Friday, April 26, 2024

ਵਾਹਿਗੁਰੂ

spot_img
spot_img

ਮਾਨ ਸਰਕਾਰ ਨੇ ਕਿਸਾਨਾਂ ਨਾਲ ਇਕ ਹੋਰ ਵਾਅਦਾ ਕੀਤਾ ਪੂਰਾ, 789 ਕਿਸਾਨ ਪਰਿਵਾਰਾਂ ਲਈ 39.55 ਕਰੋੜ ਦੀ ਵਿੱਤੀ ਮਦਦ ਕੀਤੀ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਅਗਸਤ, 2022:
ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹੀਦੀ ਹਾਸਲ ਕਰਨ ਵਾਲੇ 789 ਕਿਸਾਨਾਂ ਦੇ ਪਰਿਵਾਰਾਂ ਨੂੰ 39.55 ਕਰੋੜ ਰੁਪਏ ਦੀ ਵਿੱਤੀ ਮਦਦ ਮੁਹੱਈਆ ਕਰਨ ਦਾ ਕੰਮ ਮੁਕੰਮਲ ਕਰ ਲਿਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵੱਲੋਂ ਵਿੱਤੀ ਮਦਦ ਵਜੋਂ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਮਾਨਸਾ ਦੇ 89 ਪਰਿਵਾਰਾਂ ਨੂੰ ਕੁੱਲ 4.60 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ, ਜਦੋਂ ਕਿ ਤਰਨ ਤਾਰਨ ਦੇ 21 ਪਰਿਵਾਰਾਂ ਨੂੰ 1.05 ਕਰੋੜ ਰੁਪਏ, ਸੰਗਰੂਰ ਦੇ 117 ਪਰਿਵਾਰਾਂ ਨੂੰ 5.85 ਕਰੋੜ ਰੁਪਏ, ਮੋਗਾ ਦੇ 69 ਪਰਿਵਾਰਾਂ ਨੂੰ 3.45 ਕਰੋੜ ਰੁਪਏ, ਫਾਜ਼ਿਲਕਾ ਦੇ 10 ਪਰਿਵਾਰਾਂ ਨੂੰ 50 ਲੱਖ ਰੁਪਏ, ਲੁਧਿਆਣਾ ਦੇ 48 ਪਰਿਵਾਰਾਂ ਨੂੰ 2.37 ਕਰੋੜ ਰੁਪਏ, ਬਰਨਾਲਾ ਦੇ 43 ਪਰਿਵਾਰਾਂ ਨੂੰ 2.15 ਕਰੋੜ ਰੁਪਏ, ਪਟਿਆਲਾ ਦੇ 111 ਪਰਿਵਾਰਾਂ ਨੂੰ 5.55 ਕਰੋੜ ਰੁਪਏ, ਅੰਮ੍ਰਿਤਸਰ ਦੇ 19 ਪਰਿਵਾਰਾਂ ਨੂੰ 95 ਲੱਖ ਰੁਪਏ, ਸ਼ਹੀਦ ਭਗਤ ਸਿੰਘ ਨਗਰ ਦੇ ਸੱਤ ਪਰਿਵਾਰਾਂ ਨੂੰ 35 ਲੱਖ ਰੁਪਏ, ਐਸ.ਏ.ਐਸ. ਨਗਰ ਦੇ 10 ਪਰਿਵਾਰਾਂ ਨੂੰ 50 ਲੱਖ ਰੁਪਏ ਅਤੇ ਬਠਿੰਡਾ ਦੇ 83 ਪਰਿਵਾਰਾਂ ਨੂੰ ਕੁੱਲ 4.15 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੇ 35 ਪਰਿਵਾਰਾਂ ਨੂੰ ਕੁੱਲ 1.73 ਕਰੋੜ ਰੁਪਏ, ਗੁਰਦਾਸਪੁਰ ਦੇ 20 ਪਰਿਵਾਰਾਂ ਨੂੰ ਇਕ ਕਰੋੜ ਰੁਪਏ, ਫਤਹਿਗੜ੍ਹ ਸਾਹਿਬ ਦੇ 24 ਪਰਿਵਾਰਾਂ ਨੂੰ 1.20 ਕਰੋੜ ਰੁਪਏ, ਜਲੰਧਰ ਦੇ 12 ਪਰਿਵਾਰਾਂ ਨੂੰ 60 ਲੱਖ ਰੁਪਏ, ਫਿਰੋਜ਼ਪੁਰ ਦੇ 15 ਪਰਿਵਾਰਾਂ ਨੂੰ 75 ਲੱਖ ਰੁਪਏ, ਹੁਸ਼ਿਆਰਪੁਰ ਦੇ 10 ਪਰਿਵਾਰਾਂ 50 ਲੱਖ ਰੁਪਏ, ਕਪੂਰਥਲਾ ਦੇ ਇਕ ਪਰਿਵਾਰ ਨੂੰ ਪੰਜ ਲੱਖ ਰੁਪਏ, ਮਾਲੇਰਕੋਟਲਾ ਦੇ ਚਾਰ ਪਰਿਵਾਰਾਂ ਨੂੰ 20 ਲੱਖ ਰੁਪਏ, ਫ਼ਰੀਦਕੋਟ ਦੇ 30 ਪਰਿਵਾਰਾਂ ਨੂੰ 1.50 ਕਰੋੜ ਰੁਪਏ ਅਤੇ ਰੂਪਨਗਰ ਦੇ 11 ਪਰਿਵਾਰਾਂ ਨੂੰ 55 ਲੱਖ ਰੁਪਏ ਦੀ ਵਿੱਤੀ ਮਦਦ ਮੁਹੱਈਆ ਕਰਵਾਈ ਗਈ ਹੈ।

ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਦੇ ਅਨਾਜ ਉਤਪਾਦਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੂੰਗੀ ਨੂੰ ਬਦਲਵੀਂ ਫ਼ਸਲ ਵਜੋਂ ਪੇਸ਼ ਕੀਤਾ ਹੈ, ਜਿਸ ਦੀ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਉਤੇ ਖ਼ਰੀਦ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵੀ ਵਿੱਤੀ ਸਹਾਇਤਾ ਦਿੱਤੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...