Sunday, May 12, 2024

ਵਾਹਿਗੁਰੂ

spot_img
spot_img

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਮੇਰੀ ਆਵਾਜ਼ ਨੂੰ ਸਵਾਰਥੀ ਹਿੱਤ ਨਹੀਂ ਦਬਾ ਸਕਦੇ : ਤਨਮਨਜੀਤ ਢੇਸੀ

- Advertisement -

ਯੈੱਸ ਪੰਜਾਬ
ਜਲੰਧਰ, 14 ਅਪ੍ਰੈਲ, 2022:
ਯੂ.ਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਮੀਡੀਆ ਦੇ ਇਕ ਹਿੱਸੇ ਵਿਚ ਆਪਣੇ ਖਿਲਾਫ ਛਪੇ ਸਿਆਸੀ ਬਿਆਨਾਂ ਨੂੰ ਹਾਸੋਹੀਣੇ, ਬਿਲਕੁਲ ਕੋਰਾ ਝੂਠ, ਬੇਬੁਨਿਆਦ ਅਤੇ ਅਪਮਾਨਜਨਕ ਕਰਾਰ ਦਿੰਦਿਆਂ ਕਿਹਾ ਕਿ ਇਹ ਸਾਜਿਸ਼ ਮੁੱਠੀ ਭਰ ਅਨਸਰਾਂ ਵਲੋਂ ਰਚੀ ਗਈ ਹੈ ਜਦਕਿ ਬਹੁਗਿਣਤੀ ਦੁਨੀਆਂ ਦੇ ਲੋਕ ਅਜਿਹੇ ਝੂਠ, ਥੋਥੀ ਅਤੇ ਗਲਤ ਜਾਣਕਾਰੀ ਨੂੰ ਨਕਾਰਨ ਲਈ ਬਹੁਤ ਜ਼ਿਆਦਾ ਬੁੱਧੀਮਾਨ ਹਨ।

ਇੱਥੇ ਜਾਰੀ ਇੱਕ ਬਿਆਨ ਵਿੱਚ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਅਜਿਹੇ ਗਿਣੇ-ਚੁਣੇ ਬੰਦਿਆਂ ਨੇ ਭਾਰਤੀ ਕਿਸਾਨਾਂ ਵੱਲੋਂ ਕੀਤੇ ਅੰਦੋਲਨ ਤੋਂ ਕੁਝ ਨਹੀਂ ਸਿੱਖਿਆ, ਜਦੋਂ ਅਜਿਹੇ ਕੱਚਘਰੜ ਲੋਕਾਂ ਨੇ ਕਿਸਾਨਾਂ ਅਤੇ ਉਨ੍ਹਾਂ ਦੀ ਹਮਾਇਤ ਵਿੱਚ ਖੜ੍ਹੇ ਕਿਸੇ ਵੀ ਵਿਅਕਤੀ ਨੂੰ ਭਾਰਤ ਵਿਰੋਧੀ, ਅੱਤਵਾਦੀ ਅਤੇ ਵੱਖਵਾਦੀ ਵਜੋਂ ਪੇਸ਼ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਅਜਿਹੇ ਬੰਦੇ ਪਿਛਲੇ ਇੱਕ ਸਾਲ ਤੋਂ ਇਸੇ ਤਰ੍ਹਾਂ ਦੇ ਹੋਛੇ ਹੱਥਕੰਡੇ ਵਰਤ ਕੇ ਮੇਰੇ ਵਰਗੇ ਮਨੁੱਖੀ ਅਧਿਕਾਰ ਹਮਾਇਤੀ ਲੋਕਾਂ ਨੂੰ ਬਦਨਾਮ ਕਰਨ ਦੀ ਅਸਫਲ ਕੋਸ਼ਿਸ਼ ਵਿੱਚ ਰੁੱਝੇ ਹੋਏ ਹਨ, ਕਿਉਂਕਿ ਮੈਂ ਕਿਸਾਨਾਂ ਦੇ ਕਾਨੂੰਨੀ ਤੇ ਮਨੁੱਖੀ ਅਧਿਕਾਰਾਂ ਲਈ ਬੋਲਣ ਦੀ ਹਿੰਮਤ ਕੀਤੀ ਸੀ।

ਆਪਣੇ ਅਤੀਤ ਬਾਰੇ ਗੱਪਾਂ ਰਾਹੀਂ ਅਫਵਾਹਾਂ ਫੈਲਾਉਣ ਦੀ ਸਖਤ ਨਿਖੇਧੀ ਕਰਦੇ ਹੋਏ ਯੂਕੇ ਦੇ ਸੰਸਦ ਮੈਂਬਰ ਢੇਸੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜਿਸ ਤਰਾਂ ਮੈਂ ਹਾਊਸ ਆਫ ਕਾਮਨਜ਼ ਵਿੱਚ ਸੰਬੋਧਨ ਕੀਤਾ ਹੈ ਤਾਂ ‘ਟਵਿੱਟਰ ਟ੍ਰੋਲ ਫੈਕਟਰੀ’ ਦੁਆਰਾ ਦੋ ਰੁਪਏ ਪ੍ਰਤੀ ਟਵੀਟ ਕਰਾਉਣ ਅਤੇ ਸ਼ੋਸ਼ਲ ਮੀਡੀਆ ਦੇ ਫਰਜ਼ੀ ਖਾਤੇ ਮੇਰੇ ਵਰਗੇ ਨਿਰਪੱਖ ਲੋਕਾਂ ਆਵਾਜ ਨੂੰ ਚੁੱਪ ਨਹੀਂ ਕਰਾ ਸਕਣਗੇ ਜੋ ਸੱਚਾਈ ਅਤੇ ਨਿਆਂ ਲਈ ਬੋਲਣ ਬਾਰੇ ਜ਼ੋਰਦਾਰ ਢੰਗ ਨਾਲ ਆਵਾਜ ਉਠਾਉਂਦੇ ਰਹਿਣਗੇ।

ਢੇਸੀ ਨੇ ਜ਼ੋਰ ਦੇ ਕੇ ਕਿਹਾ ਕਿ ਉਸਨੇ ਦੁਨੀਆ ਭਰ ਵਿੱਚ ਹਾਸ਼ੀਏ ‘ਤੇ ਪਏ ਲੋਕਾਂ ਦੇ ਮਨੁੱਖੀ ਅਧਿਕਾਰਾਂ ਲਈ ਲਗਾਤਾਰ ਮੁੱਦੇ ਉਠਾਏ ਹਨ ਜਿਸ ਵਿੱਚ ਸ਼੍ਰੀਲੰਕਾ ਦੇ ਹਿੰਦੂ ਅਤੇ ਈਸਾਈ, ਕਸ਼ਮੀਰੀ, ਫਲਸਤੀਨੀ, ਮਿਆਂਮਾਰ ਅਤੇ ਹੋਰ ਬਾਹਰੀ ਦੇਸ਼ਾਂ ਦੇ ਮੁਸਲਮਾਨ ਸ਼ਾਮਲ ਹਨ। ਢੇਸੀ ਨੇ ਸਪੱਸ਼ਟ ਕੀਤਾ ਕਿ ਇੱਕ ਸਿੱਖ ਹੋਣ ਦੇ ਨਾਤੇ, ਸਾਨੂੰ ਛੋਟੀ ਉਮਰ ਤੋਂ ਹੀ ਆਪਣੇ ਅਤੇ ਦੂਜਿਆਂ ਦੇ ਹੱਕਾਂ ਲਈ ਖੜੇ ਹੋਣਾ ਅਤੇ ਸਭ ਦੀ ਬਿਹਤਰੀ ਲਈ ਕੰਮ ਕਰਨਾ ਸਿਖਾਇਆ ਜਾਂਦਾ ਹੈ।

ਉਨਾਂ ਸਪੱਸ਼ਟ ਕੀਤਾ ਕਿ ਪਿਛਲੇ ਇੱਕ ਸਾਲ ਤੋਂ ਕੁੱਝ ਮੀਡੀਆ ਵਿੱਚ ਏਜੰਸੀਆਂ ਰਾਹੀਂ ਹਾਸੋਹੀਣੇ ਸਿਆਸੀ ਬਿਆਨ ਅਤੇ ਬੇਬੁਨਿਆਦ ਰਿਪੋਰਟਾਂ ਪ੍ਰਕਾਸ਼ਿਤ ਕਰਵਾਈਆਂ ਜਾ ਰਹੀਆਂ ਹਨ ਕਿ ਮੈਂ ਲੰਡਨ ਵਿਖੇ ‘2020 ਰੈਲੀ’ ਵਿੱਚ ਭਾਰਤ ਵਿਰੋਧੀ ਭਾਸ਼ਣ ਦਿੱਤਾ ਸੀ ਜੋ ਕਿ ਸਰਾਸਰ ਅਪਮਾਨਜਨਕ ਅਤੇ ਬਿਲਕੁਲ ਝੂਠ ਹੈ ਕਿਉਂਕਿ ਮੈਂ ਅਜਿਹੀ ਕਿਸੇ ਰੈਲੀ ਵਿੱਚ ਸ਼ਾਮਲ ਹੀ ਨਹੀਂ ਹੋਇਆ।

ਢੇਸੀ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਕੁਝ ਅਜਿਹੇ ਸ਼ਖਸ਼ ਹਨ ਜਿਨ੍ਹਾਂ ਨੇ ਮੈਨੂੰ ਭਾਰਤ ਹਮਾਇਤੀ ਦਰਸਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਦੋਂ ਕਿ ਭਾਰਤ ਵਿੱਚ ਕੁਝ ਸੱਜੇ ਪੱਖੀ ਕੱਟੜਪੰਥੀ ਇਹ ਪ੍ਰਚਾਰ ਕਰਨ ਦੀ ਕੋਸ਼ਿਸ਼ ਵਿੱਚ ਰੁੱਝੇ ਹੋਏ ਹਨ ਕਿ ਮੈਂ ਭਾਰਤ ਵਿਰੋਧੀ ਹਾਂ। ਉਨਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਮੁਲਕਾਂ ਵਿੱਚ ਬਹੁਤ ਜ਼ਿਆਦਾ ਬੁੱਧੀਮਾਨ ਤੇ ਚੰਗੇ ਲੋਕ ਹਨ ਜੋ ਅਜਿਹੇ ਕੋਰੇ ਝੂਠ ਅਤੇ ਮੂਲੋਂ ਗਲਤ ਜਾਣਕਾਰੀ ਵਿੱਚ ਫਸਣ ਵਾਲੇ ਨਹੀਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,133FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...