੀਤਾ ਹੈ, ਜਿਸ ਕਾਰਨ ਅੱਜ ਪੰਜਾਬ ‘ਦੇ ਐਸ.ਸੀ ਵਿਦਿਆਰਥੀਆਂ ਦਾ ਜੀਵਨ ਬਰਬਾਦ ਹੋ ਰਿਹਾ ਹੈ ।

ਹਰਪਾਲ ਸਿੰਘ ਚੀਮਾ ਨੇ ਕਮਿਸਨ ਨੂੰ ਲਿਖੇ ਪੱਤਰ ਰਾਹੀਂ ਪੰਜਾਬ ਦੇ ਵਿੱਤ ਅਤੇ ਯੋਜਨਾਵਾਂ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਨਿਆਂ ਤੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਘੁਟਾਲਾ ਕਰਕੇ ਵਜੀਫੇ ਦੇ ਪੈਸਿਆਂ ਦੀ ਦੁਰਵਰਤੋਂ ਕੀਤੀ ਗਈ ਹੈ, ਜਿਸ ਕਾਰਨ ਪੰਜਾਬ ਦੇ ਪ੍ਰਾਈਵੇਟ ਕਾਲਜਾਂ ਵੱਲੋਂ ਲਗਭਗ ਦੋ ਲੱਖ ਤੋਂ ਵੱਧ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲਏ ਗਏ ਹਨ।

ਚੀਮਾ ਨੇ ਕਿਹਾ ਵਜੀਫਾ ਰਕਮ ਨਾ ਮਿਲਣ ਕਾਰਨ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਉੱਤੇ ਸਵਾਲੀਆ ਨਿਸ਼ਾਨ ਲੱਗ ਚੁੱਕਾ ਹੈ। ਇਹ ਵਿਦਿਆਰਥੀ ਆਪਣੀ ਡਿਗਰੀ ਪ੍ਰਾਪਤ ਕਰਨ ਤੋਂ ਇਸੇ ਲਈ ਵਾਂਝੇ ਰਹਿ ਗਏ ਕਿ ਉਹ ਦਲਿਤ ਵਰਗ ਨਾਲ ਸੰਬੰਧ ਰੱਖਦੇ ਹਨ।

ਉਨ੍ਹਾਂ ਕਿਹਾ ਕਿ ਐਸ.ਸੀ ਵਰਗ ਦੇ ਵਿਦਿਆਰਥੀਆਂ ਤੋਂ ਸਿੱਖਿਆ ਪ੍ਰਾਪਤੀ ਦਾ ਹੱਕ ਖੋਹਣ ਵਾਲੇ ਅਤੇ ਆਪਣੀ ਸੰਵਿਧਾਨਕ ਜੰਿਮੇਵਾਰੀ ਤੋਂ ਭੱਜਣ ਵਾਲੇ ਮੰਤਰੀਆਂ ਖਲਿਾਫ ਸਖਤ ਕਾਰਵਾਈ ਕੀਤੀ ਜਾਣੀ ਅਤਿ ਜ਼ਰੂਰੀ ਹੈ। ਦਲਿਤ ਬੱਚੇ ਪਹਿਲਾਂ ਹੀ ਅਨੇਕਾਂ ਮੁਸੀਬਤਾਂ ਸਹਿ ਕੇ ਉਚੇਰੀ ਸਿੱਖਿਆ ਤਕ ਪਹੁੰਚਦੇ ਹਨ, ਪ੍ਰੰਤੂ ਅਜਿਹੇ ਹਾਲਾਤਾਂ ਵਿੱਚ ਮੰਤਰੀਆਂ ਦੇ ਘੁਟਾਲਿਆਂ ਕਾਰਨ ਉਨ੍ਹਾਂ ਦਾ ਭਵਿੱਖ ਧੁੰਦਲਾ ਹੋ ਜਾਣਾ ਅਤਿ ਚਿੰਤਾਜਨਕ ਅਤੇ ਨਿੰਦਣਯੋਗ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੰਬੇ ਸਮੇਂ ਤੋਂ ਇਸ ਮੁੱਦੇ ਸਬੰਧੀ ਵਾਰ ਵਾਰ ਆਵਾਜ਼ ਚੁੱਕੀ ਗਈ ਹੈ, ਪ੍ਰੰਤੂ ਦਲਿਤ ਵਿਦਿਆਰਥੀਆਂ ਨੂੰ ਲੁੱਟਣ ਵਾਲੇ ਮੰਤਰੀਆਂ ਖਲਿਾਫ ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਦੋਸ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਾਰਜਾਂ ਵਿੱਚ ਕੋਈ ਦਿਲਚਸਪੀ ਨਹੀਂ ਲੈ ਰਹੇ ਅਤੇ ਓੁਹਨਾਂ ਨੂੰ ਦਲਿਤ ਵਿਦਿਆਰਥੀਆਂ ਦੀ ਕੋਈ ਪ੍ਰਵਾਹ ਨਹੀਂ ਹੈ।

ਚੀਮਾ ਨੇ ਰਾਸਟਰੀ ਅਨੁਸੂਚਿਤ ਜਾਤੀਆਂ ਕਮਿਸਨ ਦੇ ਮੁੱਖੀ ਤੋਂ ਮੰਗ ਕੀਤੀ ਹੈ ਕਿ ਇਸ ਘੁਟਾਲੇ ਵਿੱਚ ਸ਼ਾਮਲ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਦਲਿਤ ਬੱਚਿਆਂ ਦੇ ਹੱਕ ਮਾਰਨ ਅਤੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਨ ਦੇ ਦੋਸ ਤਹਿਤ ਕਮਿਸਨ ਦੇ ਰੂਲਜ ਅਨੁਸਾਰ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।

ਚੀਮਾ ਨੇ ਕਿਹਾ ਕਿ ਅਜਿਹਾ ਕੀਤਾ ਜਾਣਾ ਅਤਿ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਦਲਿਤ ਬੱਚਿਆਂ ਦੇ ਭਵਿੱਖ ਨਾਲ ਇਸ ਪ੍ਰਕਾਰ ਖਿਲਵਾੜ ਕਰਨ ਦੀ ਜੁਅਰਤ ਨਾ ਕਰ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...