Thursday, April 25, 2024

ਵਾਹਿਗੁਰੂ

spot_img
spot_img

ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਲਿਆ ਜਾਇਜ਼ਾ, ਮੁੱਖ ਮੰਤਰੀ ਚੰਨੀ ਦੇ ਹਲਕੇ ਦੇ ਸਕੂਲਾਂ ਦੀ ਵੇਖ਼ੀ ਵਿਵਸਥਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਦਸੰਬਰ, 2021 –
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੁ ਅਤੇ ਦਿੱਲੀ ਦੇ ਸਿੱਖਿਆ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵਿਚਕਾਰ ਸਿੱਖਿਆ ਵਿਵਸਥਾ ’ਤੇ ਛਿੱੜੀ ਬਹਿਸ ’ਚ ਭਾਂਵੇ ਹੀ ਪੰਜਾਬ ਸਰਕਾਰ ਵੱਲੋਂ ਸਭ ਤੋਂ ਚੰਗੇ 250 ਸਕੂਲਾਂ ਦੀ ਸੂਚੀ ਆਮ ਆਦਮੀ ਪਾਰਟੀ ਨੂੰ ਨਹੀਂ ਦਿੱਤੀ ਗਈ, ਪਰ ਮਨੀਸ਼ ਸਿਸੋਦੀਆ ਨੇ ਦੋ ਕਦਮ ਅੱਗੇ ਵਧਾਉਂਦਿਆਂ ਖੁੱਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ’ਚ ਪੈਂਦੇ ਉਨ੍ਹਾਂ ਦੇ ਨਾਨਕੇ ਪਿੰਡ ਮਕੜੌਨਾ ਕਲਾਂ ਦੇ ਪ੍ਰਾਇਮਰੀ ਸਕੂਲ ਦਾ ਜਾਇਜਾ ਲਿਆ।

ਮਨੀਸ ਸਿਸੋਦੀਆ ਨੂੰ ਮੁੱਖ ਮੰਤਰੀ ਚੰਨੀ ਦੇ ਨਾਨਕੇ ਪਿੰਡ ਮਕੜੌਨਾ ਕਲਾਂ ਦੇ ਪ੍ਰਾਇਮਰੀ ਸਕੂਲ ਵਿੱਚ ਪਹਿਲੀ ਤੋਂ ਪੰਜਵੀਂ ਤੱਕ ਦੀਆਂ ਜਮਾਤਾਂ ਨੂੰ ਕੇਵਲ 6 ਹਜ਼ਾਰ ਰੁਪਏ ਮਹੀਨਾ ਤਨਖ਼ਾਹ ’ਤੇ ਪੜ੍ਹਾਉਣ ਵਾਲੇ ਇੱਕ ਅਧਿਆਪਕ ਨੂੰ ਮਿਲਣ ਦਾ ਮੌਕਾ ਮਿਲਿਆ।

ਇਸ ਅਧਿਆਪਕ ਨੇ ਆਪਣੀਆਂ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਬਾਰੇ ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਵਿੱਚ ਬੱਚਿਆਂ ਦੇ ਪੀਣ ਲਈ ਪਾਣੀ ਦੀ ਕੋਈ ਸਹੂਲਤ ਨਹੀਂ ਹੈ। ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਲਈ ਨੇੜਲੇ ਗੁਰਦੁਆਰਾ ਸਾਹਿਬ ਤੋਂ ਪਾਣੀ ਲਿਆਉਣਾ ਪੈਂਦਾ ਹੈ। ਬੱਚਿਆਂ ਲਈ ਲਾਏ ਝੂਲੇ ਵੀ ਟੁੱਟੇ ਹੋਏ ਸਨ।

ਇਸ ਤੋਂ ਪਹਿਲਾ ਮਨੀਸ਼ ਸਿਸੋਦੀਆ ਪਿੰਡ ਚੱਕਲਾ ਦੇ ਪ੍ਰਾਇਮਰੀ ਸਕੂਲ ਵੀ ਪਹੰਚੇ ਸਨ। ਇੱਥੇ ਸਕੂਲ ਦੇ ਕਮਰਿਆਂ ਵਿੱਚ ਥਾਂ- ਥਾਂ ਜਾਲੇ ਲੱਗੇ ਹੋਏ ਸਨ, ਕੂੜਾ -ਕਰਕਟ ਪਿਆ ਸੀ, ਸਕੂਲ ਦੇ ਪਖ਼ਾਨੇ ਵੀ ਜ਼ਰਜ਼ਰ ਅਤੇ ਬਦਬੂਦਾਰ ਹਾਲਤ ਵਿੱਚ ਮਿਲੇ। ਇਥੋਂ ਤੱਕ ਕਿ ਕਮਰਿਆਂ ਦਾ ਰੰਗ ਰੋਗਨ ਉਤਰਿਆ ਹੋਇਆ ਸੀ, ਫਰਨੀਚਰ ਟੁੱਟਿਆ ਹੋਇਆ ਅਤੇ ਬਿਜਲੀ ਵਿਵਸਥਾ ਵੀ ਮਾੜੀ ਹਾਲਤ ਵਿੱਚ ਮਿਲੀ।

ਸਕੂਲਾਂ ਦੀਆਂ ਸਮੱਸਿਆਵਾਂ ਜਾਨਣ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਕਿਹਾ, ‘‘ਜੇ ਅਜਿਹੀ ਮਾੜੀ ਸਿੱਖਿਆ ਵਿਵਸਥਾ ਨੂੰ ਪੰਜਾਬ ਸਰਕਾਰ ਨੰਬਰ ਇੱਕ ਕਹਿੰਦੀ ਹੈ ਤਾਂ ਇਹ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਹੈ। ’’

ਪੰਜਾਬ ਦੀ ਸਿੱਖਿਆ ਵਿਵਸਥਾ ਨਾਲ ਹੋ ਰਹੇ ਖਿਲਵਾੜ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸੂਬੇ ਦੇ ਸਕੂਲਾਂ ਅਤੇ ਸਿੱਖਿਆ ਵਿਵਸਥਾ ਨੂੰ ਸਭ ਤੋਂ ਚੰਗੀ ਹੋਣ ਦੇ ਦਾਅਵੇ ਬਾਰੇ ਸਿਸੋਦੀਆ ਸੋਚਣ ਲਈ ਮਜ਼ਬੂਰ ਹੋ ਗਏ ਕਿ ਪਰਗਟ ਸਿੰਘ ਨੇ ਆਖ਼ਰ ਕਿਸ ਆਧਾਰ ’ਤੇ ਇਹ ਦਾਅਵਾ ਕੀਤਾ ਸੀ।

ਜ਼ਿਕਰਯੋਗ ਹੈ ਕਿ ਪਿੱਛਲੇ ਦਿਨੀਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸੂਬੇ ਦੇ ਸਕੂਲਾਂ ਨੂੰ ਦਿੱਲੀ ਅਤੇ ਦੇਸ਼ ਦੇ ਸਕੂਲਾਂ ਦੀ ਤੁਲਨਾ ਵਿੱਚ ਚੰਗਾ ਹੋਣ ਦਾ ਦਾਅਵਾ ਕੀਤਾ ਸੀ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨਾਲ ਸਿੱਖਿਆ ਵਿਵਸਥਾ ’ਤੇ ਛਿੱੜੀ ਬਹਿਸ ਦੌਰਾਨ ਪਰਗਟ ਸਿੰਘ ਨੇ 250 ਚੰਗੇ ਸਕੂਲ ਦਿਖਾਉਣ ਦਾ ਦਾਅਵਾ ਕੀਤਾ ਸੀ।

ਪਰ ਆਮ ਆਦਮੀ ਪਾਰਟੀ ਦੀ ਮੰਗ ਦੇ ਬਾਵਜੂਦ ਪੰਜਾਬ ਸਰਕਾਰ ਨੇ ਸੂਬੇ ਦੇ 250 ਚੰਗੇ ਸਕੂਲਾਂ ਦੀ ਸੂਚੀ ਆਮ ਆਦਮੀ ਪਾਰਟੀ ਨੂੰ ਨਹੀਂ ਸੌਂਪੀ। ਇਸ ਕਾਰਨ ਮਨੀਸ਼ ਸਿਸੋਦੀਆ ਖੁੱਦ ਪੰਜਾਬ ਦੇ ਸਕੂਲਾਂ ਦੇ ਦੌਰੇ ’ਤੇ ਆਏ ਹਨ ਅਤੇ ਪਹਿਲੇ ਦਿਨ ਪੰਜਾਬ ਵਿਧਾਨ ਸਭਾ ਦੇ ਹਲਕੇ ਸ੍ਰੀ ਚਮਕੌਰ ਸਾਹਿਬ ਵਿਚਲੇ ਸਕੂਲ ਦਾ ਵੀ ਦੌਰਾ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...