Saturday, April 20, 2024

ਵਾਹਿਗੁਰੂ

spot_img
spot_img

ਮਰਜ਼ ਬੜ੍ਹਤਾ ਗਯਾ ਜਯੂੰ ਜਯੂੰ ਦਵਾ ਕੀ: ਵਿਧਾਇਕ ਦਲ ਦੀ ਮੀਟਿੰਗ ਸੱਦਣ ਦੀ ਮੰਗ, ਸੋਨੀਆ ਤੇ ਪ੍ਰਿਅੰਕਾ ਨੂੰ ਮਿਲੇ ਰਾਵਤ ਨੂੰ ਫ਼ਿਰ ‘ਪੰਜਾਬ’ ਪੁੱਜਣ ਦਾ ਆਦੇਸ਼

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 16 ਸਤੰਬਰ, 2021:
ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੌਮੀ ਜਨਰਲ ਸਕੱਤਰ ਸ੍ਰੀ ਹਰੀਸ਼ ਰਾਵਤ ਨੂੰ ਇਕ ਵਾਰ ਫ਼ਿਰ ਉਹੀ ਡਿਊਟੀ ਮਿਲੀ ਹੈ, ਜਿਹੜੀ ਨਿਭਾਉਂਦਿਆਂ ਨਿਭਾਉਂਦਿਆਂ ਉਹ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਹਾਈਕਮਾਨ ਨੂੰ ਉਨ੍ਹਾਂ ਨੂੰ ਉੱਤਰਾਖੰਡ ਚੋਣਾਂ ਦੇ ਮੱਦੇਨਜ਼ਰ ਪੰਜਾਬ ਮਾਮਲਿਆਂ ਦੀ ਜ਼ਿੰਮੇਵਾਰੀ ਤੋਂ ਮੁਕਤ ਕਰਨ ਦੀ ਗੱਲ ਕਹਿ ਚੁੱਕੇ ਹਨ।

ਪਰ ਸ਼ਾਇਦ ਕਾਂਗਰਸ ਹਾਈਕਮਾਨ ਵੀ ਪੰਜਾਬ ਕਾਂਗਰਸ ਦੀ ਚੱਲਦੀ ‘ਬਿਮਾਰੀ’ ਵਿੱਚ ਡਾਕਟਰ ਬਦਲਣ ਨੂੰ ਠੀਕ ਨਹੀਂ ਸਮਝ ਰਹੀ ਹੈ ਹਾਲਾਂਕਿ ਇਹ ਵੀ ਸਪਸ਼ਟ ਹੈ ਕਿ ‘ਮਰਜ਼ ਬੜ੍ਹਤਾ ਗਯਾ ਜਯੂੰ ਜਯੂੰ ਦਵਾ ਕੀ’।

ਪੰਜਾਬ ਕਾਂਗਰਸ ਵਿੱਚ ਪ੍ਰਦੇਸ਼ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੇ ਧੜੇ ਵੱਲੋਂ ਹੁਣ ਵਿਧਾਇਕ ਪਾਰਟੀ ਦੀ ਮੀਟਿੰਗ ਬੁਲਾਏ ਜਾਣ ਲਈ ਜ਼ੋਰ ਦਿੱਤੇ ਜਾਣ ਦੀਆਂ ਚਰਚਾਵਾਂ ਦੇ ਚੱਲਦਿਆਂ ਸ੍ਰੀ ਹਰੀਸ਼ ਰਾਵਤ ਨੇ ਇਕ ਵਾਰ ਫ਼ਿਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਸੀਨੀਅਰ ਨੇਤਾ ਸ੍ਰੀਮਤੀ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਬੁੱਧਵਾਰ ਨੂੰ ਮੁਲਾਕਾਤ ਕੀਤੀ ਹੈ। ਇਹ ਵੀ ਖ਼ਬਰ ਹੈ ਕਿ ਇਸੇ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਵੀ ਕੁਝ ਸੀਨੀਅਰ ਆਗੂਆਂ ਨਾਲ ਗੱਲਬਾਤ ਕੀਤੀ ਹੈ।

ਪਤਾ ਲੱਗਾ ਹੈ ਕਿ ਹੁਣ ਕਾਂਗਰਸ ਵਿਧਾਇਕਾਂ ਦੇ ਇਕ ਗਰੁੱਪ ਨੇ ਦਿੱਲੀ ਤੋਂ ਦੋ ਨਿਰਪੱਖ ਕੇਂਦਰੀ ਅਬਜ਼ਰਵਰ ਭੇਜਣ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਸਾਹਮਣੇ ਆਪਣਾ ਪੱਖ ਰੱਖਿਆ ਜਾ ਸਕੇ। ਇਸ ਸੰਬੰਧੀ ਇਕ ਚਿੱਠੀ ਸੋਨੀਆ ਗਾਂਧੀ ਨੂੰ ਲਿਖ਼ੇ ਜਾਣ ਦੀ ਖ਼ਬਰ ਹੈ।

ਜਾਣਕਾਰੀ ਅਨੁਸਾਰ ਇਸ ਵਾਰ ਮਾਮਲਾ ਸ: ਸਿੱਧੂ ਦੇ ਖ਼ਾਸ ਸਾਥੀ ਅਤੇ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਸ: ਪਰਗਟ ਸਿੰਘ ਅਤੇ ਸ: ਸਿੱਧੂ ਦੇ ਨਾਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਖੁਲ੍ਹ ਕੇ ਨਿੱਤਰ ਚੁੱਕੇ ਕੈਬਨਿਟ ਮੰਤਰੀ ਸ: ਤ੍ਰਿਪਤ ਸਿੰਘ ਰਜਿੰਦਰ ਸਿੰਘ ਬਾਜਵਾ ਵੱਲੋਂ ਉਠਾ ਕੇ ਵਿਧਾਇਕ ਦਲ ਦੀ ਮੀਟਿੰਗ ਬੁਲਾਉਣ ਦੀ ਮੰਗ ਰੱਖੀ ਗਈ ਹੈ।

ਇਸ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਇਕ ਵਾਰ ਚੰਡੀਗੜ੍ਹ ਦੀ ਗੇੜੀ ਕੱਢ ਕੇ ਇਕ ਵੇਰਾਂ ਫ਼ਿਰ ਜ਼ੋਰ ਲਾ ਗਏ ਸ੍ਰੀ ਰਾਵਤ ਦੇ ਸਨਿਚਰਵਾਰ ਨੂੰ ਹਰਿਦੁਆਰ ਤੋਂ ਉੱਤਰਾਖੰਡ ਚੋਣਾਂ ਦੇ ਮੱਦੇਨਜ਼ਰ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਹੁਣ ਫ਼ਿਰ ਚੰਡੀਗੜ੍ਹ ਆਉਣ ਦੀ ਸੰਭਾਵਨਾ ਹੈ ਕਿਉਂਕਿ ‘ਪੰਜਾਬ ਕਾਂਗਰਸ ਅੰਦਰ ਦਰਦਾਂ ਫ਼ਿਰ ਉੱਠ ਪਈਆਂ ਹਨ।’

ਇਕ ਮਿਆਨ ਵਿੱਚ ਦੋ ਤਲਵਾਰਾਂ ਪਾਉਣ ਦੀ ਕੋਸ਼ਿਸ਼ ਕਰ ਰਹੇ ਸ੍ਰੀ ਰਾਵਤ ਦੀਆਂ ਹੁਣ ਤਕ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਈਆਂ ਅਤੇ ਦੋਵੇਂ ਤਲਵਾਰਾਂ ਇਕ ਦੂਜੇ ਦੀ ਕਾਟ ਕਰਦੀਆਂ ਨਜ਼ਰ ਆ ਰਹੀਆਂ ਹਨ।

ਯਾਦ ਰਹੇ ਕਿ ਸ੍ਰੀ ਰਾਵਤ ਦੀ ਪਿਛਲੀ ਫ਼ੇਰੀ ਮੌਕੇ ਉਨ੍ਹਾਂ ਖਿਲਾਫ਼ ਵੀ ਸਿੱਧੂ ਧੜੇ ਵੱਲੋਂ ਗੋਲੇ ਦਾਗੇ ਗਏ ਸਨ ਅਤੇ ਇਹ ਸ਼ਾਇਦ ਪਹਿਲੀ ਵਾਰ ਸੀ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਦੇ ਪੰਜਾਬ ਵਿੱਚ ਦੌਰੇ ’ਤੇ ਹੁੰਦਿਆਂ ਪ੍ਰਦੇਸ਼ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦਿੱਲੀ ਵਿੱਚ ਹਾਈਕਮਾਨ ਨਾਲ ਮੁਲਾਕਾਤ ਕਰਨ ਲਈ ਪਹੁੰਚ ਗਏ ਸਨ ਹਾਲਾਂਕਿ ਇਸ ਬਾਰੇ ਅੱਜ ਤਕ ਸਪਸ਼ਟ ਨਹੀਂ ਹੋਇਆ ਕਿ ਇਹ ਮੁਲਾਕਾਤ ਸੰਭਵ ਹੋਈ ਸੀ ਜਾਂ ਨਹੀਂ।

ਸ੍ਰੀ ਰਾਵਤ ਦੇ ਪੰਜਾਬ ਆਉਣ ਤੋਂ ਪਹਿਲਾਂ ਸ: ਸਿੱਧੂ ਵੱਲੋਂ ‘ਇੱਟ ਨਾਲ ਇੱਟ ਖੜਕਾਉਣ’ ਵਾਲੀ ਗੱਲ ਕਹਿਣ ’ਤੇ ਸਫ਼ਾਈ ਦਿੰਦਿਆਂ ਸਿੱਧੂ ਧੜੇ ਦੀ ਪ੍ਰਤੀਨਿਧਤਾ ਕਰਦੇ ਸ: ਪਰਗਟ ਸਿੰਘ ਨੇ ਕਿਹਾ ਸੀ ਕਿ ਸ: ਸਿੱਧੂ ਵੱਲੋਂ ਇਹ ਗੱਲ ਹਾਈਕਮਾਨ ਨੂੰ ਕਹੀ ਨਹੀਂ ਸਮਝੀ ਜਾਣੀ ਚਾਹੀਦੀ ਹੈ ਅਤੇ ਲੱਗਦੈ ਕਿ ਇਹ ਗੱਲ ਉਨ੍ਹਾਂ ਨੇ ਸ੍ਰੀ ਹਰੀਸ਼ ਰਾਵਤ ਬਾਰੇ ਆਖ਼ੀ ਹੋਵੇਗੀ। ਇਸ ਤੋਂ ਇਲਾਵਾ ਵੀ ਸ: ਪਰਗਟ ਸਿੰਘ ਨੇ ਸ੍ਰੀ ਹਰੀਸ਼ ਰਾਵਤ ਦੇ ਉਸ ਬਿਆਨ ਨੂੰ ਚੁਣੌਤੀ ਦਿੱਤੀ ਸੀ ਜਿਸ ਵਿੱਚ ਸ੍ਰੀ ਰਾਵਤ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਹੀ 2022 ਲਈ ਕਾਂਗਰਸ ਦਾ ਮੁੱਖ ਮੰਤਰੀ ਲਈ ਚਿਹਰਾ ਹੋਣਗੇ। ਸ:ਪਰਗਟ ਸਿੰਘ ਨੇ ਪੁੱਛਿਆ ਸੀ ਕਿ ਸ੍ਰੀ ਰਾਵਤ ਦੱਸਣ ਕਿ ਇਹ ਫ਼ੈਸਲਾ ਕਦੋਂ ਹੋਇਆ ਸੀ।

ਆਪਣਾ ਪਿਛਲਾ ਪੰਜਾਬ ਦੌਰਾ ਖ਼ਤਮ ਕਰਨ ਸਮੇਂ ਸ੍ਰੀ ਰਾਵਤ ਨੇ ਕਿਹਾ ਸੀ ਕਿ ਉਹ ਇਸ ਮਸਲੇ ਦੇ ਸ਼ਾਂਤੀਪੂਰਵਕ ਹੱਲ ਵੱਲ ਵਧ ਰਹੇ ਹਨ ਪਰ ਗੱਲ ਨਿੱਬੜੀ ਨਹੀਂ ਅਤੇ ਹੁਣ ਸ੍ਰੀ ਰਾਵਤ ਨੂੰ ਇਕ ਵਾਰ ਫ਼ਿਰ ਪੰਜਾਬ ਆ ਕੇ ਚਾਰਾਜੋਈ ਕਰਨ ਲਈ ਭੇਜਿਆ ਜਾ ਰਿਹਾ ਹੈ। ਆਪਣੀ ਪਿਛਲੀ ਫ਼ੇਰੀ ਮਗਰੋਂ ਸ੍ਰੀ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵੀ ਪੰਜਾਬ ਕਾਂਗਰਸ ਦੇ ਅੰਦਰੂਨੀ ਹਾਲਾਤ ਬਾਰੇ ਜਾਣਕਾਰੀ ਦਿੱਤੀ ਸੀ।

ਰਾਜ ਅੰਦਰ ਕਾਂਗਰਸ ਖ਼ਾਨਾਜੰਗੀ ਦੀ ਹਾਲਤ ਇਹ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ: ਨਵਜੋਤ ਸਿੰਘ ਸਿੱਧੂ ਦੀ ਸ਼ਮੂਲੀਅਤ ਵਾਲੀ 10 ਮੈਂਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਹੁਣ ਤਕ ਮੀਟਿੰਗ ਨਹੀਂ ਹੋ ਸਕੀ। ਸ: ਸਿੱਧੂ ਦੇ ਕਹਿਣ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਮੰਤਰੀਆਂ ਦੇ ਪੰਜਾਬ ਕਾਂਗਰਸ ਭਵਨ ਵਿੱਚ ਰੋਜ਼ਾਨਾ ਬੈਠ ਕੇ ਲੋਕਾਂ ਅਤੇ ਵਰਕਰਾਂ ਨੂੰ ਸੁਣਨ ਦੀ ਗੱਲ ਵੀ ਆਸ਼ੇ ਮੁਤਾਬਕ ਸਿਰੇ ਨਹੀਂ ਚੜ੍ਹੀ। ਇਸ ਦੇ ਉਲਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਡੀ ਬੋਰਡ ਦੇ ਚੇਅਰਮੈਨ ਸ: ਲਾਲ ਸਿੰਘ ਦੀ ਅਗਵਾਈ ਵਿੱਚ ਕੁਝ ਵਿਧਾਇਕਾਂ ਨੂੰ ਮੁੱਖ ਮੰਤਰੀ Çਂਨਵਾਸ ਵਿਖ਼ੇ ਡਿਊਟੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਮੁੱਖ ਮੰਤਰੀ ਨਿਵਾਸ ਵਿੱਚ ਲੋਕ ਸਮੱਸਿਆਵਾਂ ਸੁਣੀਆਂ ਜਾ ਸਕਣ।

ਇਸ ਸਭ ਦੇ ਚੱਲਦਿਆਂ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਵਿਚਾਲੇ ਦੂਰੀਆਂ ਦੂਰ ਹੋਣ ਦੀ ਬਜਾਏ ਵਧਦੀਆਂ ਨਜ਼ਰ ਆ ਰਹੀਆਂ ਹਨ ਜਿਸ ਨੂੰ ਕਾਂਗਰਸ ਲਈ ਨੁਕਸਾਨਦੇਹ ਮੰਨਦੇ ਹੋਏ ਕਾਂਗਰਸ ਹਾਈਕਮਾਨ ਹੀ ਨਹੀਂ ਸਗੋਂ ਪੰਜਾਬ ਦੇ ਆਗੂ ਵੀ ਚਿੰਤਤ ਹਨ। ਇਸ ਵੇਲੇ ਹਾਲਾਤ ਇਹ ਹੈ ਕਿ ਕਾਂਗਰਸ ਨਾਲ ਜੁੜੇ ਆਗੂਆਂ ਨੂੰ ਨਾ ਚਾਹੁੰਦੇ ਹੋਏ ਵੀ ਧੜੇ ਚੁਣਨੇ ਪੈ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...