Saturday, April 20, 2024

ਵਾਹਿਗੁਰੂ

spot_img
spot_img

ਮਨਪ੍ਰੀਤ ਬਾਦਲ ਨੂੰ ਕਾਲੇ ਝੰਡੇ ਦਿਖਾਉਣ ਜਾ ਰਹੇ ਮੁਲਾਜ਼ਮ ਗ੍ਰਿਫ਼ਤਾਰ ਅਤੇ ਰਿਹਾਅ

- Advertisement -

ਪਟਿਆਲਾ, 27 ਜਨਵਰੀ, 2022 ( ਦਲਜੀਤ ਕੌਰ ਭਵਾਨੀਗੜ੍ਹ)
‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਦਿੱਤੇ ਸੱਦੇ ਤਹਿਤ ਗਣਤੰਤਰ ਦਿਵਸ ਮੌਕੇ ਕੱਲ੍ਹ 26 ਜਨਵਰੀ ਨੂੰ ਪਟਿਆਲਾ ਜਿਲ੍ਹੇ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ ਸੀ।

ਸਥਾਨਕ ਜਿਲ੍ਹਾ ਸਿੱਖਿਆ ਦਫ਼ਤਰ ਵਿਖੇ ਇਕੱਠੇ ਹੋਏ ਮੁਲਾਜ਼ਮਾਂ ਨੇ ਜਿਉੰ ਹੀ ਕਾਲੇ ਝੰਡੇ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਵਿਰੋਧ ਕਰਨ ਲਈ ਸਥਾਨਕ ਪੋਲੋ ਗਰਾਉਂਡ ਵੱਲ ਕੂਚ ਕੀਤਾ ਤਾਂ ਪੁਲਿਸ ਪ੍ਰਸਾਸ਼ਨ ਨੇ ਜਿਲ੍ਹਾ ਸਿੱਖਿਆ ਦਫ਼ਤਰ ਦੇ ਮੁੱਖ ਗੇਟ ਤੇ ਹੀ ਰੋਕ ਲਿਆ।

ਜਦੋਂ ਮੁਲਾਜ਼ਮਾਂ ਦੇ ਕਾਫ਼ਲੇ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਧੱਕਾ ਮੁੱਕੀ ਤੋਂ ਬਾਅਦ ਸਾਂਝੇ ਫਰੰਟ ਦੇ ਆਗੂਆਂ ਹਰਦੀਪ ਟੋਡਰਪੁਰ, ਦਰਸ਼ਨ ਬੇਲੂਮਾਜਰਾ ਅਤੇ ਸੀਸ਼ਨ ਕੁਮਾਰ ਸਮੇਤ ਜਸਵੀਰ ਖੋਖਰ, ਵਿਕਰਮਜੀਤ ਅਲੂਣਾ, ਮੈਡਮ ਰੇਨੂ, ਪਰਮਜੀਤ ਸਿੰਘ, ਗਗਨ ਰਾਣੂ, ਗੁਰਮੇਲ ਸਿੰਘ, ਜਸਪਾਲ ਚੌਧਰੀ, ਜਸਵਿੰਦਰ ਸੋਜਾ, ਰਜਿੰਦਰ ਸਮਾਣਾ, ਹਰਵੀਰ ਸਿੰਘ ਸੁਨਾਮ, ਰਾਮ ਸ਼ਰਨ ਅਲਹੋਰਾਂ, ਭਜਨ ਸਿੰਘ ਲੰਗ, ਦਵਿੰਦਰ ਘੱਗਾ, ਸੁਖਦੇਵ ਸਿੰਘ, ਅਮਰੀਕ ਸਿੰਘ, ਲਖਵਿੰਦਰ ਸਿੰਘ, ਧੰਨਾ ਸਿੰਘ, ਬਲਕਾਰ ਸਿੰਘ ਰੋਹਟੀ, ਸੁਖਪਾਲ ਸਿੰਘ, ਸ਼ਿਵ ਪ੍ਰੀਤ, ਜਸ਼ਨ ਸਿੰਘ, ਮੇਜਰ ਸਿੰਘ, ਅਮਰੀਕ ਸਿੰਘ, ਰਜਿੰਦਰ ਸਿੰਘ ਧਾਲੀਵਾਲ, ਮੋਤੀ ਰਾਮ, ਨਿਰਭੈ ਸਿੰਘ ਨੂੰ ਗ੍ਰਿਫਤਾਰ ਕਰਕੇ ਭੁਨਰਹੇੜੀ ਥਾਣੇ ਭੇਜ ਦਿੱਤਾ ਜਿਹਨਾਂ ਨੂੰ ਜਿਹਨਾਂ ਨੂੰ ਵੱਡੀ ਗਿਣਤੀ ਵਿਚ ਇਕੱਤਰ ਹੋਏ ਬਾਕੀ ਮੁਲਾਜ਼ਮਾਂ ਵੱਲੋਂ ਸਖ਼ਤ ਵਿਰੋਧ ਜਤਾਉਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਵਿਕਰਮਦੇਵ ਸਿੰਘ, ਰਣਜੀਤ ਮਾਨ, ਅਤਿੰਦਰ ਘੱਗਾ ਅਤੇ ਹਰਪ੍ਰੀਤ ਉੱਪਲ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਦੇ ਉਲਟ ਜਾ ਕੇ ਆਪਣੇ ਕਾਰਜਕਾਲ ਦੇ ਪੰਜ ਸਾਲਾਂ ਦੌਰਾਨ ਨਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ, ਨਾ ਛੇਵਾਂ ਤਨਖਾਹ ਕਮਿਸ਼ਨ ਮੁਲਾਜ਼ਮ ਤੇ ਪੈਨਸ਼ਨਰਾਂ ਦੇ ਹਿੱਤਾਂ ਅਨੁਸਾਰ ਲਾਗੂ ਕੀਤਾ ਹੈ, ਨਾ ਮਾਣ-ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕੀਤਾ ਹੈ ਅਤੇ ਨਾ ਹੀ ਨਵੀਂ ਪੈਨਸ਼ਨ ਸਕੀਮ ਨੂੰ ਮੁੱਢੋਂ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਹੈ, ਸਗੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੇਂਡੂ ਇਲਾਕਾ ਭੱਤਾ, ਬਾਰਡਰ ਇਲਾਕਾ ਭੱਤਾ, ਹੈਂਡੀਕੈਪ ਸਫਰੀ ਭੱਤਾ ਸਮੇਤ 37 ਕਿਸਮਾਂ ਦੇ ਭੱਤਿਆਂ ਵਿੱਚ ਕਟੌਤੀਆਂ ਕਰਕੇ, 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਪੰਜਾਬ ਦਾ ਤਨਖਾਹ ਕਮਿਸ਼ਨ ਲਾਗੂ ਨਾ ਕਰਕੇ, ਸਰਕਾਰੀ ਵਿਭਾਗਾਂ ਦੀ ਆਕਾਰ ਘਟਾਈ ਕਰਕੇ, ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੇ ਪੂਰੇ ਲਾਭਾਂ ਸਹਿਤ ਸਿੱਖਿਆ ਵਿਭਾਗ ਵਿੱਚ ਮਰਜ ਨਾ ਕਰਕੇ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਨਾ ਦੇ ਕੇ ਪੰਜਾਬ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ ਜਿਸ ਕਾਰਨ ਸਾਂਝੇ ਫਰੰਟ ਵੱਲੋਂ ਪੰਜਾਬ ਸਰਕਾਰ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।

ਮੁਲਾਜ਼ਮ ਆਗੂਆਂ ਨੇ ਆਖਿਆ ਕਿ ਲੋਕਾਂ ਨਾਲ ਵਾਅਦਾ ਖਿਲਾਫ਼ੀ ਕਰਨ ਵਾਲੀ ਸਰਕਾਰ ਦੇ ਵਿੱਤ ਮੰਤਰੀ ਦਾ ਪਟਿਆਲਾ ਵਿੱਚ ਤਿਰੰਗਾ ਝੰਡਾ ਲਹਿਰਾ ਕੇ ਗਣਤੰਤਰ ਦਿਵਸ ਮਨਾਉਣਾ ਅਤੇ ਦੂਜੇ ਪਾਸੇ ਸੰਵਿਧਾਨ ਦੁਆਰਾ ਪ੍ਰਾਪਤ ਹੱਕਾਂ ਦੀ ਵਰਤੋਂ ਕਰਦਿਆਂ ਸਾਂਤਮਈ ਵਿਰੋਧ ਪ੍ਰਦਰਸ਼ਨ ਕਰ ਰਹੇ ਮੁਲਾਜ਼ਮ ਨੂੰ ਗ੍ਰਿਫਤਾਰ ਕਰਨਾ ਗਣਤੰਤਰ ਦਿਵਸ ਦਾ ਅਪਮਾਨ ਹੈ।

ਇਸ ਮੌਕੇ ਤੇ ਪ੍ਰਵੀਨ ਸ਼ਰਮਾਂ, ਗੁਰਜੀਤ ਘੱਗਾ, ਹਰਪ੍ਰੀਤ ਉੱਪਲ, ਪਿੰਕੀ ਰਾਣੀ, ਬੀਨਾ ਘੱਗਾ, ਪਰਮਵੀਰ ਸਿੰਘ ਅਤੇ ਚਮਕੌਰ ਸਿੰਘ ਅੰਟਾਲ ਨੇ ਵੀ ਸੰਬੋਧਨ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...