Friday, April 19, 2024

ਵਾਹਿਗੁਰੂ

spot_img
spot_img

ਮਲੇਰਕੋਟਲੇ ਦੇ ਮੁਸਲਿਮ ਭਾਈਚਾਰੇ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 330 ਕੁਇੰਟਲ ਕਣਕ ਭੇਟ

- Advertisement -

ਅੰਮ੍ਰਿਤਸਰ, 10 ਜੁਲਾਈ, 2020 –
ਸਿੱਖ ਮੁਸਲਿਮ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕਰਦਿਆਂ ਮਲੇਰਕੋਟਲੇ ਦੇ ਮੁਸਲਮਾਨ ਭਾਈਚਾਰੇ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 330 ਕੁਇੰਟਲ ਕਣਕ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।

‘ਸਿੱਖ ਮੁਸਲਿਮ ਸਾਂਝਾਂ’ ਦੇ ਮੁਖੀ ਡਾ. ਨਸੀਰ ਅਖਤਰ ਦੀ ਅਗਵਾਈ ਵਿਚ ਪੁੱਜੇ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੇ ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਗੁਰੂ ਕਾ ਲੰਗਰ ਵੀ ਛਕਿਆ।

ਕਣਕ ਭੇਟ ਕਰਨ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਤੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਨਸੀਰ ਅਖਤਰ ਨੇ ਕਿਹਾ ਕਿ ਸਿੱਖਾਂ ਅਤੇ ਮੁਸਲਮਾਨਾਂ ਦੀ ਸਾਂਝ ਗੁਰੂ ਸਾਹਿਬਾਨ ਦੇ ਸਮੇਂ ਤੋਂ ਹੈ। ਉਨ੍ਹਾਂ ਕਿਹਾ ਕਿ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਵਰਤਮਾਨ ਸਮੇਂ ਦੀ ਹੋਰ ਵੀ ਵੱਡੀ ਲੋੜ ਹੈ।

ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਦੀ ਮਹਾਨਤਾ ਨੂੰ ਵਡਿਆਉਂਦਿਆਂ ਕਿਹਾ ਕਿ ਇਥੋਂ ਭੇਦ-ਭਾਵ ਦੇ ਹਰ ਵਰਗ ਦੇ ਲੋਕਾਂ ਨੂੰ ਪ੍ਰਸ਼ਾਦਾ ਛਕਾਇਆ ਜਾਂਦਾ ਹੈ। ਇਹ ਗੁਰੂ ਦਰਬਾਰ ਦੀ ਵਡਿਆਈ ਹੈ। ਉਨ੍ਹਾਂ ਕਿਹਾ ਕਿ ਸਾਡੀ ਖ਼ੁਸ਼ਕਿਸਮਤੀ ਹੈ ਕਿ ਇਸ ਵਿਸ਼ਾਲ ਗੁਰੂ ਕੇ ਲੰਗਰ ਲਈ ਤਿਲ-ਫੁਲ ਭੇਟ ਕਰ ਸਕੇ ਹਾਂ। ਉਨ੍ਹਾਂ ਦੱਸਿਆ ਕਿ ਇਹ ਕਣਕ ਮਲੇਰਕੋਟਲੇ ਵੱਸਦੇ ਸਮੂਹ ਮੁਸਲਿਮ ਭਾਈਚਾਰੇ ਵੱਲੋਂ ਰਲ-ਮਿਲ ਕੇ ਇਕੱਠੀ ਕੀਤੀ ਗਈ ਹੈ।

ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਮਲੇਰਕੋਟਲੇ ਤੋਂ ਪੁੱਜੇ ਮੁਸਲਿਮ ਭਾਈਚਾਰੇ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਅਨਵਰ ਖਾਨ, ਸ਼ਬੀਰ ਖਾਨ, ਮੁਹੰਮਦ ਅਰਫਾਨ, ਮੁਹੰਮਦ ਲਿਆਕਤ, ਮੁਹੰਮਦ ਅਖਤਰ, ਸਾਦਕ ਅਲੀ, ਮੁਹੰਮਦ ਹਨੀਫ ਆਦਿ ਮੌਜੂਦ ਸਨ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...