ਯੈੱਸ ਪੰਜਾਬ
ਚੰਡੀਗੜ੍ਹ, 26 ਮਈ, 2022:
ਪੰਜਾਬ ਦੇ ਖ਼ੇਡ ਮਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਦੀ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮਹਾਨ ਹਾਕੀ ਖ਼ਿਡਾਰੀ ਸਵਰਗੀ ਬਲਬੀਰ ਸਿੰਘ ਸੀਨੀਅਰ ਦਾ ਬੁੱਤ ਮੋਹਾਲੀ ਦੇ ਕੌਮਾਂਤਰੀ ਹਾਕੀ ਸਟੇਡੀਅਮ ਵਿਖ਼ੇ ਸਥਾਪਿਤ ਕਰੇਗੀ ਅਤੇ ਉਨ੍ਹਾਂ ਦੀ ਜੀਵਨੀ ਨੂੰ ਸਕੂਲੀ ਬੱਚਿਆਂ ਦੇ ਸਿਲੇਬਸ ਵਿੱਚ ਸ਼ਾਮਿਲ ਕੀਤਾ ਜਾਵੇਗਾ।
ਸ੍ਰੀ ਮੀਤ ਹੇਅਰ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਕਿ ਇਸ ਮਹਾਨ ਖ਼ਿਡਾਰੀ ਦੀ ਖ਼ੇਡਾਂ ਨੂੰ ਦੇਣ ਦੇ ਮੱਦੇਨਜ਼ਰ ਉਨ੍ਹਾਂ ਨੂੰ ਦੇਸ਼ ਦਾ ਸਰਵਉੱਤਮ ਨਾਗਰਿਕ ਸਨਮਾਨ ‘ਭਾਰਤ ਰਤਨ’ ਦੇ ਕੇ ਸਨਮਾਨਿਆ ਜਾਵੇ।
ਸ੍ਰੀ ਮੀਤ ਹੇਅਰ ਨੇ ਅੱਜ ਸ: ਬਲਬੀਰ ਸਿੰਘ ਸੀਨੀਅਰ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੇ ਗ੍ਰਹਿ ਵਿਖ਼ੇ ਮੁਲਾਕਾਤ ਕੀਤੀ ਅਤੇ ਮਹਾਨ ਖ਼ਿਡਾਰੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਸ: ਬਲਬੀਰ ਸਿੰਘ ਨੇ ਆਪਣੀ ਖ਼ੇਡ ਨਾਲ ਪੰਜਾਬ ਦਾ ਨਾਮ ਪੂਰੇ ਦੇਸ਼ ਹੀ ਨਹੀਂ ਸਗੋਂ ਦੁਨੀਆਂ ਵਿੱਚ ਚਮਕਾਇਆ ਅਤੇ ਹਾਕੀ ਨੂੰ ਦਿੱਤੀ ਉਨ੍ਹਾਂ ਦੀ ਦੇਣ ਭੁਲਾਈ ਨਹੀਂ ਜਾ ਸਕਦੀ।
ਇਸ ਦੌਰਾਨ ਉਨ੍ਹਾਂ ਦੀ ਬੇਟੀ ਸ੍ਰੀਮਤੀ ਸੁਸ਼ਬੀਰ ਕੌਰ ਅਤੇ ਦੋਹਤੇ ਕਬੀਰ ਸਿੰਘ ਨੇ ਖ਼ੇਡ ਮੰਤਰੀ ਨਾਲ ਮਹਾਨ ਹਾਕੀ ਖ਼ਿਡਾਰੀ ਦੀਆਂ ਕਈ ਅਮੁੱਲ ਯਾਦਾਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਸ: ਬਲਬੀਰ ਸਿੰਘ ਸੀਨੀਅਰ ਦੀ ਜੀਵਨੀ ’ਤੇ ਲਿਖ਼ੀ ਪੁਸਤਕ ‘ਗੋਲਡਨ ਗੋਲ’ ਭੇਂਟ ਕੀਤੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ