Friday, March 29, 2024

ਵਾਹਿਗੁਰੂ

spot_img
spot_img

ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਕੇਵਲ ਵਿਰੋਧੀ ਧਿਰ ਖ਼ਿਲਾਫ਼, ‘ਆਪ’ ਅਤੇ ਭਾਜਪਾ ਮਾਣ ਰਹੀਆਂ ਮੁੱਖ ਮੰਤਰੀ ਦੀ ਸਰਪ੍ਰਸਤੀ: ਪ੍ਰਤਾਪ ਬਾਜਵਾ

- Advertisement -

ਯੈੱਸ ਪੰਜਾਬ 
ਚੰਡੀਗੜ੍ਹ, 6 ਅਕਤੂਬਰ, 2022 –
ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ‘ਤੇ ਗੰਭੀਰ ਸ਼ੰਕੇ ਅਤੇ ਚਿੰਤਾ ਜ਼ਾਹਰ ਕਰਦਿਆਂ, ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਪੂਰੀ ਤਰ੍ਹਾਂ ਪੱਖਪਾਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਇਹ ਸਿਰਫ ਵਿਰੋਧੀ ਧਿਰ ਦੇ ਨੇਤਾਵਾਂ ਲਈ ਹੈ।

ਬਾਜਵਾ ਨੇ ਕਿਹਾ ਜਦ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਆਈ ਅਤੇ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਤਾਂ ਮੈਨੂੰ ਉਮੀਦ ਸੀ ਕਿ ਉਹ ਵਿਰੋਧੀ ਧਿਰਾਂ ਨਾਲ ਪੱਖਪਾਤੀ ਨਹੀਂ ਹੋਣਗੇ ਅਤੇ ਨਿਰਪੱਖ ਰਹਿਣਗੇ, ਖਾਸ ਕਰਕੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਪਰੰਤੂ ਉਨ੍ਹਾਂ ਦੀ ਸਰਕਾਰ ਵੱਲੋੰ ਪੱਖਪਾਤ ਕੀਤਾ ਜਾ ਰਿਹਾ ਹੈ। ਕਰੀਬ ਸੱਤ ਮਹੀਨੇ ਪੁਰਾਣੀ ਸਰਕਾਰ ਦੀ ਭ੍ਰਿਸ਼ਟਾਚਾਰ ਦੇ ਖਿਲਾਫ ਮੁਹਿੰਮ ਪੂਰੀ ਤਰ੍ਹਾਂ ਇਕਪਾਸੜ ਰਹੀ ਹੈ ਅਤੇ ਸਿਰਫ ਕਾਂਗਰਸ ਲੀਡਰਸ਼ਿਪ ਨੂੰ ਘੇਰਨ ਅਤੇ ਠੀਕ ਕਰਨ ‘ਤੇ ਤੁਲੀ ਹੋਈ ਹੈ।

ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਬਾਰੇ ਪੂਰੀ ਤਰ੍ਹਾਂ ਚੁੱਪ ਵੱਟੀ ਹੋਈ ਹੈ, ਜਿਸ ਦੀ ਆਪਣੇ ਓ.ਐੱਸ.ਡੀ ਤਰਸੇਮ ਲਾਲ ਕਪੂਰ ਦੀ ਮਦਦ ਨਾਲ ਸਰਕਾਰੀ ਅਧਿਕਾਰੀਆਂ ਤੋਂ ਪੈਸੇ ਵਸੂਲਣ ਦੀ ਆਡੀਓ ਕਲਿੱਪ ਕਰੀਬ ਇਕ ਮਹੀਨਾ ਪਹਿਲਾਂ ਵਾਇਰਲ ਹੋਈ ਸੀ। ਆਪਣੇ ਹੀ ਕੈਬਨਿਟ ਸਾਥੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਹੋਰ ਕੈਬਨਿਟ ਸਾਥੀ ਕਾਰਵਾਈ ਕਰਨ ਦੀ ਬਜਾਏ ਭ੍ਰਿਸ਼ਟ ਮੰਤਰੀ ਨੂੰ ਬਚਾਉਣ ਦੇ ਰਾਹ ਪੈ ਗਏ ਹਨ।

ਜਦਕਿ ਦੂਜੇ ਪਾਸੇ ਭਗਵੰਤ ਮਾਨ ਨੇ ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਰਗੇ ਆਗੂਆਂ ਦੁਆਲੇ ਵਿਜੀਲੈਂਸ ਬਿਊਰੋ ਨੂੰ ਲਾ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਬਗੈਰ ਸਬੂਤਾਂ ਦੇ ਕਾਂਗਰਸ ਦੇ ਸੀਨੀਅਰ ਮੰਤਰੀਆਂ ਖਿਲਾਫ ਵਿਜੀਲੈੰਸ ਵੱਲੋੰ ਕੇਸ ਦਰਜ ਕੀਤੇ ਗਏ ਤੇ ਗਿ੍ਰਫਤਾਰੀਆਂ ਕੀਤੀਆੰ।

ਬਾਜਵਾ ਨੇ ਕਿਹਾ ਕਿ ਕੋਈ ਵੀ ਅੰਦਾਜ਼ਾ ਲਗਾ ਸਕਦਾ ਹੈ ਕਿ ਭਗਵੰਤ ਮਾਨ ਸਰਕਾਰ ਅਤੇ ਇਸ ਦੀ ਵਿਜੀਲੈਂਸ ਬਿਊਰੋ ‘ਆਪ’ ਆਗੂਆਂ ਅਤੇ ਮੰਤਰੀਆਂ ਦੀਆਂ ਗਲਤ ਹਰਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਕਿਉਂ ਹੈ। “ਭਗਵੰਤ ਮਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਦੇ ਸਬੰਧ ਚ ਪੂਰੀ ਤਰ੍ਹਾਂ ਦਿਆਲੂ ਹੈ, ਖਾਸ ਤੌਰ ‘ਤੇ ਉਨ੍ਹਾਂ ਲੋਕਾਂ ਵਿਰੁੱਧ ਜੋ ਜਾਂਚ ਏਜੰਸੀਆਂ ਤੋਂ ਸੁਰੱਖਿਆ ਪ੍ਰਾਪਤ ਕਰਨ ਲਈ ਭਗਵਾ ਪਾਰਟੀ ਵਿਚ ਚਲੇ ਗਏ ਸਨ।

ਬਾਜਵਾ ਨੇ ਪੁ੍ਛਿਆ ਕਿ ‘ਆਪ’ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ ਭਗਵੰਤ ਮਾਨ ਨੇ ਕੀ ਕਾਰਵਾਈ ਕੀਤੀ ਹੈ, ਜੋ ਆਪਣੀ ਦੂਜੀ ਪਤਨੀ ਨੂੰ ਪਰੇਸ਼ਾਨ ਕਰ ਰਿਹਾ ਸੀ ਅਤੇ ਪੰਜਾਬ ਪੁਲਿਸ ‘ਤੇ ਉਸ ਦੇ ਖਿਲਾਫ ਪਤਨੀ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਨਾ ਕਰਨ ਲਈ ਦਬਾਅ ਪਾ ਰਿਹਾ ਸੀ।

‘ਆਪ’ ਦੇ ਇੱਕ ਹੋਰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇੱਕ ਔਰਤ ਨੂੰ ਧਮਕਾਇਆ ਅਤੇ ਉਸ ‘ਤੇ ਰੁਪਏ ਦੇਣ ਲਈ ਦਬਾਅ ਪਾਇਆ। ਇੱਕ ਲੱਖ ਦੀ ਪ੍ਰੋਟੈਕਸ਼ਨ ਮਨੀ ਦਿੱਤੀ ਪਰ ਉਸ ਵਿਰੁੱਧ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਜਲੰਧਰ ‘ਚ ‘ਆਪ’ ਦੇ ਵਿਧਾਇਕ ਰਮਨ ਅਰੋੜਾ ਅਤੇ ਸ਼ੀਤਲ ਅੰਗੁਰਾਲ ਦੇ ਭਰਾ ਨੇ ਨਾ ਸਿਰਫ਼ ਡੀਸੀਪੀ ਰੈਂਕ ਦੇ ਪੁਲਿਸ ਅਧਿਕਾਰੀ ਦੀ ਕੁੱਟਮਾਰ ਕੀਤੀ ਸਗੋਂ ਸਿਵਲ ਹਸਪਤਾਲ ਦੇ ਸਟਾਫ਼ ਨਾਲ ਵੀ ਦੁਰਵਿਵਹਾਰ ਕੀਤਾ ਪਰ ਅਸੀਂ ਉਨ੍ਹਾਂ ਖ਼ਿਲਾਫ਼ ਵੀ ਕੋਈ ਕਾਰਵਾਈ ਨਹੀਂ ਦੇਖਦੇ। ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ‘ਤੇ ਈਡੀ ਅਤੇ ਸੀਬੀਆਈ ਦੇ ਛਾਪੇ ਕਿਸੇ ਤੋਂ ਲੁਕੇ ਨਹੀਂ ਹਨ।

ਬਾਜਵਾ ਨੇ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਹਰ ਰੋਜ਼ ਕਿਸੇ ਨਾ ਕਿਸੇ ਵਿਵਾਦ ਵਿੱਚ ਘਿਰਦੇ ਰਹਿੰਦੇ ਹਨ ਪਰ ਭਗਵੰਤ ਮਾਨ ਹਮੇਸ਼ਾ ਹੀ ਉਨ੍ਹਾਂ ਨੂੰ ਕਲੀਨ ਚਿੱਟ ਦੇਣ ਲਈ ਉਤਾਵਲੇ ਰਹਿੰਦੇ ਹਨ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਕਿਹੋ ਜਿਹੀ ਸਰਕਾਰ ਚਲਾ ਰਹੇ ਹਨ ਜੋ ਪੱਖਪਾਤ ਅਤੇ ਵਿਤਕਰੇ ਨਾਲ ਭਰੀ ਹੋਈ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...