Thursday, April 25, 2024

ਵਾਹਿਗੁਰੂ

spot_img
spot_img

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਜੀ.ਪੈਟ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ

- Advertisement -

ਯੈੱਸ ਪੰਜਾਬ
ਬਠਿੰਡਾ, 26 ਮਈ, 2022:
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਫਾਰਮਾਸਿਊਟਿਕਲ ਸਾਇੰਸਜ਼ ਐਂਡ ਟੈਕਨਾਲੋਜੀ ਵਿਭਾਗ ਦੇ 5 ਵਿਦਿਆਰਥੀਆਂ ਨੇ ਹਾਲ ਹੀ ਵਿੱਚ ਐਲਾਨ ਕੀਤੇ ਗਏ ਨੈਸ਼ਨਲ ਲੈਵਲ ਦੀ ਪ੍ਰੀਖਿਆ ਗ੍ਰੈਜੁਏਟ ਫਾਰਮੇਸੀ ਐਪਟੀਚਿਊਡ ਟੈਸਟ 2022 ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ।

ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਆਯੋਜਿਤ ਜੀ.ਪੈਟ ਪ੍ਰੀਖਿਆ 2022 ਚ ਵਿਭਾਗ ਦੇ ਪੰਕਜ ਗਰਗ, ਚਮਨ ਸ਼ਰਮਾ, ਸ੍ਰਿਸਟੀ ਨਰਿਆਲ, ਹਰਦੇਵ ਸਿੰਘ ਅਤੇ ਕਰਨਵੀਰ ਸਿੰਘ ਨੇ ਇਸ ਰਾਸ਼ਟਰੀ ਪੱਧਰ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਉੱਚ ਸਥਾਨ ਪ੍ਰਾਪਤ ਕੀਤਾ।

ਪੰਕਜ ਗਰਗ ਨੇ 99.65 ਪ੍ਰਤੀਸ਼ਤ, ਚਮਨ ਸ਼ਰਮਾ ਨੇ 97.63 ਪ੍ਰਤੀਸ਼ਤ, ਸ੍ਰਿਸਟੀ ਨਰਿਆਲ ਨੇ 91.68 ਪ੍ਰਤੀਸ਼ਤ, ਹਰਦੇਵ ਸਿੰਘ ਨੇ 90.19 ਪ੍ਰਤੀਸ਼ਤ ਅਤੇ ਕਰਨਵੀਰ ਸਿੰਘ ਨੇ 82.72 ਪ੍ਰਤੀਸ਼ਤ, ਅੰਕ ਪ੍ਰਾਪਤ ਕੀਤੇ।

ਇਸ ਮੌਕੇ ਐਮ.ਆਰ.ਐਸ.ਪੀ.ਟੀ.ਯੂ. ਦੇ ਵਾਈਸ-ਚਾਂਸਲਰ ਪ੍ਰੋ.(ਡਾ.) ਬੂਟਾ ਸਿੰਘ ਸਿੱਧੂ, ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਫਾਰਮਾਸਿਊਟੀਕਲ ਵਿਭਾਗ ਲਈ ਮਾਣ ਵਾਲੀ ਗੱਲ ਹੈ।

ਵਿਭਾਗ ਦੇ ਮੁਖੀ ਡਾ. ਰਾਹੁਲ ਦੇਸ਼ਮੁੱਖ ਨੇ ਹੋਰ ਜਾਣਕਾਰੀ ਦਿਂਦਿਆਂ ਦੱਸਿਆ ਕਿ ਇਸ ਨਾਲ ਵਿਦਿਆਰਥੀਆਂ ਨੂੰ ਪੀ. ਐਚ. ਡੀ. ਅਤੇ ਐਮ. ਫਾਰਮ ਕਰਨ ਲਈ ਸਾਲਾਨਾ ਵਜੀਫਾ ਮਿਲ ਸਕੇਗਾ ਅਤੇ ਦੇਸ਼ ਦੇ ਨਾਮਵਰ ਸੰਸਥਾਵਾਂ ਵਿੱਚ ਰਿਸਰਚ ਕਰਨ ਦਾ ਮੌਕਾ ਮਿਲੇਗਾ । ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਆਪਣੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਲਈ ਵਚਨਬੱਧ ਹਨ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ।

ਡਾ. ਰਾਹੁਲ ਦੇਸ਼ਮੁੱਖ ਅਤੇ ਫਾਰਮੇਸੀ ਵਿਭਾਗ ਦੇ ਸੀਨੀਅਰ ਫੈਕਲਟੀ ਮੈਂਬਰਾਂ ਸਮੇਤ ਪ੍ਰੋ.(ਡਾ.) ਆਸ਼ੀਸ਼ ਬਾਲਦੀ, ਡਾ. ਅਮਿਤ ਭਾਟੀਆ ਅਤੇ ਡਾ. ਉੱਤਮ ਕੁਮਾਰ ਮੰਡਲ ਨੇ ਵੀ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...