- Advertisement -
ਯੈੱਸ ਪੰਜਾਬ
ਮਾਨਸਾ, 18 ਅਪ੍ਰੈਲ, 2021:
ਮਾਨਸਾ ਦੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਡਿਪਟੀ ਕਮਿਸ਼ਨਰ ਦੇ ਪਾਜ਼ਿਟਿਵ ਆਉਣ ਸੰਬੰਧੀ ਪੁਸ਼ਟੀ ਖ ੁਦ ਸਿਵਲ ਸਰਜਨ ਡਾ: ਸੁਖ਼ਵਿੰਦਰ ਸਿੰਘ ਨੇ ਕੀਤੀ ਹੈ।
ਐਤਵਾਰ ਨੂੰ ਉਨ੍ਹਾਂ ਨੂੰ ਕੋਰੋਨਾ ਦੀ ਪੁਸ਼ਟੀ ਹੋ ਜਾਣ ਮਗਰੋਂ ਉਨ੍ਹਾਂ ਨੇ ਖ਼ੁਦ ਨੂੰ ਆਪਣੀ ਸਰਕਾਰੀ ਰਿਹਾਇਸ਼ ’ਤੇ ਇਕਾਂਤਵਾਸ ਕਰ ਲਿਆ ਹੈ।
ਮਾਨਸਾ ਵਿੱਚ ਕੋਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸਿਹਤ ਵਿਭਾਗ ਅਨੁਸਾਰ ਅੱਜ 118 ਨਵੇਂ ਕੇਸ ਸਾਹਮਣੇ ਆਏ ਜਦਕਿ ਇਕ ਵਿਅਕਤੀ ਦੀ ਮੌਤ ਵੀ ਹੋਈ ਹੈ। ਜ਼ਿਲ੍ਹਾ ਮਾਨਸਾ ਵਿੱਚ ਐਕਟਿਵ ਕੇਸਾਂ ਦੀ ਗਿਣਤੀ 678 ਹੋ ਗਈ ਹੈ ਅਤੇ ਇੱਥੇ ਹੁਣ ਤਕ 58 ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।
ਬੁਢਲਾਢਾ ਦਾ ਵਸਨੀਕ 55 ਸਾਲਾ ਇਹ ਵਿਅਕਤੀ ਪਿਛਲੇ ਕੁਝ ਦਿਨਾਂ ਤੋਂ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਸੀ ਜਿੱਥੇ ਅੱਜ ਉਸਨੇ ਦਮ ਤੋੜ ਦਿੱਤਾ।
- Advertisement -