Friday, April 26, 2024

ਵਾਹਿਗੁਰੂ

spot_img
spot_img

ਮਨੁੱਖੀ ਜੀਵਨ ਦੇ ਰਾਹ ਦਸੇਰਾ: ਸ੍ਰੀ ਗੁਰੂ ਗ੍ਰੰਥ ਸਾਹਿਬ – ਬੀਬੀ ਜਗੀਰ ਕੌਰ – 7 ਸਤੰਬਰ 2021 ਨੂੰ ਪਹਿਲੇ ਪ੍ਰਕਾਸ਼ ਦਿਹਾੜੇ ’ਤੇ ਵਿਸ਼ੇਸ਼

- Advertisement -

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਅਤੇ ਗੌਰਵਤਾ ਅਦੁੱਤੀ ਹੈ। ਸਿੱਖ ਕੌਮ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਅਥਾਹ ਸ਼ਰਧਾ ਅਤੇ ਵਿਸ਼ਵਾਸ ਰੱਖਦੀ ਹੈ। ਸਿੱਖਾਂ ਦਾ ਇਹ ਪਾਵਨ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਮਨੁੱਖ ਦੇ ਜੀਵਨ ਵਿਚ ਮਾਰਗ ਦਰਸ਼ਨ ਕਰਨ ਵਾਲਾ ਹੈ। ਇਸ ਦੇ ਉਪਦੇਸ਼ ਕਿਸੇ ਇਕ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੇ ਕਲਿਆਣ ਲਈ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਡਿਆਈ ਇਸ ਵਿਚ ਗੁਰੂ ਸਾਹਿਬਾਨ ਤੇ ਵੱਖ-ਵੱਖ ਮਹਾਂਪੁਰਸ਼ਾਂ ਦੀ ਸੁਸ਼ੋਭਿਤ ਪਾਵਨ ਬਾਣੀ ਦਾ ਸਰਬਸਾਂਝਾ ਹੋਣਾ ਤੇ ਸਰਬੱਤ ਦੇ ਭਲੇ ਦਾ ਪੈਗ਼ਾਮ ਦੇਣ ਕਰਕੇ ਹੈ।

ਸਾਰੇ ਧਰਮਾਂ ਦੇ ਆਪੋ-ਆਪਣੇ ਧਰਮ ਗ੍ਰੰਥ ਹਨ, ਪਰ ਕਿਸੇ ਨੂੰ ਗੁਰੂ ਪਦਵੀ ਪ੍ਰਾਪਤ ਨਹੀਂ। ਦੁਨੀਆਂ ਦੇ ਇਤਿਹਾਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਅਜਿਹੇ ਮਹਾਨ ਧਾਰਮਿਕ ਗ੍ਰੰਥ ਹਨ, ਜਿਨ੍ਹਾਂ ਨੂੰ ਗੁਰੂ ਪਦਵੀ ਪ੍ਰਾਪਤ ਹੈ। ਇਹ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਰੋਜ਼ਾਨਾ ਪ੍ਰਕਾਸ਼ ਕਰਨ ਉਪਰੰਤ ਹੁਕਮਨਾਮਾ ਲਿਆ ਜਾਂਦਾ ਹੈ ਅਤੇ ਸ਼ਾਮ ਨੂੰ ਸੁਖਆਸਣ ਕੀਤਾ ਜਾਂਦਾ ਹੈ।

ਦੁਨੀਆਂ ਦੇ ਜਿੰਨੇ ਵੀ ਧਾਰਮਿਕ ਗ੍ਰੰਥ ਹਨ, ਉਹ ਸਾਰੇ ਹੀ ਉਨ੍ਹਾਂ ਦੇ ਰਚਣਹਾਰਿਆਂ ਤੋਂ ਬਾਅਦ ਤਿਆਰ ਕੀਤੇ ਗਏ ਹਨ, ਉਨ੍ਹਾਂ ਉਪਰ ਕਰਤੇ ਦੀ ਕੋਈ ਮੋਹਰ ਛਾਪ ਨਹੀਂ। ਸ੍ਰੀ ਗੁਰੂ ਗ੍ਰੰਥ ਸਾਹਿਬ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬ ਨੇ ਆਪਣੇ ਹੱਥੀਂ ਤਿਆਰ ਕਰ ਕੇ ਸੰਪੂਰਨਤਾ ਬਖ਼ਸ਼ੀ ਤੇ ਗੁਰੂ ਪਦਵੀ ’ਤੇ ਸੁਭਾਇਮਾਨ ਵੀ ਆਪ ਕੀਤਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਦਾ ਸੰਕਲਪ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ  ਆਰੰਭ ਹੋ ਗਿਆ ਸੀ। ਉਨ੍ਹਾਂ ਨੇ ਜਿੱਥੇ ਬਾਣੀ ਉਚਾਰੀ, ਉਥੇ ਅਧਿਆਤਮਕ ਮਹਾਂਪੁਰਸ਼ਾਂ ਦੀ ਬਾਣੀ ਇਕੱਠੀ ਵੀ ਕੀਤੀ ਜੋ ਗੁਰੂ ਸਾਹਿਬਾਨ ਰਾਹੀਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਤਕ ਪਹੁੰਚੀ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਹੋਰ ਮਹਾਨ ਕਾਰਜਾਂ ਦੇ ਨਾਲ-ਨਾਲ ਸ੍ਰੀ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਕਰ ਕੇ ਸੰਸਾਰ ਭਰ ਦੇ ਧਾਰਮਿਕ ਗ੍ਰੰਥਾਂ ਦੇ ਇਤਿਹਾਸ ਵਿਚ ਵਿਲੱਖਣ ਮਹੱਤਤਾ ਰੱਖਣ ਵਾਲਾ ਕਾਰਜ ਕੀਤਾ।

ਪੰਜਵੇਂ ਪਾਤਸ਼ਾਹ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬੀੜ ਤਿਆਰ ਕਰਨ ਲਈ ਸ੍ਰੀ ਅੰਮ੍ਰਿਤਸਰ ਦੀ ਦੱਖਣ ਦਿਸ਼ਾ ਵੱਲ ਰਮਣੀਕ ਤੇ ਸੁਹਾਵਣੀ ਥਾਂ, ਜਿਥੇ ਅੱਜਕਲ੍ਹ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਥਿਤ ਹੈ, ਨੂੰ ਚੁਣਿਆ। ਗੁਰੂ ਸਾਹਿਬ ਗੁਰਬਾਣੀ ਲਿਖਵਾਉਂਦੇ ਤੇ ਭਾਈ ਗੁਰਦਾਸ ਜੀ ਲਿਖਦੇ ਰਹੇ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਮਨੋਰਥ ਗੁਰੂ ਸਾਹਿਬਾਨ ਦੀ ਬਾਣੀ ਨੂੰ ਰਲਗੱਡ ਹੋਣ ਤੋਂ ਬਚਾਉਣਾ ਅਤੇ ਹੋਰ ਮਹਾਂਪੁਰਸ਼ਾਂ ਦੀ ਬਾਣੀ ਨੂੰ ਪ੍ਰਮਾਣਿਕ ਰੂਪ ਦੇਣਾ ਸੀ।

ਉਸ ਸਮੇਂ ਦੇਸ਼-ਦੇਸ਼ਾਂਤਰਾਂ ਵਿਚ ਆਮ ਸੰਗਤਾਂ ਨੂੰ ਪਤਾ ਲੱਗ ਗਿਆ ਸੀ ਕਿ ਪਾਵਨ ਬੀੜ ਤਿਆਰ ਹੋ ਰਹੀ ਹੈ। ਸੰਗਤਾਂ ਦੀ ਤੀਬਰ ਇੱਛਾ ਸੀ ਕਿ ਬੀੜ ਜਲਦੀ ਤੋਂ ਜਲਦੀ ਤਿਆਰ ਹੋ ਕੇ ਪ੍ਰਕਾਸ਼ ਰੂਪ ਵਿਚ ਆਵੇ, ਤਾਂ ਜੋ ਉਹ ਦਰਸ਼ਨ ਤੇ ਪਾਠ ਕਰਕੇ ਆਤਮਕ ਸ਼ਾਂਤੀ ਤੇ ਖੁਸ਼ੀਆਂ ਪ੍ਰਾਪਤ ਕਰ ਸਕਣ।

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਸਥਾਨ ’ਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਹੋਣ ਉਪਰੰਤ ਭਾਦੋਂ ਸੁਦੀ ਏਕਮ ਸੰਮਤ 1661 (ਸੰਨ 1604 ਈ.) ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਕੀਤਾ ਅਤੇ ਟਹਿਲ ਸੇਵਾ ਕਰਨ ਲਈ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਨਿਯੁਕਤ ਕੀਤਾ ਗਿਆ। ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਉਪਰੰਤ ਪਹਿਲਾ ਹੁਕਮਨਾਮਾ ਆਇਆ:

ਸੂਹੀ ਮਹਲਾ 5॥
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ॥
(ਸ੍ਰੀ ਗੁਰੂ ਗ੍ਰੰਥ ਸਾਹਿਬ, ਅੰਗ 783)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 1706 ਈ. ਨੂੰ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਅਸਥਾਨ ’ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦਰਜ ਕਰ ਕੇ ਸੰਪੂਰਨਤਾ ਬਖ਼ਸ਼ੀ। ਇਸ ਮਹਾਨ ਕਾਰਜ ਸਮੇਂ ਭਾਈ ਮਨੀ ਸਿੰਘ ਜੀ ਤੋਂ ਲਿਖਾਈ ਦੀ ਸੇਵਾ ਲਈ ਗਈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ ਇਸ ਪਾਵਨ ਗ੍ਰੰਥ ਨੂੰ ਗੁਰਿਆਈ ਬਖ਼ਸ਼ ਕੇ ਸਮੁੱਚੇ ਖਾਲਸਾ ਪੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਾਬਿਆ ਕੀਤਾ। ਦਸਵੇਂ ਪਾਤਸ਼ਾਹ ਜੀ ਦਾ ਇਹ ਫੈਸਲਾ ਸ਼ਬਦ ਗੁਰੂ ਦੀ ਮਹਾਨਤਾ ਅਤੇ ਪਹਿਲੇ ਗੁਰੂ ਸਾਹਿਬਾਨ ਦੀ ਸੋਚ ਅਨੁਸਾਰ ਸੀ।

‘ਬਾਣੀ ਗੁਰੂ ਗੁਰੂ ਹੈ ਬਾਣੀ’ ਦੀ ਪ੍ਰੰਪਰਾ ਦਾ ਜੋ ਰਹੱਸ ਪਹਿਲੇ ਗੁਰੂ ਸਾਹਿਬਾਨ ਨੇ ਪ੍ਰਗਟਾਇਆ ਸੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਸ ਰਹੱਸ ਨੂੰ ਸਾਕਾਰ ਰੂਪ ਪ੍ਰਦਾਨ ਕਰਕੇ ਹਮੇਸ਼ਾ ਲਈ ਸਪੱਸ਼ਟ ਤੇ ਨਿਸ਼ਚਿਤ ਕਰ ਦਿੱਤਾ ਕਿ ਬਾਣੀ ਹੀ
ਗੁਰੂ ਹੈ। ਸ਼ਬਦ-ਗੁਰੂ ਨੂੰ ਗੁਰਿਆਈ ਦੇਣਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਕ੍ਰਾਂਤੀਕਾਰੀ ਅਤੇ ਨਿਵੇਕਲਾ ਅਧਿਆਇ ਹੋ ਨਿਬੜਿਆ, ਜੋ ਮਨੁੱਖੀ ਅਗਵਾਈ ਲਈ ਬੇਹੱਦ ਸਾਰਥਕ ਤੇ ਨਰੋਆ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖੀ ਜੀਵਨ ਨੂੰ ਮੁਕੰਮਲ ਰੂਪ ਵਿਚ ਸੇਧ ਦੇਣ ਵਾਲੀ ਹੈ। ਇਸ ਵਿਚ ਮਨੁੱਖੀ ਜੀਵਨ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ। ਧਾਰਮਿਕ, ਸਮਾਜਿਕ, ਆਰਥਿਕ, ਵਿਗਿਆਨਕ, ਬ੍ਰਹਿਮੰਡੀ ਭਾਵ ਹਰ ਪੱਖ ਤੋਂ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਤੋਂ ਮਿਲਦੀ ਹੈ।

ਸੰਸਾਰ ਵਿਚ ਰਹਿੰਦਿਆਂ ਮਨੁੱਖ ਨੇ ਕਿਸ ਤਰ੍ਹਾਂ ਜੀਵਨ ਜਿਊਣਾ ਹੈ, ਇਸ ਸਬੰਧੀ ਗੁਰਬਾਣੀ ਦੀਆਂ ਸੇਧਾਂ ਬਾਖੂਬੀ ਅਗਵਾਈ ਕਰਦੀਆਂ ਹਨ। ਮਨੁੱਖ ਦਾ ਮਨੁੱਖ ਨਾਲ ਅਤੇ ਸਮਾਜ ਨਾਲ ਰਿਸ਼ਤਾ ਪਰਿਭਾਸ਼ਤ ਕਰਨ ਦੇ ਨਾਲ-ਨਾਲ ਮਨੁੱਖ ਦਾ ਨਿੱਜੀ ਜੀਵਨ ਕਿਸ ਤਰ੍ਹਾਂ ਦਾ ਹੋਵੇ,  ਸ ਬਾਰੇ ਵੀ ਗੁਰਬਾਣੀ ਤੋਂ ਵਧੀਆ ਹੋਰ ਸੇਧ ਨਹੀਂ ਮਿਲਦੀ। ਅੱਜ ਦਾ
ਮਨੁੱਖ ਆਪ ਸਹੇੜੇ ਸੰਸਾਰੀ ਝੰਮੇਲਿਆਂ ਵਿਚ ਜਕੜਿਆ ਹੋਇਆ ਹੈ, ਇਸ  ਕਾਰਨ ਮਨੁੱਖ ਦਾ ਧਾਰਮਿਕ ਕਦਰਾਂ ਕੀਮਤਾਂ ਤੋਂ ਟੁੱਟਣਾ ਹੈ।

ਜੇਕਰ ਅਸੀਂ ਸੁਖੀ ਜੀਵਨ ਦੀ ਆਸ ਕਰਦੇ ਹਾਂ ਤਾਂ ਸਾਨੂੰ ਆਪਣੀਆਂ ਧਾਰਮਿਕ ਰਹੁ-ਰੀਤਾਂ ਨਾਲ ਜੁੜਨਾ ਪਵੇਗਾ। ਗੁਰਬਾਣੀ ਸਾਨੂੰ ਸੁਖਦ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀ ਹੈ ਅਤੇ ਸਮਾਜਿਕ ਜ਼ੁੰਮੇਵਾਰੀਆਂ ਨਿਭਾਉਣ ਲਈ ਵੀ ਰਾਹ ਦਿਖਾਉਂਦੀ ਹੈ।

‘ਗੁਰਬਾਣੀ ਇਸੁ ਜਗ ਮਹਿ ਚਾਨਣੁ’ ਅਤੇ ‘ਧੁਰ ਕੀ ਬਾਣੀ ਆਈ॥ ਤਿਨਿ ਸਗਲੀ ਚਿੰਤ ਮਿਟਾਈ॥’ ਦੇ ਮਹਾਂਵਾਕਾਂ ਅਨੁਸਾਰ ਜਿਹੜਾ ਮਨੁੱਖ ਵੀ ਇਸ ਕਰਤਾਰੀ ਬਾਣੀ ਨਾਲ ਜੁੜ ਕੇ ਜੀਵਨ ਪੰਧ ’ਤੇ ਨਿਕਲੇਗਾ, ਯਕੀਨਨ ਉਸ ਦਾ ਜੀਵਨ ਸੁਖਾਲਾ ਅਤੇ ਖੁਸ਼ੀਆਂ ਖੇੜਿਆਂ ਨਾਲ ਭਰਪੂਰ ਹੋਵੇਗਾ। ਜੇਕਰ ਅਸੀਂ ਚਿੰਤਾਵਾਂ ਅਤੇ ਸਮੱਸਿਆਵਾਂ ਤੋਂ ਛੁਟਕਾਰਾ ਚਾਹੁੰਦੇ ਹਾਂ ਤਾਂ ਆਓ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਪਾਵਨ ਪਵਿੱਤਰ ਉਪਦੇਸ਼ਾਂ ’ਤੇ ਚੱਲਣ ਦਾ ਪ੍ਰਣ ਕਰੀਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਇਹ ਪ੍ਰਣ ਸਾਡੀ ਸਾਵੀਂ ਸੁਖਾਵੀਂ ਜ਼ਿੰਦਗੀ ਦਾ ਰਾਹ ਦਸੇਰਾ ਸਾਬਤ ਹੋਵੇਗਾ।

ਬੀਬੀ ਜਗੀਰ ਕੌਰ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...