Friday, April 19, 2024

ਵਾਹਿਗੁਰੂ

spot_img
spot_img

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਵਿਸ਼ਵ ਵਿਗਿਆਨ ਦਿਵਸ ਮਨਾਇਆ ਗਿਆ

- Advertisement -

ਯੈੱਸ ਪੰਜਾਬ
ਬਠਿੰਡਾ, 25 ਨਵੰਬਰ, 2022:
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.), ਬਠਿੰਡਾ ਦੇ ਗਣਿਤ ਵਿਭਾਗ ਵੱਲੋਂ ਕੈਂਪਸ ਵਿਖੇ ਸ਼ਾਂਤੀ ਅਤੇ ਵਿਕਾਸ ਨੂੰ ਸਮਰਪਿਤ ਵਿਸ਼ਵ ਵਿਗਿਆਨ ਦਿਵਸ ਮਨਾਇਆ ਗਿਆ।

ਇਸ ਸਾਲ ਦਾ ਮੁੱਖ ਵਿਸ਼ਾ “ਸਥਾਈ ਵਿਕਾਸ ਲਈ ਬੁਨਿਆਦੀ ਵਿਗਿਆਨ” ਸੀ ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਨਵੀਨਤਮ ਵਿਗਿਆਨਕ ਤਰੱਕੀ ਬਾਰੇ ਜਾਣੂ ਕਰਵਾਇਆ ਜਾਵੇ। ਇਸ ਵਿਸ਼ੇਸ਼ ਦਿਵਸ ਨੂੰ ਸਮਰਪਿਤ ਥੀਮ ‘ਤੇ ਮਾਡਲ ਡਿਸਪਲੇ, ਰੰਗੋਲੀ, ਡੈਕਲਾਮੇਸ਼ਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਬੋਲਦਿਆਂ ਵਿਭਾਗ ਦੇ ਸੀਨੀਅਰ ਫੈਕਲਟੀ ਪ੍ਰੋ: ਕਰਨਵੀਰ ਸਿੰਘ ਨੇ ਦੱਸਿਆ ਕਿ ਸਾਡੇ ਆਲੇ-ਦੁਆਲੇ ਦੀ ਹਰ ਚੀਜ਼ ਮਸ਼ੀਨਰੀ ਨਾਲ ਚਲਾਈ ਜਾਂਦੀ ਹੈ। ਵਿਗਿਆਨ ਦੇ ਨਤੀਜੇ ਵਜੋਂ ਸਾਡੇ ਸਮਾਜ ਦਾ ਬਹੁਤ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਤੋਂ ਬਿਨਾਂ ਵਿਕਾਸ ਸੰਭਵ ਨਹੀਂ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਵਿੱਚ ਪ੍ਰੈਕਟੀਕਲ ਪਹੁੰਚ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਰੰਗੋਲੀ ਮੁਕਾਬਲੇ ਵਿੱਚ ਵਿਦਿਆਰਥੀਆਂ ਜਿੰਮੀ ਸਿੰਗਲਾ ਅਤੇ ਸੀਮਾ ਸਿੰਗਲਾ ਨੇ ਸਾਂਝੇ ਤੌਰ ’ਤੇ ਪਹਿਲਾ ਅਤੇ ਸੰਦੀਪ ਸਿੰਘ ਅਤੇ ਜਤਿਨ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵਿਦਿਆਰਥੀਆਂ ਅੰਸ਼ੂ ਨੇ ਪਹਿਲਾ ਅਤੇ ਮਹਿਕ ਨੇ ਦੂਜਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਮਾਡਲ ਮੇਕਿੰਗ ਵਿੱਚ ਤਰੁਨਪ੍ਰੀਤ ਸਿੰਘ ਨੇ ਪਹਿਲਾ ਅਤੇ ਯਾਦਵਿੰਦਰ ਸਿੰਘ ਅਤੇ ਸਲੀਮ ਖਾਨ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ, ਜਦੋਂ ਕਿ ਡੈਕਲੇਸ਼ਨ ਮੁਕਾਬਲੇ ਵਿੱਚ ਤਰੁਨਪ੍ਰੀਤ ਸਿੰਘ ਨੇ ਪਹਿਲਾ ਅਤੇ ਰਿਆ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਵਿਭਾਗ ਦੇ ਫੈਕਲਟੀ ਨੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ।

ਪ੍ਰੋਗਰਾਮ ਦੀ ਸਮਾਪਤੀ ਵਿਭਾਗ ਦੇ ਮੁਖੀ ਪ੍ਰੋ: ਮਮਤਾ ਕਾਂਸਲ ਵੱਲੋਂ ਧੰਨਵਾਦ ਦੇ ਮਤੇ ਨਾਲ ਹੋਈ | ਉਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਪ੍ਰਤੀਯੋਗੀਆਂ ਅਤੇ ਜੇਤੂਆਂ ਨੂੰ ਵਧਾਈ ਦਿੱਤੀ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਅਤੇ ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ ਨੇ ਵਿਭਾਗ ਨੂੰ ਸਫ਼ਲ ਸਮਾਗਮ ਕਰਵਾਉਣ ਲਈ ਵਧਾਈ ਦਿੱਤੀ|

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...