Wednesday, April 24, 2024

ਵਾਹਿਗੁਰੂ

spot_img
spot_img

ਮਾਮਲਾ ਦਿੱਲੀ ਗੁਰਦੁਆਰਾ ਚੋਣਾਂ ਦੌਰਾਨ ਫ਼ੜੀ 2 ਕਰੋੜ ਰੁਪਏ ਦੀ ਨਕਦੀ ਦਾ: ਗੁਰਦੁਆਰਾ ਚੋਣ ਬੋਰਡ ਨੇ ਪੁਲਿਸ ਕਮਿਸ਼ਨਰ ਨੂੰ ਅੱਗੇ ਜਾਂਚ ਲਈ ਕਿਹਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 22 ਜੂਨ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਪ੍ਰਚਾਰ ਦੌਰਾਨ 12 ਅਪ੍ਰੈਲ 2021 ਨੂੰ ਪੰਜਾਬੀ ਬਾਗ਼ ਵਿਖੇ ਇੱਕ ਕਾਰ ਤੋਂ ਫੜੀ ਗਈ 2 ਕਰੋਡ਼ ਰੁਪਏ ਦੀ ਨਕਦੀ ਤਸਕਰੀ ਦੇ ਮਾਮਲੇ ਵਿੱਚ ਹੁਣ ਦਿੱਲੀ ਪੁਲਿਸ ਵੱਲੋਂ ਅੱਗੇ ਜਾਂਚ ਕਰਨ ਦਾ ਰਸਤਾ ਖੁੱਲ ਗਿਆ ਹੈ।

ਜਾਗੋ ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਸ਼ਿਕਾਇਤ ਉੱਤੇ ਦਿੱਲੀ ਗੁਰਦੁਆਰਾ ਚੋਣ ਬੋਰਡ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਅੱਗੇ ਇਸ ਮਾਮਲੇ ਵਿੱਚ ਜਾਂਚ ਕਰਨ ਸਬੰਧੀ ਬੇਨਤੀ ਪੱਤਰ ਭੇਜਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੀਕੇ ਨੇ ਉਮੀਦ ਜਤਾਈ ਕਿ ਪੁਲਿਸ ਦੀ ਜਾਂਚ ਨਾਲ ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਇਸ ਪੈਸੇ ਨਾਲ ਵੋਟਰਾਂ ਨੂੰ ਲਾਲਚ ਦੇਣ ਦੀ ਇੱਛਾ ਦਾ ਖ਼ੁਲਾਸਾ ਹੋ ਸਕੇਗਾ। 21 ਅਪ੍ਰੈਲ ਨੂੰ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਜੀਕੇ ਨੇ ਪੁਲਿਸ ਵੱਲੋਂ ਜ਼ਬਤ ਕੀਤੀ ਗਈ ਰਾਸ਼ੀ ਦੇ ਡਰੱਗ ਮਣੀ ਹੋਣ ਦਾ ਖ਼ਦਸ਼ਾ ਜਤਾਇਆ ਸੀ।

ਜਾਣਕਾਰੀ ਅਨੁਸਾਰ ਪੁਲਿਸ ਨੇ 2 ਕਰੋਡ਼ ਰੁਪਏ ਜ਼ਬਤ ਕਰਕੇ ਮਾਮਲਾ ਆਮਦਨ ਕਰ ਵਿਭਾਗ ਨੂੰ ਸੌਂਪ ਕੇ ਜਾਂਚ ਬੰਦ ਕਰ ਦਿੱਤੀ ਸੀ। ਜੀਕੇ ਨੇ ਪ੍ਰਧਾਨ ਮੰਤਰੀ ਨੂੰ ਭੇਜੇ ਆਪਣੇ ਇਸ ਸ਼ਿਕਾਇਤੀ ਪੱਤਰ ਦਾ ਉਤਾਰਾ ਕੇਂਦਰੀ ਗ੍ਰਹਿ ਮੰਤਰੀ, ਦਿੱਲੀ ਦੇ ਉਪਰਾਜਪਾਲ, ਮੁੱਖ ਮੰਤਰੀ, ਪੁਲਿਸ ਕਮਿਸ਼ਨਰ ਅਤੇ ਦਿੱਲੀ ਗੁਰਦੁਆਰਾ ਚੋਣ ਬੋਰਡ ਨੂੰ ਵੀ ਭੇਜਿਆ ਸੀ। ਜਿਸ ਉੱਤੇ ਗੁਰਦੁਆਰਾ ਚੋਣ ਡਾਇਰੈਕਟੋਰੇਟ ਵੱਲੋਂ ਕੀਤੀ ਗਈ ਕਾਰਵਾਈ ਹੁਣੇ ਸਾਹਮਣੇ ਆਈ ਹੈ।

ਪ੍ਰਧਾਨ ਮੰਤਰੀ ਨੂੰ ਭੇਜੀ ਆਪਣੀ ਸ਼ਿਕਾਇਤ ਵਿੱਚ ਜੀਕੇ ਨੇ ਇਲਜ਼ਾਮ ਲਗਾਇਆ ਸੀ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਡਰੱਗ ਮਾਫ਼ੀਆ ਨਾਲ ਦੋਸਤੀ ਜਗਜਾਹਿਰ ਹੈ। ਇਸ ਲਈ ਹੁਣ ਇਹ ਇਸ ਧਾਰਮਿਕ ਚੋਣ ਨੂੰ ਨਸ਼ੀਲੇ ਪਦਾਰਥਾਂ ਅਤੇ ਪੈਸੇ ਨਾਲ ਗੰਦਲਾਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਹਾਲਾਂਕਿ ਵੱਖਰੇ ਸਰੋਤਾ ਦੇ ਮਾਧਿਅਮ ਤੋਂ ਮੇਰੀ ਜਾਣਕਾਰੀ ਵਿੱਚ ਜੋ ਇਲਜ਼ਾਮ ਆਏ ਹਨ, ਉਹ ਬਹੁਤ ਗੰਭੀਰ ਕਿਸਮ ਦੇ ਹਨ, ਇਸ ਲਈ ਤੁਹਾਨੂੰ ਬੇਨਤੀ ਹੈ ਕਿ ਅਕਾਲੀ ਦਲ ਬਾਦਲ ਵੱਲੋਂ ਕਥਿਤ ਤੌਰ ਉੱਤੇ 2 ਕਰੋਡ਼ ਰੁਪਏ ਦੀ ਨਗਦੀ ਤਸਕਰੀ ਦੀ ਜਾਂਚ ਲਈ ਇੱਕ ਆਜ਼ਾਦ ਜਾਂਚ ਟੀਮ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।

ਨਿਰਪੱਖ ਜਾਂਚ ਨਾਲ ਡਰੱਗਜ਼ ਅਤੇ ਗ਼ੈਰ ਕਾਨੂੰਨੀ ਪੈਸੇ ਦੀ ਦੁਰਵਰਤੋਂ ਨਾਲ ਚੋਣ ਅਤੇ ਸਮਾਜ ਨੂੰ ਬਚਾਉਣ ਦੀ ਰਾਹ ਖੁੱਲ ਸਕਦੀ ਹੈ ਅਤੇ ਬਾਦਲ ਦਲ ਅਤੇ ਡਰੱਗ ਮਾਫ਼ੀਆ ਦੇ ਵਿਚਾਲੇ ਦੇ ਕਥਿਤ ਗੱਠਜੋੜ ਦਾ ਖ਼ੁਲਾਸਾ ਵੀ ਹੋ ਸਕਦਾ ਹੈ। ਇਸ ਲਈ ਜੋ ਵੀ ਇਸ ਦੇ ਪਿੱਛੇ ਹੈ ਉਸ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ ਅਤੇ ਕਾਨੂੰਨ ਅਨੁਸਾਰ ਉਚਿੱਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਮੈਨੂੰ ਪਤਾ ਚਲਾ ਹੈ ਕਿ ਉਕਤ ਪੈਸੇ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਸਥਿਤ ਅਕਾਲੀ ਦਲ ਬਾਦਲ ਦੇ ਦਫ਼ਤਰ ਤੋਂ ਉਕਤ ਗੱਡੀ ਲੈ ਕੇ ਚੱਲੀ ਸੀ ਅਤੇ ਪੰਜਾਬੀ ਬਾਗ਼ ਲਾਲ ਬੱਤੀ ਉੱਤੇ ਜਾਂਚ ਦੌਰਾਨ 3 ਲੋਕਾਂ ਦੇ ਨਾਲ ਫੜੀ ਗਈ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...