Friday, March 29, 2024

ਵਾਹਿਗੁਰੂ

spot_img
spot_img

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਜਥਾ ਰਵਾਨਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 21 ਜੂਨ, 2022 –
ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। ਪਾਕਿਸਤਾਨ ਜਾਣ ਵਾਲੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਡਿਪਟੀ ਲੀਡਰ ਵਜੋਂ ਸ. ਮਿੱਠੂ ਸਿੰਘ ਕਾਹਨੇਕੇ ਗਏ ਹਨ।

ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਗੀ ਤੋਂ ਪਹਿਲਾਂ ਜਥੇ ਦੇ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਤੇ ਹੋਰ ਅਧਿਕਾਰੀਆਂ ਨੇ ਰਵਾਇਤ ਅਨੁਸਾਰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਾਣਕਾਰੀ ਦਿੰਦਿਆਂ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਇਸੇ ਦੌਰਾਨ ਜਥੇ ਦੇ ਆਗੂ ਸ. ਗੁਰਮੀਤ ਸਿੰਘ ਬੂਹ ਨੇ ਕਿਹਾ ਕਿ ਗੁਰੂ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੋਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਜਥੇ ਦੇ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਸ਼ੇਖੂਪੁਰਾ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਆਦਿ ਗੁਰ-ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਹੁੰਚੇਗਾ, ਜਿਥੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਹੋਣਗੇ। ਉਨ੍ਹਾਂ ਦੱਸਿਆ ਕਿ ਜਥੇ ਦੀ ਵਾਪਸੀ 30 ਜੂਨ ਨੂੰ ਹੋਵੇਗੀ। ਜਥੇਦਾਰ ਬੂਹ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਦੇਣ ਦੀ ਮੰਗ ਵੀ ਕੀਤੀ।

ਸ਼੍ਰੋਮਣੀ ਕਮੇਟੀ ਦਫਤਰ ਤੋਂ ਜਥਾ ਰਵਾਨਾ ਕਰਨ ਸਮੇਂ ਸਕੱਤਰ ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਮਲਕੀਤ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਯਾਤਰਾ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਗੁਰਿੰਦਰ ਸਿੰਘ ਠਰੂ, ਸ. ਕਾਰਜ ਸਿੰਘ, ਸ. ਗੁਲਜ਼ਾਰ ਸਿੰਘ, ਸ. ਮੇਜਰ ਸਿੰਘ ਸਮੇਤ ਹੋਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...