Wednesday, April 24, 2024

ਵਾਹਿਗੁਰੂ

spot_img
spot_img

ਮਨਪ੍ਰੀਤ ਬਾਦਲ ਤੇ ਧਰਮਸੋਤ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਲੈ ਕੇ ‘ਆਪ’ ਵੱਲੋਂ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਭੁੱਖ ਹੜਤਾਲ ਸੋਮਵਾਰ ਨੂੰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 13 ਜੂਨ, 2021:
ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਲੱਖਾਂ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ਰਾਸ਼ੀ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਿਹਾਇਸ਼ ਦਾ ਸੋਮਵਾਰ 14 ਜੂਨ ਨੂੰ ਸਵੇਰੇ 11 ਘਿਰਾਓ ਅਤੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ।

ਇਹ ਐਲਾਨ ਕਰਦਿਆਂ ਆਪ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਜਦੋਂ ਤੱਕ ਕਾਂਗਰਸ ਸਰਕਾਰ ਐਸ.ਸੀ ਵਿਦਿਆਰਥੀਆਂ ਦੀ ਬਕਾਇਆ ਰਾਸ਼ੀ 1539 ਕਰੋੜ ਰੁਪਏ ਜਾਰੀ ਨਹੀਂ ਕਰਦੀ ਉਦੋਂ ਤੱਕ ਆਮ ਆਦਮੀ ਪਾਰਟੀ ਵੱਲੋਂ ਲੜੀਵਾਰ ਭੁੱਖ ਹੜਤਾਲ ਜਾਰੀ ਰੱਖੀ ਜਾਵੇਗੀ।

ਐਤਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਦਲਿਤ ਸਮਾਜ ਦੇ ਵਿਦਿਆਰਥੀਆਂ ਦੇ ਹੱਥਾਂ ਵਿੱਚ ਕਿਤਾਬਾਂ ਦਿੱਤੀਆਂ ਸਨ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਗਾਈ ਵਾਲੀ ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੇ ਹੱਥਾਂ ਵਿਚੋਂ ਕਿਤਾਬਾਂ ਖੋਹ ਰਹੀ ਹੈ। ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਦਲਿਤਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਦੇ ਹੱਕਾਂ ’ਤੇ ਡਾਕੇ ਮਾਰ ਰਹੀ ਹੈ।

ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਸ਼ ਲਾਇਆ ਕਿ ਸੀਨੀਅਰ ਆਈ.ਏ.ਐਸ ਅਧਿਕਾਰੀ ਕਿਰਪਾ ਸਿਰੋਜ ਸ਼ੰਕਰ ਵੱਲੋਂ ਦਿੱਤੀ ਗਈ ਜਾਂਚ ਰਿਪੋਰਟ ਖੁਲਾਸਾ ਕੀਤਾ ਗਿਆ ਕਿ ਦਲਿਤ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਕਰੋੜਾਂ ਰੁਪਏ ਦੀ ਗਰਾਂਟ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੱਡਾ ਘੁਟਾਲਾ ਕੀਤਾ ਹੈ ਅਤੇ ਆਪਣੇ ਚਹੇਤਿਆਂ ਦੇ ਦੋ ਕਾਲਜਾਂ ਨੂੰ ਕਰੋੜਾਂ ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਹੈ, ਜਦੋਂ ਕਿ ਇਨਾਂ ਕਾਲਜਾਂ ਦਾ ਕੋਈ ਵਾਜ਼ੂਦ ਹੀ ਨਹੀਂ ਹੈ।

ਗਿਆਸਪੁਰਾ ਨੇ ਇਹ ਵੀ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਜ਼ਿੰਮੇਵਾਰੀ ਨਾ ਨਿਭਾਉਂਦਿਆਂ ਕੇਂਦਰ ਸਰਕਾਰ ਵੱਲੋਂ ਭੇਜੀ ਵਜ਼ੀਫਾ ਰਕਮ ਦੀ ਸਹੀ ਵਰਤੋਂ ਨਾ ਕੀਤੀ, ਸਗੋਂ ਦਲਿਤ ਵਿਦਿਆਦਰਥੀਆਂ ਦੇ ਹੱਕਾਂ ’ਤੇ ਡਾਕਾ ਮਾਰ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਦੋਵੇਂ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਐਸ.ਸੀ/ਐਸ.ਟੀ ਐਕਟ ਅਧੀਨ ਕੇਸ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਕੈਬਨਿਟ ਤੋਂ ਬਾਹਰ ਕੀਤਾ ਜਾਵੇ।

ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਲਿਤ ਵਿਦਿਆਰਥੀਆਂ ਦੇ ਹੱਕਾਂ ਲਈ ਸੰਘਰਸ਼ ਕਰਦੀ ਰਹੇਗੀ ਅਤੇ 14 ਜੂਨ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ’ਤੇ ਦਲਿਤ ਵਿਦਿਆਰਥੀਆਂ ਦੇ ਹੱਕ ਵਿੱਚ ਸੰਘਰਸ਼ ਸ਼ੁਰੂ ਕਰਕੇ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਜਾਰੀ ਕਰਨ ਲਈ ਮਜਬੂਰ ਕਰ ਦੇਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...