Friday, March 29, 2024

ਵਾਹਿਗੁਰੂ

spot_img
spot_img

ਮਾਣ ਹੈ ਜਦ ਲਕੀਰ ਖਿੱਚੀ ਗਈ ਤਾਂ ਅਕਾਲੀ ਦਲ ਸਹੀ ਪਾਸੇ ਖੜ੍ਹਾ ਹੈ: ਪ੍ਰਕਾਸ਼ ਸਿੰਘ ਬਾਦਲ

- Advertisement -

ਚੰਡੀਗੜ, 19 ਸਤੰਬਰ, 2020 –

ਅਕਾਲੀ ਦਲ ਦੇ ਘਾਗ ਆਗੂ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੰਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਦੇਸ਼ ਦੇ ਹੋਰ ਭਾਗਾਂ ਦੇ ਕਸੂਤੇ ਫਸੇ ਕਿਸਾਨਾਂ ਨੂੰ ਬਚਾਉਣ ਵਾਸਤੇ ਲਏ ਮਜ਼ਬੂਤ ਤੇ ਸਿਧਾਂਤਕ ਸਟੈਂਡ ‘ਤੇ ਬੇਹੱਦ ਤਸੱਲੀ ਤੇ ਮਾਣ ਮਹਿਸੂਸ ਕੀਤਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਬਾਦਲ ਨੇ ਕਿਹਾ ਕਿ ਮੈਨੂੰ ਖੁਸ਼ੀ ਤੇ ਮਾਣ ਹੈ ਕਿ ਜਦੋਂ ਵੀ ਲੋੜ ਪਈ ਤਾਂ ਮੇਰੀ ਪਾਰਟੀ ਨੇ ਹਮੇਸ਼ਾ ਕਿਸਾਨਾਂ ਤੇ ਸਮਾਜ ਦੇ ਹੋਰ ਦਬੇ ਕੁਚਲੇ ਵਰਗਾਂ ਲਈ ਨਿਆਂ ਦਾ ਝੰਡਾ ਬੁਲੰਦ ਕੀਤਾ ਹੈ। ਇਹ ਝੰਡਾ ਅਕਾਲੀ ਦਲ ਦੇ ਸਭਿਆਚਾਰ ਤੇ ਮੁਹਿੰਮਾਂ ਦੀ ਪਛਾਣ ਹੈ ਤੇ ਇਹ ਹਮੇਸ਼ਾ ਲਹਿਰਾਉਂਦਾ ਹੋਇਆ ਬਹੁਤ ਮਾਣਮੱਤਾ ਮਹਿਸੂਸ ਹੈ।

ਸ੍ਰੀ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਮੁੱਦੇ ਹਮੇਸ਼ਾ ਕੌਮੀ ਹਿੱਤਾਂ ਨਾਲ ਜੁੜੇ ਹੁੰਦੇ ਹਨ। ਖੇਤੀਬਾੜੀ ਸਾਡੇ ਅਰਥਚਾਰੇ ਦੀ ਰੀੜ ਦੀ ਹੱਡੀ ਹੈ। ਜੇਕਰ ਕਿਸਾਨ ਤੇ ਖੇਤੀਬਾੜੀ ਅਰਥਚਾਰਾ ਮਾਰ ਸਹਿੰਦਾ ਹੈ ਤਾਂ ਫਿਰ ਵਪਾਰ ਤੇ ਉਦਯੋਗ ਸਮੇਤ ਸਾਰਾ ਅਰਥਚਾਰਾ ਮਾਰ ਹੇਠ ਆ ਜਾਂਦਾ ਹੈ।

ਉਹਨਾਂ ਕਿਹਾ ਕਿ ਅਕਾਲੀਆਂ ਦਾ ਹਮੇਸ਼ਾ ਅਹੁਦਿਆਂ ਦੀ ਖਿੱਚ ਤਿਆਗਣ ਤੇ ਸਿਧਾਂਤਾਂ ਲਈ ਡੱਟਣ ਦਾ ਇਤਿਹਾਸ ਰਿਹਾ ਹੈ। ਅਹੁਦਿਆਂ ਦੀ ਖਿੱਚ ਇਕ ਅਕਾਲੀ ਲਈ ਕੁਝ ਵੀ ਨਹੀਂ। ਅਣਗਿਣਤ ਵਾਰ ਜਿਵੇਂ ਕਿ ਐਮਰਜੰਸੀ ਦੌਰਾਨ ਅਸੀਂ ਬੇਇਨਸਾਫੀ ਖਿਲਾਫ ਚੁੱਪ ਰਹਿਣ ਦੀ ਕੀਮਤ ਵਜੋਂ ਕੀਤੀ ਅਹੁਦਿਆਂ ਦੀ ਪੇਸ਼ਕਸ਼ ਹਮੇਸ਼ਾ ਠੁਕਰਾਈ ਹੈ। ਪਰ ਅਸੀਂ ਇਹ ਅਹੁਦੇ ਠੁਕਰਾ ਕੇ ਹਮੇਸ਼ਾ ਦੇਸ਼ ਤੇ ਸਿਧਾਂਤਾਂ ਲਈ ਡਟੇ ਹਾਂ ਤੇ ਇਸ ਲਈ ਜੇਲਾਂ ਵਿਚ ਡੱਕੇ ਗਏ ਹਾਂ। ਰਵਾਇਤ ਹਮੇਸ਼ਾ ਜਿਉਂਦੀ ਰਹਿੰਦੀ ਹੈ।

ਸ੍ਰੀ ਬਾਦਲ ਨੇ ਕੇਂਦਰ ਸਰਕਾਰ ਵਿਚੋਂ ਬਾਹਰ ਆਉਣ ਤੇ ਕਿਸਾਨਾਂ ਲਈ ਡੱਟਣ ਦੇ ਫੈਸਲੇ ਨੂੰ ਪਾਰਟੀ ਦੇ ਸਿਧਾਂਤਾਂ ਲਈ ਡੱਟਣ ਦੇ ਲੰਬੇ ਇਤਿਹਾਸ ਦਾ ਇਕ ਮਾਣਮੱਤਾ ਤੇ ਇਤਿਹਾਸਕਪਲ ਕਰਾਰ ਦਿੱਤਾ ਤੇ ਕਿਹਾ ਕਿ ਜਦੋਂ ਵੀ ਲਕੀਰ ਖਿੱਚੀ ਜਾਂਦੀ ਹੈ ਤੇ ਪਾਰਟੀ ਹਮੇਸ਼ਾ ਲੋਕਾਂ ਵੱਲ ਹੁੰਦੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਕਿਸਾਨਾਂ ਦੀ ਦਸ਼ਾ ਬਹੁਤ ਤਰਸਯੋਗ ਬਣੀ ਹੋਈ ਹੈ। ਜਦੋਂ ਵੀ ਦੇਸ਼ ਨੂੰ ਸੋਕਾ ਪੈਣ ਦਾ ਸਾਹਮਣਾ ਕਰਨਾ ਤੇ ਇਹ ਹੋਰ ਦੇਸ਼ਾਂ ‘ਤੇ ਨਿਰਭਰ ਹੋਇਆ ਤਾਂ ਪੰਜਾਬ ਦੇ ਕਿਸਾਨ ਹਮੇਸ਼ਾ ਦੇਸ਼ ਦੇ ਬਚਾਅ ਵਿਚ ਆਏ ਹਨ। ਉਹਨਾਂ ਨੇ ਅਜਿਹਾ ਕਰਨ ਵੇਲੇ ਆਪਣੇ ਕੁਦਰਤੀ ਸਰੋਤ ਪਾਣੀ ਦੇ ਪੱਧਰ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਦੀ ਕੁਰਬਾਨ ਕਰ ਦਿੱਤੀ। ਹੁਣ ਕਿਸਾਨਾਂ ਲਈ ਖੜਨ ਦੀ ਵਾਰੀ ਦੇਸ਼ ਦੀ ਹੈ।

ਸ੍ਰੀ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਿਲੱਖਣ ਤੇ ਮਾਣ ਮੱਤਾ ਵਿਰਸਾ ਅੱਗੇ ਲਿਜਾਇਆ ਜਾਵੇਗਾ। ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਡੱਟ ਕੇ ਖੜੀ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਪਾਰਟੀ ਦਾ ਦਬੇ ਕੁਚਲਿਆਂ, ਲੋੜਵੰਦਾਂ ਤੇ ਲੁੱਟੀਆਂ ਖਸੁੱਟੀਆਂ ਗਈਆਂ ਜਮਾਤਾਂ ਦੇ ਲਈ ਲੜਨ ਦਾ ਮਾਣ ਮੱਤੇ ਤੇ ਸਦੀ ਪੁਰਾਣਾ ਵਿਰਸਾ ਸੁਰੱਖਿਅਤ ਹੱਥਾਂ ਵਿਚ ਹੈ।

ਅਕਾਲੀ ਦਲ ਨੇ ਹਮੇਸ਼ਾ ਸਹੀ ਅਧਿਕਾਰਾਂ ਦੀ ਰਾਖੀ ਵਾਸਤੇ ਆਪਣੀ ਆਵਾਜ਼ ਬੁਲੰਦ ਕਰਨ ਦੀਆਂ ਪੰਥਕ ਰਵਾਇਤਾਂ ਨੂੰ ਬੁਲੰਦ ਰੱਖਿਆ ਹੈ ਅਤੇ ਸਾਡੀ ਮੰਤਰੀ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਲੜਨ ਵਾਸਤੇ ਕੇਂਦਰ ਸਰਕਾਰ ਤੋਂ ਅਸਤੀਫਾ ਦੇਣ ਮਗਰੋਂ, ਮੈਨੂੰ ਕੋਈ ਸ਼ੱਕ ਨਹੀਂ ਹੈ ਕਿ ਇਹ ਰਵਾਇਤ ਮਜ਼ਬੂਤੀ ਨਾਲ ਤੇ ਬਿਨਾਂ ਕਿਸੇ ਸਮਝੌਤੇ ‘ਤੇ ਅੱਗੇ ਲਿਜਾਈ ਜਾਵੇਗੀ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਵਿਚ ਇਕਲੌਤੀ ਪ੍ਰਤੀਨਿਧ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਦੇ ਉਸ ਲਈ ਕੋਈ ਵੀ ਚੀਜ਼ ਸਿਧਾਂਤਾਂ ਅਤੇ ਲੋਕਾਂ ਖਾਸ ਤੌਰ ‘ਤੇ ਕਿਸਾਨਾਂ, ਖੇਤ ਮਜ਼ਬੂਤਾਂ ਤੇ ਹੋਰ ਗਰੀਬ ਵਰਗਾਂ, ਜੋ ਆਪਣੇ ਅਧਿਕਾਰਾਂ ਲਈ ਲੜ ਰਹੇ ਹਨ, ਦੇ ਹਿੱਤਾਂ ਨਾਲੋਂ ਵੱਧ ਕੇ ਨਹੀਂ ਹੈ। ਉਹਨਾਂ ਕਿਹਾ ਕਿ ਮੇਰੇ ਕੋਲ ਇਹ ਦੱਸਣ ਲਈ ਸ਼ਬਦ ਨਹੀਂ ਹਨ ਕਿ ਮੇਰੀ ਪਾਰਟੀ ਦੇ ਇਸ ਫੈਸਲੇਤ ਮੈਂ ਕਿੰਨੀ ਖੁਸ਼ੀ ਤੇ ਮਾਣ ਮਹਿਸੂਸ ਕਰ ਰਿਹਾ ਹਾਂ।

ਸ੍ਰੀ ਬਾਦਲ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਕਿਸਾਨਾਂ ਲਈ ਦਲੇਰੀ ਨਾਲ ਬੋਲਣ ਤੇ ਉਹਨਾਂ ਨਾਲ ਉਹਨਾਂ ਦੀ ‘ਭੈਣ ਤੇ ਧੀ’ ਵਜੋਂ ਖੜ•ੇ ਹੋਣ ਦਾ ਵਾਅਦਾ ਕਰਨ ਦੀ ਵੀ ਵਧਾਈ ਦਿੱਤੀ।

ਉਹਨਾਂ ਕਿਹਾ ਕਿ ਇਸੇ ਦੀ ਆਸ ਲੋਕ ਅਕਾਲੀ ਲੀਡਰਸ਼ਿਪ ਤੋਂ ਕਰਦੇ ਹਨ ਤੇ ਮੈਨੂੰ ਇਸ ‘ਤੇ ਬਹੁਤ ਤਸੱਲੀ ਹੈ ਤੇ ਮਾਣ ਹੈ ਕਿ ਪਾਰਟੀ ਦੀ ਮੌਜੂਦਾ ਲੀਡਰਸ਼ਿਪ ਲੋਕਾਂ ਖਾਸ ਤੌਰ ‘ਤੇ ਕਿਸਾਨਾਂ ਦੀਆਂ ਆਸਾਂ ‘ਤੇ ਇਸ ਲੋੜ ਵੇਲੇ ਖਰੀ ਉਤਰੀ ਹੈ। ਸ੍ਰੀ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਨੂੰ ਵੀ ਇਸ ਦਲੇਰਾਨਾ, ਇਤਿਹਾਸ ਤੇ ਸਿਧਾਂਤਕ ਸਟੈਂਡ ਦੀ ਵਧਾਈ ਦਿੱਤੀ ਤੇ ਉਸਦੀ ਸ਼ਲਾਘਾ ਕੀਤੀ।

ਸ੍ਰੀ ਬਾਦਲ ਨੇ ਕਿਹਾ ਕਿ ਕਿਸਾਨਾਂ ਦੀ ਜਿਣਸ ਦੇ ਮੰਡੀਕਰਣ ਵਾਸਤੇ ਕਾਨੂੰਨ ਵਾਸਤੇ ਜ਼ਿਆਦਾ ਵਿਸਥਾਰਿਤ ਸਲਾਹ ਮਸ਼ਵਰਾ ਹੋਣਾ ਚਾਹੀਦਾ ਸੀ ਖਾਸ ਤੌਰ ‘ਤੇ ਕਿਸਾਨਾਂ ਤੇ ਹੋਰ ਹਿੱਸੇਦਾਰਾਂ ਤੇ ਸ਼੍ਰੋਮਣੀ ਅਕਾਲੀ ਦਲ ਵਰਗੀਆਂ ਪਾਰਟੀ ਜੋ ਹਮੇਸ਼ਾ ਕਿਸਾਨਾਂ ਦੀ ਆਵਾਜ਼ ਰਹੀਆਂ ਨਾਲ ਇਸਦੀ ਚਰਚਾ ਕੀਤੀ ਜਾਣੀ ਚਾਹੀਦੀ ਸੀ।

ਉਹਨਾਂ ਇਸ ਗੱਲ ‘ਤੇ ਤਸੱਲੀ ਪ੍ਰਗਟ ਕੀਤੀ ਕਿ ਲੋਕਾਂ ਦੇ ਇਕ ਹੰਢੇ ਹੋਏ ਪ੍ਰਤੀਨਿਧ ਵਜੋਂ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੀਆਂ ਭਾਵਨਾਵਾਂ ਕੇਂਦਰ ਸਰਕਾਰ ਤੱਕ ਪਹੁੰਚਾਉਣ ਦਾ ਯਤਨ ਕੀਤਾ ਤੇ ਉਸਨੂੰ ਮਨਾਉਣ ਤੇ ਇਹ ਬਿੱਲ ਕਿਸਾਨਾਂ ਨਾਲ ਸਲਾਹ ਮਸ਼ਵਰੇ ਵਾਸਤੇ ਸੰਸਦ ਮੈਂਬਰਾਂ ਦੀ ਸਰਬ ਪਾਰਟੀ ਸਲੈਕ ਕਮੇਟੀ ਕੋਲ ਭੇਜਣ ਲਈ ਪੂਰਾ ਜ਼ੋਰ ਲਗਾਇਆ।

ਉਹਨਾਂ ਕਿਹਾ ਕਿ ਪਾਰਟੀ ਨੇ ਕਿਸਾਨਾਂ ਦੇ ਹਿੱਤਾਂ ਦਾ ਧਿਆਨ ਰੱਖਣ ਵਾਸਤੇ ਕੋਈ ਢੁਕਵਾਂ ਹੱਲ ਕੱਢੇ ਜਾਣ ਲਈ ਪੁਲ ਵਜੋਂ ਕੰਮ ਕਰਨ ਦਾ ਯਤਨ ਕੀਤਾ। ਉਹਨਾਂ ਕਿਹਾ ਕਿ ਮੈਨੂੰ ਖੁਸ਼ੀਹੈ ਕਿ ਜਦੋਂ ਅਜਿਹਾ ਸੰਭਵ ਨਜ਼ਰ ਨਹੀਂ ਅਇਆ ਤਾਂ ਫਿਰ ਇਕ ਲਕੀਰ ਖਿੱਚਣੀ ਪਈ ਤੇ ਸ਼੍ਰੋਮਣੀ ਅਕਾਲੀ ਦਲ ਲਕੀਰ ਦੇ ਸਹੀ ਪਾਸੇ ਨਜ਼ਰ ਆਇਆ ਤੇ ਉਸਨੇ ਉਹੀ ਕੀਤਾ ਜੋ ਕਿ ਮਾਣ ਭਰਿਆ ਵਿਰਸਾ ਮੰਗ ਕਰਦਾ ਹੈ, ਸਰਕਾਰ ਤੋਂ ਅਸਤੀਫਾ ਦੇ ਦਿੱਤਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਅਜਿਹੇ ਫੈਸਲੇ ਦਾ ਹਿੱਸਾ ਨਹੀਂ ਹੋ ਸਕਦਾ ਜੋ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਹੋਵੇ।

ਸ੍ਰੀ ਬਾਦਲ ਨੇ ਸਮੂਹ ਪੰਜਾਬੀਆਂ ਤੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਨਿਆਂ ਲਈ ਇਸ ਸੰਘਰਸ਼ ਵਿਚ ਕਿਸਾਨਾਂ ਦਾ ਡੱਟ ਕੇ ਸਾਥ ਦੇਣ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...