Friday, April 26, 2024

ਵਾਹਿਗੁਰੂ

spot_img
spot_img

ਮਲੋਟ ’ਚ 12 ਸਾਲਾ ਦਲਿਤ ਲੜਕੇ ਨੂੰ ਨੰਗਾ ਕਰਕੇ ਕੁੱਟਮਾਰ: ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਐਕਸ਼ਨ ਟੇਕਨ ਰਿਪੋਰਟ ਮੰਗੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 20 ਮਈ, 2022 –
ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਲੋਟ ਵਿਖੇ ਇੱਕ 12 ਸਾਲਾ ਦਲਿਤ ਲੜਕੇ ਦੀ ਨੰਗੀ ਹਾਲਤ ਵਿੱਚ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨ.ਸੀ.ਐਸ.ਸੀ) ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ 26 ਮਈ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ।

18-19 ਮਈ, 2022 ਨੂੰ ਵਾਇਰਲ ਹੋਈਆਂ ਵੀਡੀਓਜ਼ ਅਤੇ ਖ਼ਬਰਾਂ ਰਾਹੀਂ ਐਨ.ਸੀ.ਐਸ.ਸੀ. ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਮਲੋਟ ਕਸਬੇ ਦੇ ਹਰਜਿੰਦਰ ਨਗਰ ਦੀ ਰਹਿਣ ਵਾਲੀ ਇੱਕ ਦਲਿਤ ਔਰਤ ਨੇ ਦੋਸ਼ ਲਾਇਆ ਕਿ ਇੱਕ ਗੈਰ-ਦਲਿਤ ਵਿਅਕਤੀ ਨੇ ਉਸ ਦੇ ਲੜਕੇ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਦਿੱਤੀ।

“ਮੇਰੇ ਪਤੀ ਨੇ ਮੈਨੂੰ ਅਤੇ ਸਾਡੇ ਬੇਟੇ ਨੂੰ ਸੱਤ ਸਾਲ ਪਹਿਲਾਂ ਛੱਡ ਦਿੱਤਾ ਸੀ। ਉਸ ਤੋਂ ਬਾਅਦ ਮੇਰਾ ਸਬੰਧ ਪਿੰਡ ਸਰਵਣ ਬੋਦਲਾ ਵਾਸੀ ਅਰਸ਼ਦੀਪ ਸਿੰਘ ਨਾਲ ਹੋ ਗਿਆ। ਜਲਦੀ ਹੀ ਉਸ ਦਾ ਕਿਸੇ ਨਾਲ ਵਿਆਹ ਹੋ ਗਿਆ ਪਰ ਉਹ ਮੇਰੇ ਘਰ ਆਉਂਦਾ ਜਾਂਦਾ ਸੀ। ਜਦੋਂ ਮੈਂ ਰਿਸ਼ਤਾ ਖਤਮ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਮੈਨੂੰ ਅਤੇ ਮੇਰੇ ਲੜਕੇ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇੱਕ ਦਿਨ ਉਹ ਮੇਰੇ ਘਰ ਆਇਆ, ਮੇਰੇ 12 ਸਾਲ ਦੇ ਬੇਟੇ ਨੂੰ ਨੰਗਾ ਕਰਕੇ ਬੇਰਹਿਮੀ ਨਾਲ ਕੁੱਟਿਆ। ਉਸ ਨੇ ਘਟਨਾ ਦੀ ਵੀਡੀਓ ਵੀ ਸ਼ੂਟ ਕੀਤੀ ਜਿਸ ਨੂੰ ਬਾਅਦ ਵਿੱਚ ਉਸਨੇ ਇੰਟਰਨੈੱਟ ‘ਤੇ ਅਪਲੋਡ ਕਰ ਦਿੱਤਾ ਅਤੇ ਇਸਨੂੰ ਵਾਇਰਲ ਕਰ ਦਿੱਤਾ”, ਦਲਿਤ ਔਰਤ ਨੇ ਸ਼ਿਕਾਇਤ ਵਿੱਚ ਕਿਹਾ।

ਉਸ ਨੇ ਅੱਗੇ ਦੱਸਿਆ ਕਿ ਥਾਣਾ ਮਲੋਟ ਦੇ ਪੁਲਸ ਅਧਿਕਾਰੀਆਂ ਨੇ ਉਸ ਦੀ ਕੋਈ ਮਦਦ ਨਹੀਂ ਕੀਤੀ ਉਲਟਾ ਦੋਸ਼ੀਆਂ ਨੇ ਥਾਣੇ ਅੰਦਰ ਉਸ ਨੂੰ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ।

ਸਾਂਪਲਾ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਅੰਦਰ ਪ੍ਰਾਪਤ ਨਹੀਂ ਹੁੰਦੀ ਤਾਂ ਕਮਿਸ਼ਨ ਭਾਰਤੀ ਸੰਵਿਧਾਨ ਦੀ ਧਾਰਾ 338 ਤਹਿਤ ਸਿਵਲ ਅਦਾਲਤ ਦੀਆਂ ਸ਼ਕਤੀਆਂ ਦੀ ਵਰਤੋਂ ਕਰ ਸਕਦਾ ਹੈ ਅਤੇ ਅਧਿਕਾਰੀਆਂ ਨੂੰ ਦਿੱਲੀ ਵਿਖੇ ਕਮਿਸ਼ਨ ਅੱਗੇ ਪੇਸ਼ ਹੋਣਾ ਪਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...