Thursday, April 25, 2024

ਵਾਹਿਗੁਰੂ

spot_img
spot_img

ਮਾਇਆਵਤੀ 8 ਫ਼ਰਵਰੀ ਨੂੰ ਪੰਜਾਬ ਦੌਰੇ ’ਤੇ – ਨਵਾਂ ਸ਼ਹਿਰ ਵਿੱਚ ਕਰਨਗੇ ਵੱਡੀ ਚੋਣ ਰੈਲੀ

- Advertisement -

ਯੈੱਸ ਪੰਜਾਬ
ਚੰਡੀਗਡ਼੍ਹ, 28 ਜਨਵਰੀ, 2022 –
ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਇਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿਚ ਵਰਕਰਾਂ ਚ ਜੋਸ਼ ਭਰਨ ਲਈ ਭੈਣ ਮਾਇਆਵਤੀ ਪੰਜਾਬ ਦੌਰੇ ਤੇ ਆ ਰਹੇ ਹਨ l ਉਨ੍ਹਾਂ ਕਿਹਾ ਕਿ ਉਹ ਅੱਠ ਫਰਵਰੀ ਨੂੰ ਨਵਾਂਸ਼ਹਿਰ ਚ ਵੱਡੀ ਚੋਣ ਰੈਲੀ ਦੇ ਨਾਲ ਚੋਣ ਮੁਹਿੰਮ ਨੂੰ ਭਖਾਉਣਗੇ l ਉਨ੍ਹਾਂ ਕਿਹਾ ਕਿ ਸਾਰਾ ਬਹੁਜਨ ਸਮਾਜ ਬਸਪਾ ਦੇ ਨਾਲ ਹੈ ਅਤੇ ਵਿਧਾਨ ਸਭਾ ਚੋਣਾਂ ਚ ਅਕਾਲੀ ਦਲ ਬਸਪਾ ਪੂਰਨ ਬਹੁਮਤ ਹਾਸਲ ਕਰਕੇ ਸੂਬੇ ਚ ਸਰਕਾਰ ਬਣਾਉਣਗੇ l

ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਝੂਠੇ ਵਾਅਦਿਆਂ ਤੇ ਝੂਠੀਆਂ ਚਾਲਾਂ ਨਾਲ ਬਹੁਜਨ ਸਮਾਜ ਨੂੰ ਵਰਗਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਇਨ੍ਹਾਂ ਚੋਣਾਂ ਚ ਅਕਾਲੀ ਬਸਪਾ ਉਮੀਦਵਾਰਾਂ ਵੱਲੋਂ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਜਾਵੇਗਾ l ਉਨ੍ਹਾਂ ਕਿਹਾ ਕਿ ਪਾਰਟੀ ਦੇ ਸੰਸਥਾਪਕ ਸਵਰਗੀ ਕਾਂਸ਼ੀ ਰਾਮ ਪੰਜਾਬ ਨਾਲ ਸਬੰਧ ਰੱਖਦੇ ਹਨ ਅਤੇ ਭੈਣ ਮਾਇਆਵਤੀ ਦਾ ਵੀ ਪੰਜਾਬ ਨਾਲ ਪੁਰਾਣਾ ਅਤੇ ਗੂੜ੍ਹਾ ਰਿਸ਼ਤਾ ਹੈ ਅਤੇ ਪੰਜਾਬ ਲਈ ਉਨ੍ਹਾਂ ਦੇ ਦਿਲ ਵਿੱਚ ਬੇਹੱਦ ਪਿਆਰ ਹੈ l

ਉਨ੍ਹਾਂ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਚ ਬਸਪਾ ਵੱਲੋਂ ਵੀ ਉਮੀਦਵਾਰਾਂ ਨੂੰ ਚੋਣ ਮੈਦਾਨ ਚ ਉਤਾਰਿਆ ਗਿਆ ਹੈ ਜਿਸ ਦੇ ਚੱਲਦੇ ਕਾਂਗਰਸ ਵਿਚ ਘਬਰਾਹਟ ਦਾ ਮਾਹੌਲ ਹੈ l ਮੈਂ ਕਿਹਾ ਕਿ ਭੈਣ ਮਾਇਆਵਤੀ ਨੇ ਪਾਰਟੀ ਵਰਕਰਾਂ ਨੂੰ ਸੰਦੇਸ਼ ਦਿੱਤਾ ਹੈ ਕਿ ਵਰਕਰ ਹੁਕਮਰਾਨ ਸਰਕਾਰ ਨੂੰ ਹਰਾਉਣ ਅਤੇ ਅਕਾਲੀ ਬਸਪਾ ਗੱਠਜੋਡ਼ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰ ਦੇਣ ਤਾਂ ਜੋ ਸਰਕਾਰ ਬਣਨ ਮਗਰੋਂ ਪੰਜਾਬ ਦੇ ਹਰ ਵਰਗ ਸਮੇਤ ਦਾਲਿਤ ਸਮਾਜ ਦਾ ਵੀ ਭਲਾ ਤੇ ਵਿਕਾਸ ਹੋ ਸਕੇ l

ਪੰਜਾਬ ਵਿਚਲੀ ਕਾਂਗਰਸ ਸਰਕਾਰ ਨੂੰ ਭ੍ਰਿਸ਼ਟ ਦੱਸਦਿਆਂ ਉਨ੍ਹਾਂ ਕਿਹਾ ਕਿ ਲੋਕ ਇਸ ਸਰਕਾਰ ਤੋਂ ਖਹਿੜਾ ਛੁਡਾਉਣ ਲਈ ਕਾਹਲੇ ਹਨ l ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਕਾਂਗਰਸੀ ਆਗੂਆਂ ਦੀ ਆਪਸੀ ਲੜਾਈ ਕਾਰਨ ਪੰਜਾਬ ਦਾ ਵਿਕਾਸ ਨਹੀਂ ਹੋ ਸਕਿਆ l

ਉਨ੍ਹਾਂ ਕਿਹਾ ਕਿ ਬਸਪਾ ਵਰਕਰ ਸੁਚੇਤ ਰਹਿਣ ਕਾਂਗਰਸ ਸਿਰਫ਼ ਸੱਤਾ ਹਾਸਲ ਕਰਨ ਲਈ ਕੋਈ ਵੀ ਸਾਜ਼ਿਸ਼ ਰਚ ਸਕਦੀ ਹੈ ਅਤੇ ਹੁਣ ਡੰਮੀ ਉਮੀਦਵਾਰ ਖੜ੍ਹੇ ਕਰਕੇ ਦਲਿਤ ਸਮਾਜ ਵਿੱਚ ਭੁਲੇਖਾ ਪਾਉਣਾ ਚਾਹੁੰਦੀ ਹੈ l ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰ ਬਾਰ ਦੁਆਬੇ ਦੇ ਚੱਕਰ ਲਗਾ ਰਹੇ ਹਨ ਅਤੇ ਦਲਿਤਾਂ ਦੀ ਸਰਕਾਰ ਕਹਿ ਕੇ ਦਲਿਤ ਵਰਗ ਦੀਆਂ ਵੋਟਾਂ ਮੰਗ ਰਹੇ ਹਨ ਉਨ੍ਹਾਂ ਦੀ ਘਬਰਾਹਟ ਦੀ ਸਭ ਤੋਂ ਵੱਡੀ ਨਿਸ਼ਾਨੀ ਹੈ l

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...