Friday, March 29, 2024

ਵਾਹਿਗੁਰੂ

spot_img
spot_img

ਮਾਨ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ’ਤੇ 6.81 ਕਰੋੜ ਰੁਪਏ ਖ਼ਰਚੇਗੀ: ਡਾ: ਇੰਦਰਬੀਰ ਸਿੰਘ ਨਿੱਜਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਨਵੰਬਰ, 2022:
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ।

ਇਸੇ ਲੜੀ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਲਗਭਗ 6.81 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਗੁਰੂ ਤੇਗ ਬਹਾਦਰ ਨਗਰ ਵਿਖੇ ਵੱਖ-ਵੱਖ ਥਾਵਾਂ ‘ਤੇ ਅਤੇ ਭਾਈ ਗੁਰਦਾਸ ਜੀ ਨਗਰ ਵਿਖੇ ਸੁਧਾਰ ਟਰੱਸਟ ਦੀ ਖਾਲੀ ਪਈ ਜ਼ਮੀਨ ‘ਤੇ ਚਾਰਦੀਵਾਰੀ ਦੀ ਉਸਾਰੀ ਕੀਤੀ ਜਾਵੇਗੀ।

ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਵੱਖ-ਵੱਖ ਸੁਧਾਰ ਟਰੱਸਟਾਂ ਵਿੱਚ ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ ਸਾਲਾਨਾ ਰੱਖ-ਰਖਾਅ ਸਬੰਧੀ ਠੇਕਾ ਵੀ ਦਿੱਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਰੈੱਡ ਕਰਾਸ ਮਹਿਲਾ ਹੋਸਟਲ ਦੀ ਮੁਰੰਮਤ ਅਤੇ ਨਵੀਨੀਕਰਨ ਵੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਮ੍ਰਿਤ ਆਨੰਦ ਪਾਰਕ ਵਿਖੇ 72 ਮੀਟਰ ਉੱਚੇ ਫਲੈਗ ਮਾਸਟ ਦਾ ਸੰਚਾਲਨ ਅਤੇ ਰੱਖ-ਰਖਾਅ ਵੀ ਇਨ੍ਹਾਂ ਵਿਕਾਸ ਕਾਰਜਾਂ ਅਧੀਨ ਕੀਤਾ ਜਾਵੇਗਾ। ਕਬੀਰ ਪਾਰਕ ਵਿਖੇ ਜਲ ਸਪਲਾਈ ਅਤੇ ਸੀਵਰੇਜ ਲਾਈਨ ਵਿਛਾਉਣ ਦੇ ਨਾਲ-ਨਾਲ ਅੰਮ੍ਰਿਤਸਰ ਦੀਆਂ ਵੱਖ-ਵੱਖ ਥਾਵਾਂ ‘ਤੇ ਜਲ ਸਪਲਾਈ ਅਤੇ ਸੀਵਰੇਜ ਦਾ ਰੱਖ-ਰਖਾਅ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ 97 ਏਕੜ ਰਕਬੇ ਵਿਚਲੇ ਗੈਰ ਉਸਾਰੀ ਵਾਲੇ ਖੇਤਰ ਵਿੱਚ ਗਰੀਨ ਬੈਲਟ ਦਾ ਵਿਕਾਸ ਅਤੇ ਹੋਰ ਕਾਰਜ ਕੀਤੇ ਜਾਣਗੇ।

ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਸੂਬੇ ਦੇ ਲੋਕਾਂ ਦਾ ਜੀਵਨ ਸੁਖਾਲਾ ਬਣਾਉਣਾ ਅਤੇ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਹੈ।

ਡਾ. ਨਿੱਜਰ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਈ-ਟੈਂਡਰ ਪਹਿਲਾਂ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਜਾਰੀ ਕੀਤੇ ਜਾ ਚੁੱਕੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਦੀ ਪੂਰੀ ਜਾਣਕਾਰੀ ਉਕਤ ਵੈੱਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਭ੍ਰਿਸ਼ਟਾਚਾਰ ਸਬੰਧੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...