Saturday, April 27, 2024

ਵਾਹਿਗੁਰੂ

spot_img
spot_img

ਮਲੋਟ ਵਿਖ਼ੇ ਮਨਾਇਆ ਗਿਆ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ, ਦਿਵਿਆਂਗਾ ਨੂੰ ਵੰਡੇ ਗਏ ਐਵਾਰਡ ਅਤੇ ਲੋਨ

- Advertisement -

ਯੈੱਸ ਪੰਜਾਬ  
ਚੰਡੀਗੜ੍ਹ/ਮਲੋਟ, 3 ਦਸੰਬਰ, 2022 –
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ ਦੀ ਪ੍ਰਧਾਨਗੀ ਹੇਠਅੱਜ ਮਲੋਟ ਵਿਖੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿਥੇ 12 ਦਿਵਿਆਂਗਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਥੇ ਨਾਲ ਹੀ 219 ਲਾਭਪਾਤਰੀਆਂ ਨੂੰ 26 ਲੱਖ ਰੁਪਏ ਦੇ ਬਨਾਵਟੀ ਅੰਗ ਵੰਡੇ ਗਏ।

ਇਸ ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿਤ ਕਾਰਪੋਰੇਸ਼ਨ ਵੱਲੋਂ 57 ਲੱਖ ਰੁਪਏ ਦੇ ਲੋਨ ਪ੍ਰਵਾਨਗੀ ਪੱਤਰ ਦਿਤੇ ਗਏ।

ਮੰਤਰੀ ਡਾ. ਬਲਜੀਤ ਕੌਰ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਕਰਮਚਾਰੀਆਂ ਲਈ ਆਵਾਜਾਈ ਭੱਤਾ ਮੁੜ ਤੋਂ ਬਹਾਲ ਕੀਤਾ ਜਾਂਦਾ ਹੈ।

ਉਹਨਾਂ ਦੱਸਿਆ ਕਿ ਇਹ ਸਕੀਮ ਛੇਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਦੌਰਾਨ ਬੰਦ ਕਰ ਦਿੱਤੀ ਗਈ ਸੀ।

ਕੈਬਨਿਟ ਮੰਤਰੀ ਨੇ ਇਹ ਵੀ ਘੋਸ਼ਣਾ ਕੀਤੀ ਕਿ ਹੁਣ ਤੋਂ 60 ਪ੍ਰਤੀਸ਼ਤ ਅਪੰਗਤਾ ਦੀ ਥਾਂ ਤੇ 40 ਪ੍ਰਤੀਸ਼ਤ ਵਾਲੇ ਸਰਕਾਰੀ ਦਿਵਿਆਂਗ ਮੁਲਾਜ਼ਮ ਆਪਣੇ ਸ਼ਹਿਰ ਦੇ ਨੇੜੇ ਤਬਾਦਲੇ ਕਰਵਾ ਸਕਦੇ ਹਨ।

ਇਸ ਮੌਕੇ ਦਿਵਿਆਂਗ ਬੱਚਿਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ਦੀ ਵੀ ਪੇਸ਼ਕਾਰੀ ਵੀ ਕੀਤੀ ਗਈ।

ਵੱਖ-ਵੱਖ ਦਿਵਿਆਂਗ ਬੱਚਿਆਂ ਨੂੰ ਪੰਜਾਬੀ ਗੀਤਾਂ ਦੀ ਧੁਨ ‘ਤੇ ਨੱਚਦੇ ਦੇਖਣ ਤੋਂ ਬਾਅਦ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਰਾਜ ਵਿੱਚ ਅੰਗਹੀਣਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਧਿਆਨ ਕੇਂਦਰਿਤ ਕੀਤਾ ਹੈ”।

ਉਨਾਂ ਅੱਗੇ ਕਿਹਾ ਕਿ ਸਰਕਾਰ ਨਾ ਸਿਰਫ਼ ਦਿਵਿਆਂਗਾਂ ਦੇ ਆਤਮ ਵਿਸ਼ਵਾਸ ਦੇ ਪੱਧਰ ਨੂੰ ਉੱਚਾ ਚੁੱਕਣ ਲਈ, ਸਗੋਂ ਉਹਨਾਂ ਨੂੰ ਰੁਜ਼ਗਾਰ ਦੇ ਹੋਰ ਮੌਕੇ ਪ੍ਰਦਾਨ ਕਰਨ ਲਈ ਵੀ ਵਚਨਬੱਧ ਹੈ।

ਇਹਨਾਂ ਬੱਚਿਆਂ ਬਾਰੇ ਉਨ੍ਹਾਂ ਕਿਹਾ ਕਿ ਦਿਵਿਆਂਗਤਾ ਨਾਲੋਂ ਇਹਨਾਂ ਦੀ ਯੋਗਤਾ ਜ਼ਿਆਦਾ ਮਜ਼ਬੂਤ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਵੀ ਇਸ ਮੌਕੇ ਬੋਲਦਿਆਂ ਦਿਵਿਆਂਗਾਂ ਦੇ ਅਧਿਕਾਰਾਂ ਦੀ ਗੱਲ ਕੀਤੀ ਅਤੇ ਰਾਜ ਸਰਕਾਰ ਵੱਲੋਂ ਪੇਸ਼ ਕੀਤੀਆਂ ਭਲਾਈ ਸਕੀਮਾਂ ਬਾਰੇ ਚਾਨਣਾ ਪਾਇਆ।

ਪ੍ਰੋਗਰਾਮ ਦੋਰਾਨ ਆਰਟੀਫੀਸ਼ੀਅਲ ਲਿੰਬਜ਼ ਮੈਨੂਫੈਕਚਰਿੰਗ ਕਾਰਪੋਰੇਸ਼ਨ (ਅਲਿਮਕੋ) ਵੱਲੋਂ 219 ਵਿਅਕਤੀਆਂ ਨੂੰ 26 ਲੱਖ ਰੁਪਏ ਦੇ ਬਨਾਵਟੀ ਅੰਗ ਵੀ ਵੰਡੇ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਲੰਬੀ ਗੁਰਮੀਤ ਖੁੱਡੀਆਂ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ, ਐਸ ਪੀ (ਐਚ) ਕੁਲਵੰਤ ਰਾਏ, ਮਲੋਟ ਦੇ ਐਸਡੀਐਮ ਕੰਵਰਜੀਤ ਸਿੰਘ, ਡਿਪਟੀ ਡਾਇਰੈਕਟਰ ਸੰਤੋਸ਼ ਵਿਰਦੀ, ਡੀਐਸਐਸਓ ਜਸਵੀਰ ਕੌਰ, ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਕਾਉਣੀ, ਜ਼ਿਲ੍ਹਾ ਪ੍ਰਧਾਨ ਜਗਦੇਵ ਬਾਮ ,ਬਲਾਕ ਪ੍ਰਧਾਨ ਕਰਮਜੀਤ ਸ਼ਰਮਾ, ਕਾਕਾ ਉੜਾਂਗ, ਸਤਿਗੁਰਦੇਵ ਸਿੰਘ ਪੱਪੀ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਸੀਡੀਪੀਓ ਰਣਜੀਤ ਕੌਰ, ਸੀਡੀਪੀਓ ਪੰਕਜ ਕੁਮਾਰ, ਪਰਮਦੀਪ ਸਿੰਘ, ਬਲਜਿੰਦਰ ਸਿੰਘ ਅਤੇ ਨੀਤੂ ਬੱਬਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...