Thursday, April 25, 2024

ਵਾਹਿਗੁਰੂ

spot_img
spot_img

ਮਨੀਸ਼ ਸਿਸੋਦੀਆ ਅਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਮੁਹਾਲੀ ਦੇ ਆਮ ਆਦਮੀ ਕਲੀਨਿਕ ਦਾ ਅਚਨਚੇਤੀ ਦੌਰਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ ਐਸ ਏ ਐਸ ਨਗਰ, 17 ਅਗਸਤ, 2022:
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਵੇਰੇ ਮੋਹਾਲੀ ਦੇ ਫ਼ੇਜ਼ 5 ’ਚ ਪੈਂਦੇ ਆਮ ਆਦਮੀ ਕਲੀਨਿਕ ਦਾ ਅਚਨਚੇਤੀ ਦੌਰਾ ਕੀਤਾ। ਦੋਵਾਂ ਨੇ ਸੂਬਾ ਸਰਕਾਰ ਦੇ ਵੱਕਾਰੀ ਪ੍ਰਾਜੈਕਟ ਦੀ ਸ਼ੁਰੂਆਤ ਉੱਤੇ ਤਸੱਲੀ ਪ੍ਰਗਟਾਉਂਦਿਆਂ ਉਥੇ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।

ਸਿਸੋਦੀਆ ਨੇ ਪੰਜਾਬ ਸਰਕਾਰ ਨੂੰ ਇਸ ਗੱਲੋਂ ਵਧਾਈ ਦਿੱਤੀ ਕਿ ਲੋਕਾਂ ਨਾਲ ਕੀਤਾ ਵੱਡਾ ਵਾਅਦਾ ਪੰਜ ਮਹੀਨੇ ਅੰਦਰ ਹੀ ਪੂਰਾ ਕਰਦਿਆਂ 15 ਅਗਸਤ ਤੋਂ ਸਾਰੇ ਸੂਬੇ ਵਿਚ 100 ਆਮ ਆਦਮੀ ਕਲੀਨਿਕਾਂ ਦਾ ਆਗ਼ਾਜ਼ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਲੋਕਾਂ ਨਾਲ ਜੁੜੇ ਬੁਨਿਆਦੀ ਮੁੱਦੇ ਹਨ ਜਿਨ੍ਹਾਂ ਨੂੰ ਸਰਕਾਰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅੱਜ ਸਵੇਰੇ 8 ਵਜੇ ਉਕਤ ਕਲੀਨਿਕ ਵਿਚ ਪੁੱਜੇ ਅਤੇ ਉਨ੍ਹਾਂ ਕਲੀਨਿਕ ਵਿਚ ਮੌਜੂਦ ਡਾਕਟਰਾਂ ਤੇ ਹੋਰ ਸਟਾਫ਼ ਤੋਂ ਇਲਾਵਾ ਉਥੇ ਮੌਜੂਦ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।

ਦਿੱਲੀ ਦੇ ਉਪ ਮੁੱਖ ਮੰਤਰੀ ਨੇ ਸਟਾਫ਼ ਕੋਲੋਂ ਕਲੀਨਿਕ ਦੇ ਕੰਮਕਾਜ, ਦਵਾਈਆਂ ਦੀ ਉਪਲਭਧਤਾ, ਜਾਂਚ ਅਤੇ ਇਲਾਜ ਆਦਿ ਬਾਰੇ ਜਾਣਕਾਰੀ ਲਈ। ਉਨ੍ਹਾਂ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਕਲੀਨਿਕ ਵਿਚ ਸਮੁੱਚਾ ਸਟਾਫ਼ ਮਹਿਲਾਵਾਂ ਦਾ ਹੈ ਜਿਸ ਵਿਚ ਇਕ ਮੈਡੀਕਲ ਅਫ਼ਸਰ, ਇਕ ਕਲੀਨੀਕਲ ਅਸਿਸਟੈਂਟ, ਇਕ ਫ਼ਾਰਮਾਸਿਸਟ ਅਤੇ ਇਕ ਹੈਲਪਰ ਸ਼ਾਮਲ ਸਨ। ਕਲੀਨਿਕ ਵਿਚ ਸਾਫ਼-ਸਫ਼ਾਈ ਅਤੇ ਮਰੀਜ਼ਾਂ ਦੀ ਕਾਫ਼ੀ ਗਿਣਤੀ ਵੇਖ ਕੇ ਵੀ ਸਿਸੋਦੀਆ ਖ਼ੁਸ਼ ਨਜ਼ਰ ਆਏ।

ਮੈਡੀਕਲ ਅਫ਼ਸਰ ਡਾ. ਪਾਰੁਲ ਨੇ ਦੱਸਿਆ ਕਿ ਉਨ੍ਹਾਂ ਕੋਲ ਬੁਖ਼ਾਰ, ਬਲੱਡ ਪ੍ਰੈਸ਼ਰ ਅਤੇ ਇਸਤਰੀ ਰੋਗਾਂ ਦੇ ਜ਼ਿਆਦਾ ਮਰੀਜ਼ ਆ ਰਹੇ ਹਨ। ਜਿਸ ਸਮੇਂ ਸਿਸੋਦੀਆ ਅਤੇ ਜੌੜਾਮਾਜਰਾ ਕਲੀਨਿਕ ਵਿਚ ਪੁੱਜੇ, ਉਸ ਸਮੇਂ ਵੀ ਲਗਭਗ 10 ਮਰੀਜ਼ ਕਲੀਨਿਕ ਵਿਚ ਮੌਜੂਦ ਸਨ।

ਸਿਹਤ ਮੰਤਰੀ ਜੌੜਾਮਾਜਰਾ ਨੇ ਉਪ ਮੁੱਖ ਮੰਤਰੀ ਨੂੰ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿਚ 15 ਅਗਸਤ ਤੋਂ 14 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕਲ ਅਸਿਸਟੈਂਟ ਅਤੇ ਸਵੀਪਰ ਕਮ ਹੈਲਪਰ ਦਾ ਸਟਾਫ਼ ਤੈਨਾਤ ਕੀਤਾ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਜ਼ਰੂਰੀ ਦਵਾਈਆਂ ਦੀ ਕੋਈ ਘਾਟ ਨਾ ਰਹੇ ਅਤੇ ਹਰ ਜ਼ਰੂਰੀ ਟੈਸਟ ਕੀਤਾ ਜਾ ਰਿਹਾ ਹੈ। ਇਹ ਸਾਰੀਆਂ ਸਿਹਤ ਸਹੂਲਤਾਂ ਬਿਲਕੁਲ ਮੁਫ਼ਤ ਦਿਤੀਆਂ ਜਾ ਰਹੀਆਂ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...