Wednesday, April 24, 2024

ਵਾਹਿਗੁਰੂ

spot_img
spot_img

ਮਹਾਰਾਜਾ ਰਣਜੀਤ ਸਿੰਘ ਪੀ.ਟੀ.ਯੂ. ਅਤੇ ਐਚ.ਐਮ.ਈ.ਐਲ. ਵਿਚਾਲੇ ਆਪਸੀ ਸਹਿਯੋਗ ਅਤੇ ਸੰਯੁਕਤ ਉੱਦਮਾਂ ਦੀ ਸ਼ੁਰੂਆਤ ਲਈ ਮੀਟਿੰਗ

- Advertisement -

ਯੈੱਸ ਪੰਜਾਬ
ਬਠਿੰਡਾ, 20 ਮਈ, 2022 –
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.), ਬਠਿੰਡਾ ਅਤੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ (ਜੀ.ਜੀ.ਐਸ.ਆਰ), ਐਚ.ਪੀ.ਸੀ.ਐਲ – ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ.) ਦੇ ਮਾਹਿਰਾਂ ਵਲੋਂ ਆਪਸੀ ਸਹਿਯੋਗ ਅਤੇ ਸੰਯੁਕਤ ਉੱਦਮਾਂ ਦੇ ਵੱਖ-ਵੱਖ ਪਹਿਲੂਆਂ ਦੀ ਤਾਲਾਸ਼ ਅਤੇ ਪੜਚੋਲ ਕਰਨ ਲਈ ਅੱਜ ਇਥੇ ਵਾਈਸ ਚਾਂਸਲਰ ਕਾਨਫਰੰਸ ਰੂਮ ਵਿੱਚ ਇੱਕ ਪੈਨਲ ਮੀਟਿੰਗ ਦਾ ਆਯੋਜਨ ਕੀਤਾ।

ਐੱਮ.ਆਰ.ਐੱਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਪੈਨਲ ਮੀਟਿੰਗ ਵਿੱਚ ਯੂਨੀਵਰਸਿਟੀ ਵਲੋਂ ਰਜਿਸਟਰਾਰ, ਡਾ. ਗੁਰਿੰਦਰ ਪਾਲ ਸਿੰਘ ਬਰਾੜ, ਡੀਨ ਰਿਸਰਚ ਐਂਡ ਡਿਵੈਲਪਮੈਂਟ, ਡਾ.ਆਸ਼ੀਸ਼ ਬਾਲਦੀ, ਡੀਨ ਕੰਸਲਟੈਂਸੀ ਅਤੇ ਇੰਡਸਟਰੀ ਲਿੰਕੇਜ, ਡਾ. ਮਨਜੀਤ ਬਾਂਸਲ , ਐਸੋਸੀਏਟ ਡੀਨ ਅਕਾਦਮਿਕ, ਡਾ.ਕਵਲਜੀਤ ਸਿੰਘ ਸੰਧੂ , ਪ੍ਰੋਫੈਸਰ ਇੰਚਾਰਜ, ਕਾਰਪੋਰੇਟ ਰਿਸੋਰਸ ਸੈਂਟਰ, ਡਾ. ਰਾਜੇਸ਼ ਗੁਪਤਾ, ਡਾਇਰੈਕਟਰ ਪਬਲਿਕ ਰਿਲੇਸ਼ਨਜ਼, ਸ੍ਰੀ ਹਰਜਿੰਦਰ ਸਿੰਘ ਸਿੱਧੂ ਅਤੇ ਡਾਇਰੈਕਟਰ ਟਰੇਨਿੰਗ ਐਂਡ ਪਲੇਸਮੈਂਟ, ਇੰਜ. ਹਰਜੋਤ ਸਿੰਘ ਸਿੱਧੂ ਸ਼ਾਮਿਲ ਸਨ, ਜਦੋਂ ਕਿ ਐਚ.ਐਮ.ਈ.ਐਲ.ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਦੀ ਅਗਵਾਈ ਸ਼੍ਰੀ ਸੰਕੇਤ ਥਾਪਰ, ਸ਼੍ਰੀ ਵਿਸ਼ਵ ਮੋਹਨ ਪ੍ਰਸਾਦ, ਸ਼੍ਰੀ ਜੀਵਨਜੋਤ ਸਿੰਘ ਅਤੇ ਸ਼੍ਰੀ. ਬਾਲਸੁਬ੍ਰਾਹਮਣੀਅਮ ਨੇ ਕੀਤੀ। ਮੀਟਿੰਗ ਦੌਰਾਨ ਸਾਂਝੇ ਉੱਦਮਾਂ ਲਈ ਦਿਲਚਸਪੀ ਦੇ ਆਪਸੀ ਖੇਤਰਾਂ ਨੂੰ ਅੰਤਿਮ ਰੂਪ ਦੇਣ ਲਈ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ।

ਪ੍ਰੋ: ਬੂਟਾ ਸਿੰਘ ਸਿੱਧੂ ਨੇ ਗੱਲਬਾਤ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਦੋਵੇਂ ਸੰਸਥਾਵਾਂ ਨੂੰ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਅਤੇ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਐਚ.ਐਮ.ਈ.ਐਲ.-ਜੀ.ਜੀ.ਐਸ. ਰਿਫਾਇਨਰੀ ਦੁਆਰਾ ਸਮਾਜ ਦੀ ਭਲਾਈ ਲਈ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਦੇ ਤਹਿਤ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਦੋਵਾਂ ਅਦਾਰਿਆਂ ਦੇ ਮਾਹਿਰਾਂ ਨੂੰ ਆਪਸੀ ਸਹਿਯੋਗ ਨਾਲ ਲੋੜ ਆਧਾਰਿਤ ਪ੍ਰੋਜੈਕਟਾਂ ਨੂੰ ਚਲਾਉਣ ਲਈ ਅਕਾਦਮਿਕ-ਉਦਯੋਗਿਕ ਭਾਈਵਾਲੀ ਦੇ ਮਾਡਲ ‘ਤੇ ਕੰਮ ਕਰਨ ਦਾ ਸੁਝਾਅ ਵੀ ਦਿੱਤਾ। ਪੈਨਲ ਨੇ ਇੰਟਰਨਸ਼ਿਪ ਅਤੇ ਪਲੇਸਮੈਂਟ ‘ਤੇ ਯੋਜਨਾਬੰਦੀ ਤੋਂ ਇਲਾਵਾ ਦੋਵਾਂ ਸੰਸਥਾਵਾਂ ਵਿਚਕਾਰ ਖੋਜ ਅਤੇ ਵਿਕਾਸ ਪ੍ਰੋਜੈਕਟਾਂ ‘ਤੇ ਸਹਿਯੋਗ ਕਰਨ ਦੇ ਵੱਖ-ਵੱਖ ਪਹਿਲੂਆਂ ‘ਤੇ ਵੀ ਚਰਚਾ ਕੀਤੀ।

ਜੀ.ਜੀ.ਐਸ. ਰਿਫਾਇਨਰੀ ਐਚ.ਐਮ.ਈ.ਐਲ. ਦੇ ਮੁੱਖ ਸੰਚਾਲਨ ਅਧਿਕਾਰੀ ਸ਼੍ਰੀ ਏ. ਐਸ. ਬਾਸੂ ਨੇ ਮੀਟਿੰਗ ਦਾ ਪ੍ਰਬੰਧ ਕਰਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ।

ਜ਼ਿਕਰਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਰਿਫਾਇਨਰੀ (ਜੀ.ਜੀ.ਐਸ.ਆਰ) ਐਚ.ਪੀ.ਸੀ.ਐਲ-ਮਿੱਤਲ ਐਨਰਜੀ ਲਿਮਿਟੇਡ (ਐਚ.ਐਮ.ਈ.ਐਲ.) ਦੀ ਮਲਕੀਅਤ ਵਾਲੀ ਨਿੱਜੀ ਖੇਤਰ ਦੀ ਰਿਫਾਇਨਰੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...