Friday, April 26, 2024

ਵਾਹਿਗੁਰੂ

spot_img
spot_img

ਮਨਪ੍ਰੀਤ ਬਾਦਲ ਨੇ ਟੱਕ ਲਗਾ ਕੇ ਕੀਤੀ ਬਠਿੰਡਾ ਰਿੰਗ ਰੋਡ ਦੇ ਅਧੂਰੇ ਪੲੈ ਕੰਮ ਦੀ ਸ਼ੁਰੂਆਤ

- Advertisement -

ਬਠਿੰਡਾ, 13 ਅਕਤੂਬਰ, 2019:

ਬਰਨਾਲਾ ਬਾਈਪਾਸ ਤੋਂ ਕੈਂਟ ਨੇੜਿਓ ਲੰਘਦੇ ਆਈ.ਟੀ.ਆਈ. ਤੱਕ ਬਣੇ ਰਿੰਗ ਰੋਡ ਫੇਜ਼-1 ਦੇ ਅਧੂਰੇ ਪਏ ਕੰਮ ਦੀ ਸ਼ੁਰੂਆਤ ਅੱਜ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਟੱਕ ਲਗਾ ਕੇ ਕੀਤੀ ਗਈ।

ਵਿੱਤ ਮੰਤਰੀ ਨੇ ਇਸ ਮੌਕੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁਕੰਮਲ ਹੋਣ ਜਾ ਰਹੀ ਇਸ ਰਿੰਗ ਰੋਡ ਦੀ ਮੰਨਜ਼ੂਰੀ ਦਾ ਸਿਹਰਾ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਜਾਂਦਾ ਹੈ। ਉਨ੍ਹਾਂ ਦੇ ਪੂਰਨ ਸਹਿਯੋਗ ਅਤੇ ਮੇਹਨਤ ਸਦਕਾ ਹੀ ਅੱਜ ਰਿੰਗ ਰੋਡ ਦੇ ਅਧੂਰੇ ਪਏ ਨਿਰਮਾਣ ਦੀ ਸ਼ੁਰੂਆਤ ਕੀਤੀ ਗਈ ਹੈ।

ਵਿੱਤ ਮੰਤਰੀ ਨੇ ਇਸ ਮੌਕੇ ਕਿਹਾ ਕਿ ਰਿੰਗ ਰੋਡ ‘ਤੇ ਲਗਭਗ 95 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਦਿੰਦਿਆਂ ਸ਼੍ਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਚਾਰ ਲੇਨ ਵਾਲੇ ਇਸ ਰਿੰਗ ਰੋਡ ਦੇ ਅਧੂਰੇ ਕੰਮ ਦੀ ਲੰਬਾਈ 4.7 ਕਿਲੋਮੀਟਰ ਹੈ। ਇਸ ਰਿੰਗ ਰੋਡ ਦੀ 200 ਫੁੱਟ ਚੌੜਾਈ ਹੋਵੇਗੀ ਅਤੇ 24 ਫੁੱਟ ਚੌੜਾਈ ਹਰਿਆਲੀ ਲਈ ਗਰੀਨ ਫੀਲਡ ਲਈ ਵੰਡੀ ਜਾਵੇਗੀ।

ਇਹ ਰੋਡ 45 ਏਕੜ ਜਗ੍ਹਾ ‘ਤੇ ਤਿਆਰ ਕੀਤੀ ਜਾਵੇਗੀ ਅਤੇ ਇਸ ਰੋਡ ‘ਤੇ ਇੱਕ ਰੇਲਵੇ ਅੰਡਰ ਬ੍ਰਿਜ ਵੀ ਬਣਾਇਆ ਜਾਵੇਗਾ। ਇਹ ਰਿੰਗ ਰੋਡ ਨੈਸ਼ਨਲ ਹਾਈਵੇ-7 ਤੋਂ ਲੈ ਕੇ (ਬਠਿੰਡਾ-ਪਟਿਆਲਾ ਰੋਡ) ਤੋਂ ਇੰਡਸਟਰੀਅਲ ਏਰੀਏ ਵਿੱਚ ਦੀ ਹੁੰਦੇ ਹੋਏ ਆਈ.ਟੀ.ਆਈ.ਚੌਂਕ ਤੱਕ (ਬਠਿੰਡਾ-ਮਾਨਸਾ ਰੋਡ) ਦੇ ਨਾਲ ਜੋੜੀ ਜਾਵੇਗੀ।

ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਿੱਥੇ ਸ਼ਹਿਰ ਵਾਸੀਆਂ ਨੂੰ ਟ੍ਰੈਫ਼ਿਕ ਦੀ ਸਮੱਸਿਆ ਤੋਂ ਰਾਹਤ ਮਿਲੇਗੀ ਉੱਥੇ ਇਸ ਨਾਲ ਉਨ੍ਹਾਂ ਦੇ ਸਫ਼ਰ ਦੀ ਦੂਰੀ ਘਟੇਗੀ ਅਤੇ ਸਮੇਂ ਦੀ ਬੱਚਤ ਵੀ ਹੋਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਤਕਰੀਬਨ ਸਾਰੇ ਹੀ ਵਾਅਦੇ ਹੁਣ ਤੱਕ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਜੋ ਬਠਿੰਡਾ ਵਾਸੀਆਂ ਨਾਲ ਵਾਅਦੇ ਕੀਤੇ ਗਏ ਸਨ ਉਹ ਪੂਰੇ ਕੀਤੇ ਗਏ ਹਨ ਅਤੇ ਬਠਿੰਡਾ ਸ਼ਹਿਰ ਦਾ ਵਿਕਾਸ ਕਰਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਸ. ਬਾਦਲ ਨੇ ਕਿਹਾ ਕਿ ਇਸ ਅਧੂਰੇ ਪਏ ਰਿੰਗ ਰੋਡ ਨੂੰ ਪੂਰਾ ਕਰਨ ਦੀ ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ ਸੀ, ਜਿਸ ਦੇ ਕੰਮ ਦਾ ਅੱਜ ਟੱਕ ਲਗਾ ਕੇ ਸ਼ੁਰੂ ਕਰਵਾ ਦਿੱਤਾ ਗਿਆ ਹੈ। ਵਿੱਤ ਮੰਤਰੀ ਨੇ ਸ਼ਹਿਰ ਵਾਸੀਆਂ ਦੇ ਇਕੱਠ ਨੂੰ ਸੰਬੋਧਤ ਹੁੰਦਿਆਂ ਅਪੀਲ ਕੀਤੀ ਕਿ ਇਹ ਬਣਨ ਜਾ ਰਹੀ ਰਿੰਗ ਰੋਡ ਆਪਣੇ ਸਭਨਾਂ ਲਈ ਹੈ ਅਤੇ ਇਸ ਕੰਮ ਨੂੰ ਮੁਕੰਮਲ ਕਰਨ ਵਿੱਚ ਤੁਹਾਡਾ ਸਾਰਿਆਂ ਦਾ ਸਹਿਯੋਗ ਹੋਣਾ ਅਤਿ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰਜੈਕਟ ਨੂੰ ਜਲਦ ਮੁਕੰਮਲ ਕਰਨ ਉਪਰੰਤ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ। ਇਸ ਰਿੰਗ ਰੋਡ ਦੇ ਮੁਕੰਮਲ ਹੋਣ ਨਾਲ ਬਰਨਾਲਾ ਸਾਈਡ ਤੋਂ ਮਾਨਸਾ, ਡੱਬਵਾਲੀ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਜਾਣ ਵਾਲੇ ਵਹੀਕਲਾਂ ਦੀ ਦੂਰੀ ਵੀ ਘਟੇਗੀ ਅਤੇ ਸਮੇਂ ਦੀ ਬੱਚਤ ਹੋਵੇਗੀ।

ਵਿੱਤ ਮੰਤਰੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰਿੰਗ ਰੋਡ ਦਾ ਕੰਮ 6 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਇਸ ਦੇ ਚਾਲੂ ਹੋਣ ਨਾਲ ਬਠਿੰਡਾ ਸ਼ਹਿਰ ਦੀ ਨੁਹਾਰ ਵੀ ਬਦਲੇਗੀ।

ਇਸ ਦੇ ਨਾਲ ਲੰਬੀ, ਡੱਬਵਾਲੀ, ਤਖ਼ਤ ਸ਼੍ਰੀ ਦਮਦਮਾ ਸਾਹਿਬ ਆਦਿ ਤੋਂ ਬਰਨਾਲਾ ਅਤੇ ਲੁਧਿਆਣਾ, ਜਲੰਧਰ ਆਦਿ ਜਾਣ ਵਾਲੇ ਵਹੀਕਲਾਂ ਦੀ 6 ਤੋਂ 8 ਕਿਲੋਮੀਟਰ ਤੱਕ ਦੀ ਦੂਰੀ ਘਟੇਗੀ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਟ੍ਰੈਫ਼ਿਕ ਦੀ ਸਮੱਸਿਆ ਅਤੇ ਸੜਕ ਹਾਦਸਿਆਂ ਤੋਂ ਰਾਹਤ ਮਿਲੇਗੀ। ਇਸ ਤੋਂ ਇਲਾਵਾ ਇਸ ਰੋਡ ਦੇ ਬਣਨ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ, ਤੇਲ ਡਿਪੂ ਅਤੇ ਗੈਸ ਫ਼ਿਲਿੰਗ ਸਟੇਸ਼ਨ ਆਦਿ ਵਿਖੇ ਆਉਣ-ਜਾਣ ਵਾਲੇ ਭਾਰੀ ਵਾਹਨਾਂ ਤੋਂ ਸ਼ਹਿਰ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੇਗੀ।

ਸ. ਮਨਪ੍ਰੀਤ ਬਾਦਲ ਨੇ ਆਪਣੇ ਸੰਬੋਧਨ ਵਿੱਚ ਇਹ ਵੀ ਕਿਹਾ ਕਿ ਇੰਮਪਰੂਵਮੈਂਟ ਟਰੱਸਟ ਦੀਆਂ ਕਲੌਨੀਆਂ ਵਿੱਚ ਵੀ ਜਲਦ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਠਿੰਡਾ ਵਿੱਚ ਉਦਯੋਗ ਲਗਾ ਕੇ ਹੋਰ ਵਾਧਾ ਕੀਤਾ ਜਾ ਰਿਹਾ ਹੈ ਤਾਂ ਕਿ ਬਠਿੰਡਾ ਹੋਰ ਬੁਲੰਦੀਆਂ ਨੂੰ ਛੂਹ ਸਕੇ।

ਵਿੱਤ ਮੰਤਰੀ ਵੱਲੋਂ ਇਸ ਮੌਕੇ ਅਰਸ਼ਦੀਪ ਕੌਰ ਦੁਆਰਾ ਲਿਖੀ ਗਈ ਕਿਤਾਬ ‘ਮੰਜਾ ਬਣਤਰ ਤੇ ਪ੍ਰਕਾਰਜ ਦਾ ਲੋਕਧਾਰਾਈ ਪਰਿਪੇਖ’ ਵੀ ਰਿਲੀਜ਼ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ, ਡੀ.ਐਸ.ਪੀ. ਗੁਰਜੀਤ ਸਿੰਘ ਰੋਮਾਣਾ, ਕੇ.ਕੇ. ਅਗਰਵਾਲ, ਰਾਜਨ ਗਰਗ, ਮੋਹਨ ਲਾਲ ਝੁੰਬਾ, ਅਸ਼ੋਕ ਪ੍ਰਧਾਨ, ਰਾਜ ਨੰਬਰਦਾਰ, ਟਹਿਲ ਸੰਧੂ, ਜਗਰੂਪ ਗਿੱਲ, ਕੈਪਟਨ ਮੱਲ ਸਿੰਘ, ਮਲਕੀਤ ਸਿੰਘ, ਸ਼ਾਮ ਲਾਲ ਜੈਨ ਅਤੇ ਜੈਜੀਤ ਜੌਹਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...