Friday, April 26, 2024

ਵਾਹਿਗੁਰੂ

spot_img
spot_img

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ’ਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਸ਼ੁਰੂ

- Advertisement -

ਯੈੱਸ ਪੰਜਾਬ
ਫਾਜ਼ਿਲਕਾ, 1 ਦਸੰਬਰ, 2022 –
ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਵਿਖੇ 13ਵੇਂ ਦਾਖਲਾ ਕੋਰਸ ਲਈ ਦਾਖਲਾ ਪ੍ਰੀਖਿਆ 15 ਜਨਵਰੀ, 2023 ਨੂੰ ਲਈ ਜਾ ਰਹੀ ਹੈ, ਜਿਸ ਲਈ ਆਨਲਾਈਨ ਅਪਲਾਈ 1 ਦਸੰਬਰ, 2022 ਤੋਂ 5 ਜਨਵਰੀ, 2023 ਤੱਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਡੀ.ਏ. ਵਿੱਚ ਸ਼ਾਮਲ ਹੋਣ ਦੇ ਚਾਹਵਾਨ ਲੜਕੇ ਇਸ ਦਾਖਲਾ ਪ੍ਰੀਖਿਆ ਵਿੱਚ ਹਿੱਸਾ ਲੈ ਸਕਦੇ ਹਨ। ਇਸ ਦਾਖਲਾ ਪ੍ਰੀਖਿਆ ਲਈ ਪੰਜਾਬ ਰਾਜ ਦੇ ਵਸਨੀਕ ਦਸਵੀਂ ਕਲਾਸ ਵਿੱਚ ਪੜ੍ਹਦੇ (ਕੇਵਲ ਲੜਕੇ) ਵਿਦਿਆਰਥੀ ਜਿਨ੍ਹਾਂ ਦੀ ਜਨਮ ਮਿਤੀ 02.07.2006 ਤੋਂ ਪਹਿਲਾਂ ਨਾ ਹੋਵੇ, ਦਾਖਲਾ ਪ੍ਰੀਖਿਆ ਲਈ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸੰਸਥਾ ਦੁਆਰਾ ਪ੍ਰੀਖਿਆ ਉਪਰੰਤ ਚੁਣੇ ਗਏ ਵਿਦਿਆਰਥੀਆਂ ਨੂੰ ਐਨ.ਡੀ.ਏ/ਡਿਫੈਂਸ ਸਰਵਿਸਜ਼ ਦੇ ਦਾਖਲੇ ਲਈ ਲਿਖਤੀ ਅਤੇ ਸਰੀਰਕ ਟੈਸਟ ਦੀ ਤਿਆਰੀ ਕਰਵਾਉਣ ਦੇ ਨਾਲ-ਨਾਲ ਮੋਹਾਲੀ ਦੇ ਸਭ ਤੋਂ ਵਧੀਆ ਸਿੱਖਿਆ ਪੱਧਰ ਦੇ ਸਕੂਲਾਂ ਤੋਂ 11ਵੀਂ ਅਤੇ 12ਵੀਂ ਦੀ ਪੜ੍ਹਾਈ ਵੀ ਕਰਵਾਈ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਅਪ੍ਰੈਲ 2023 ਬੈਚ ਦੇ ਦਾਖਲੇ ਲਈ ਲਿਖਤੀ ਪ੍ਰੀਖਿਆ 15 ਜਨਵਰੀ 2023 ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਸੰਸਥਾ ਵੱਲੋਂ ਪੂਰੀ ਟ੍ਰੇਨਿੰਗ ਮੁਫ਼ਤ ਦਿੱਤੀ ਜਾਂਦੀ ਹੈ ਅਤੇ ਸੰਸਥਾ ਵਿੱਚ ਮੁਫ਼ਤ ਬੋਰਡਿੰਗ, ਮੈਸ ਦੀ ਸੁਵਿਧਾ ਵੀ ਉਪਲਬਧ ਹੈ। ਵਿਦਿਆਰਥੀਆਂ ਨੂੰ ਕੇਵਲ 11ਵੀਂ ਅਤੇ 12ਵੀਂ ਦੀ ਪੜ੍ਹਾਈ ਦੀ ਫੀਸ, ਜੋ ਵੀ ਸਕੂਲ ਵੱਲੋਂ ਨਿਰਧਾਰਤ ਕੀਤੀ ਜਾਂਦੀ ਹੈ, ਹੀ ਦੇਣੀ ਪਵੇਗੀ।

ਦਾਖਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ 01 ਦਸੰਬਰ 2022 ਤੋਂ 5 ਜਨਵਰੀ 2023 ਤੱਕ ਸੰਸਥਾ ਦੇ ਪੋਰਟਲ ਦੇ ਲਿੰਕ <http://recruitment-portal.in/> ’ਤੇ ਕੀਤੀ ਜਾ ਸਕਦੀ ਹੈ। ਵਧੇਰੇ ਜਾਣਕਾਰੀ ਲਈ ਸੰਸਥਾ ਦੀ ਵੈਬਸਾਈਟ <http://afpipunjab.org/> ਜਾਂ ਟੈਲੀਫੋਨ ਨੰ: 0172-2219707/ 9041006305 ’ਤੇ ਸਵੇਰੇ 9.00 ਵਜੇ ਤੋਂ 5.00 ਤੱਕ ਸੰਪਰਕ ਕੀਤਾ ਜਾ ਸਕਦਾ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...