Friday, April 26, 2024

ਵਾਹਿਗੁਰੂ

spot_img
spot_img

ਮਨੋਰੰਜਨ ਭਰਪੂਰ ਹੋਵੇਗੀ ਗਿੱਪੀ ਗਰੇਵਾਲ ਅਤੇ ਤਨੂੰ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’, 10 ਅਗਸਤ ਨੂੰ ਟਰੇਲਰ ਹੋਵੇਗਾ ਰਿਲੀਜ਼

- Advertisement -

ਅਗਸਤ 6, 2022 (ਹਰਜਿੰਦਰ ਸਿੰਘ ਜਵੰਦਾ)
ਪੰਜਾਬੀ ਸਿਨੇਮੇ ‘ਚ ਭਰੋਸੇ ਦੇ ਪ੍ਰਤੀਕ ‘ਹੰਬਲ ਮੋਸ਼ਨ ਪਿਕਚਰਜ’ ਤੇ ‘ਓਮ ਜੀ ਸਟਾਰ’ ਬੈਨਰ, ਜਿਨ੍ਹਾਂ ਵੱਲੋਂ ਰਿਲੀਜ਼ ਹੁਣ ਤੱਕ ਸਾਰੀਆਂ ਹੀ ਫ਼ਿਲਮਾਂ ਨੇ ਰਿਕਾਰਡਤੋੜ ਕਾਮਯਾਬੀ ਹਾਸਲ ਕੀਤੀ ਹੈ, ਵੱਲੋਂ ਹੁਣ ਆਪਣੇ ਬੈਨਰਾਂ ਹੇਠ ਇੱਕ ਨਵੀਂ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਆਉਣ ਵਾਲੀ 2 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਕੀਤੀ ਜਾ ਰਹੀ ਹੈ।ਦੱਸ ਦਈਏ ਕਿ ਦਰਸ਼ਕਾਂ ਦੀਆਂ ਨਜ਼ਰਾਂ ਹੁਣ ਫਿਲਮ ਦੇ ਟ੍ਰੇਲਰ ‘ਤੇ ਟਿਕੀਆਂ ਹੋਈਆਂ ਹਨ ਅਤੇ ਉਨਾਂ ਵਲੋਂ ਟ੍ਰੇਲਰ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।

ਜਿਹੜੀ ਛੇਤੀ ਹੀ ਖਤਮ ਹੋਣ ਜਾ ਰਹੀ ਹੈ ਅਤੇ ਫਿਲਮ ਦਾ ਟ੍ਰੇਲਰ 10 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹੈ ਹੈ। ਨਿਰਮਾਤਾ ਰਵਨੀਤ ਕੌਰ ਗਰੇਵਾਲ, ਗਿੱਪੀ ਗਰੇਵਾਲ ਅਤੇ ਆਸੂ ਮੁਨੀਸ਼ ਸਾਹਨੀ ਵਲੋਂ ਪ੍ਰੋਡਿਊਸ ਇਸ ਫਿਲਮ ਵਿੱਚ ਮੁੱਖ ਭੂਮਿਕਾ ‘ਚ ਖੁਦ ਗਿੱਪੀ ਗਰੇਵਾਲ ਅਤੇ ਅਦਾਕਰਾ ਨਾਲ ਤਨੂੰ ਗਰੇਵਾਲ ਨਜ਼ਰ ਆਉਣਗੇ।

ਨਰੇਸ਼ ਕਥੂਰੀਆ ਵਲੋਂ ਲਿਖੀ ਫ਼ਿਲਮ ਦੀ ਕਹਾਣੀ ਆਮ ਫ਼ਿਲਮਾਂ ਤੋਂ ਬਹੁਤ ਹਟਵੇਂ ਅਤੇ ਨਵੇਂ ਵਿਸ਼ੇ ਦੀ ਹੈ ਜੋ ਕਿ ਕਾਮੇਡੀ ਅਤੇ ਪਰਿਵਾਰਕ ਡਰਾਮੇ ਦਾ ਸੁਮੇਲ ਹੋਣ ਦੇ ਨਾਲ-ਨਾਲ ਅੱਜ ਦੇ ਸੋਸ਼ਲ ਮੀਡੀਆ ਜਨੂੰਨ ਅਤੇ ਨਵੇਂ ਯੁੱਗ ਦੀਆਂ ਡਿਜੀਟਲ ਗਲਤਫਹਿਮੀਆਂ ਨੂੰ ਦਰਸਾਉਂਦੀ ਹੈ।

ਨਾਮੀ ਨਿਰਦੇਸ਼ਕ ਵਿਕਾਸ ਵਿਸ਼ਿਸ਼ਟ ਵੱਲੋਂ ਨਿਰਦੇਸ਼ਿਤ ਇਸ ਫ਼ਿਲਮ ਵਿਚ ਅਦਾਕਾਰ ਕਰਮਜੀਤ ਅਨਮੋਲ, ਸਰਦਾਰ ਸੋਹੀ, ਮਲਕੀਤ ਰੌਣੀ , ਧੀਰਜ ਕੁਮਾਰ, ਸਾਰਾ ਗੁਰਪਾਲ, ਸੀਮਾ ਕੌਸ਼ਲ, ਰਾਜ ਧਾਲੀਵਾਲ, ਹਰਿੰਦਰ ਭੁਲੱਰ, ਰਘਵੀਰ ਬੋਲੀ ਅਤੇ ਬਾਲ ਅਦਾਕਾਰ ਗੁਰਤੇਗ ਸਿੰਘ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ।ਫਿਲਮ ਦਾ ਸੰਗੀਤ ਦੇਸੀ ਕਰਿਊ, ਮਿਕਸ ਸਿੰਘ ਅਤੇ ਜੈ ਕੇ ਵੱਲੋਂ ਦਿੱਤਾ ਗਿਆ।ਫ਼ਿਲਮ ਡ੍ਰਿਸਟੀਬਿਊਟਰ ‘ਓਮਜ਼ੀ ਗਰੁੱਪ’ ਮੁਨੀਸ਼ ਸਾਹਨੀ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...