Friday, April 26, 2024

ਵਾਹਿਗੁਰੂ

spot_img
spot_img

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 16 ਜੂਨ, 2021:
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰ੍ਰਧਾਨ ਸ. ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਇਹ ਜਥਾ 21 ਜੂਨ ਨੂੰ ਪਾਕਿਸਤਾਨ ਜਾਣਾ ਸੀ, ਜਿਸ ਨੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤਣਾ ਸੀ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...