ਯੈੱਸ ਪੰਜਾਬ
ਰੋਪੜ, 9 ਅਪ੍ਰੈਲ, 2021 –
ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਆਯੋਜਨਾਂ ਨਾਲ ਸਬੰਧਤ 937 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਕਲੀਅਰ ਕਰਨ ਦੀ ਅਪੀਲ ਕੀਤੀ ਹੈ। ਜਿਨ੍ਹਾਂ ਨੇ ਇਸ ਬਾਰੇ ਪ੍ਰਧਾਨ ਮੰਤਰੀ ਨੂੰ ਇਕ ਚਿੱਠੀ ਲਿਖੀ ਹੈ।
ਉਨ੍ਹਾਂ ਨੇ ਕਿਹਾ ਕਿ ਨੌਵੀਂ ਪਾਤਸ਼ਾਹੀ ਨੇ ਕਸ਼ਮੀਰੀ ਪੰਡਤਾਂ ਨੂੰ ਮੁਗਲ ਸਮਰਾਟ ਔਰੰਗਜ਼ੇਬ ਤੋਂ ਬਚਾਉਣ ਖਾਤਿਰ ਆਪਣੀ ਜ਼ਿੰਦਗੀ ਦਾ ਬਲੀਦਾਨ ਦੇ ਦਿੱਤਾ ਸੀ। ਉਨ੍ਹਾਂ ਦਾ ਬਲੀਦਾਨ ਪੰਜਾਬੀਅਤ ਦੀ ਭਾਵਨਾ ਨੂੰ ਦਰਸਾਉਂਦਾ ਹੈ, ਜਿਹੜਾ ਪੰਜਾਬ ਅੰਦਰ ਹਿੰਦੂ-ਸਿੱਖ ਏਕਤਾ ਦੀ ਸੰਸਕ੍ਰਿਤੀ ਦਾ ਪ੍ਰਤੀਕ ਹੈ।
ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨਾਲ ਡੂੰਘਾ ਸਬੰਧ ਹੈ। ਅਜਿਹੇ ਚ ਕਿਉਂਕਿ ਇਹ ਹਲਕਾ ਉਨ੍ਹਾਂ ਦੇ ਲੋਕ ਸਭਾ ਖੇਤਰ ਅਧੀਨ ਆਉਂਦਾ ਹੈ, ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਸੁਨਿਸ਼ਚਿਤ ਕਰਨ ਕਿ ਪੰਜਾਬ ਸਰਕਾਰ ਵੱਲੋਂ ਪ੍ਰਸਤਾਵਿਤ ਪ੍ਰਾਜੈਕਟ ਪੂਰੇ ਹੋਣ।