Saturday, April 20, 2024

ਵਾਹਿਗੁਰੂ

spot_img
spot_img

ਮਾਮਲਾ ਬਰਗਾੜੀ, ਕੋਟਕਪੂਰਾ ਤੇ ਬਹਿਬਲ ਕਲਾਂ ਦੇ ਮੁੱਦੇ ਵਿਧਾਨ ਸਭਾ ਵਿੱਚ ਵਿਚਾਰਨ ਦਾ: ਪੰਥਕ ਤਾਲਮੇਲ ਸੰਗਠਨ ਨੇ ਸਪੀਕਰ ਸੰਧਵਾਂ ਨੂੰ ਸੌਂਪਿਆ ਪੱਤਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 26 ਸਤੰਬਰ, 2022:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੂਲ ਸਿਧਾਂਤ ਨੂੰ ਸਮਰਪਿਤ ਸਿੱਖ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲ ਕੇ ਪੱਤਰ ਸੌਂਪਿਆ ਅਤੇ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਐਲਾਨੀਆਂ ਤੇ ਅਣ-ਐਲਾਨੀਆਂ ਬੇਅਦਬੀਆਂ ਦੇ ਮੁੱਦੇ’ਤੇ 27 ਸਤੰਬਰ ਦੇ ਇਜਲਾਸ ਵਿਚ ਵਿਚਾਰ ਕਰੋ ਅਤੇ ਹੁਣ ਤੱਕ ਦਾ ਲੇਖਾ-ਜੋਖਾ ਪੇਸ਼ ਕਰੋ।

ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕੋਰ ਕਮੇਟੀ ਮੈਂਬਰ ਰਾਣਾ ਇੰਦਰਜੀਤ ਸਿੰਘ, ਸੁਲੋਚਨਬੀਰ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਡਾ:ਖੁਸ਼ਹਾਲ ਸਿੰਘ ਕੇਂਦਰੀ ਸਿੰਘ ਸਭਾ, ਪੰਥਕ ਅਸੈਂਬਲੀ ਪ੍ਰਤੀਨਿਧ ਜਥੇਦਾਰ ਸੁਖਦੇਵ ਸਿੰਘ ਭੌਰ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਵਕਿਰਨ ਸਿੰਘ ਐਡਵੋਕੇਟ ਅਤੇ ਭਾਈ ਸਤਨਾਮ ਸਿੰਘ ਖੰਡੇਵਾਲਾ ਪੰਜ ਪਿਆਰੇ ਅਕਾਲ ਤਖ਼ਤ ਰਹੇ ਦੇ ਦਸਤਖ਼ਤਾਂ ਹੇਠ ਲਿਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਰਬ-ਕਾਲੀ ਤੇ ਸਰਬ-ਕਲਿਆਣਕਾਰੀ ਹੈ ਅਤੇ ਸਰਬ-ਪ੍ਰਕਾਰੀ ਜੀਵਾਂ ਦੀ ਰੱਖਿਆ ਸੁਰੱਖਿਆ ਲਈ ਅਗਵਾਈ ਕਰਤਾ ਹੈ। ਗੁਰੂ ਗ੍ਰੰਥ ਸਾਹਿਬ ਜੀ ਦਾ ਅਧਿਆਤਮਕ ਫ਼ਲਸਫ਼ਾ ਦੁਨੀਆਂ ਭਰ ਦੇ ਹਰ ਫਿਰਕੇ, ਜ਼ਾਤ, ਬਰਾਦਰੀ ਅਤੇ ਕਬੀਲੇ ਨੂੰ ਆਪਣੇ ਪ੍ਰੇਮ ਭਰੇ ਕਲਾਵੇ ਵਿਚ ਲੈਂਦਾ ਹੈ।

ਪਰ ਅੱਜ ਇਹ ਪੱਤਰ ਬੜੇ ਭਾਰੀ ਦੁੱਖ ਨਾਲ ਲਿਖ ਰਹੇ ਹਾਂ ਕਿ ਪੰਜਾਬ ਦੀ ਧਰਤੀ’ਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਐਲਾਨੀਆ ਵੀ ਹੋਈਆਂ ਹਨ ਅਤੇ ਅਣ-ਐਲਾਨੀਆ ਵੀ ਹੋਈਆਂ ਹਨ।1 ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਫਰੀਦਕੋਟ ਦੇ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਐਲਾਨੀਆ ਚੋਰੀ ਕੀਤੀ ਗਈ। 12 ਅਕਤੂਬਰ 2015 ਨੂੰ ਕਿਸੇ ਨਾ ਕਿਸੇ ਬੀੜ ਦੇ ਪੰਨੇ ਪਿੰਡ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਤੋਂ ਇਲਾਵਾ ਹੋਰਾਂ ਪਿੰਡਾਂ ਵਿਚ ਖਿਲਾਰੇ ਗਏ।

ਰੋਸ ਵਜੋਂ 14 ਅਕਤੂਬਰ ਨੂੰ ਸੰਗਤਾਂ ਦੇ ਸ਼ਾਂਤਮਈ ਧਰਨੇ’ਤੇ ਅਕਾਲੀ ਸਰਕਾਰ ਵਲੋਂ ਕੀਤੇ ਹਮਲੇ ਦੌਰਾਨ ਗੋਲੀ ਕਾਂਡ ਵਰਤਾਇਆ ਗਿਆ। ਇਸੇ ਦਿਨ ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਨੇ ਸੰਗਤਾਂ ਨੂੰ ਭਾਰੀ ਤਸ਼ੱਦਦ ਦਾ ਸ਼ਿਕਾਰ ਬਣਾਇਆ ਅਤੇ ਦੋ ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਰਾਜ ਵਿਚ 1 ਜੂਨ 2015 ਤੋਂ 19 ਅਕਤੂਬਰ 2015 ਤੱਕ 122 ਘਟਨਾਵਾਂ ਦੇ ਰਿਕਾਰਡ ਸਾਹਮਣੇ ਆਏ।

ਇਸ ਸਾਰੇ ਘਟਨਾਕ੍ਰਮ ਸਮੇਂ ਦੀ ਅਕਾਲੀ-ਭਾਜਪਾ ਸਰਕਾਰ ਅਤੇ ਉਸ ਤੋਂ ਬਾਅਦ ਕਾਂਗਰਸ ਸਰਕਾਰ ਵਲੋਂ ਕੋਈ ਇਨਸਾਫ਼ ਨਾ ਮਿਲਣ’ਤੇ ਖ਼ਾਲਸਾ ਪੰਥ ਨੇ 20-21 ਅਕਤੂਬਰ 2018 ਨੂੰ ਪੰਥਕ ਅਸੈਂਬਲੀ ਬੁਲਾ ਕੇ ਸੰਸਾਰ ਸਾਹਮਣੇ ਸੱਚ ਰੱਖਿਆ ਅਤੇ ਸਰਕਾਰਾਂ ਦੀ ਬੇਈਮਾਨੀ ਦਾ ਪਰਦਾਫਾਸ਼ ਕੀਤਾ। ਪੰਥਕ ਅਸੈਂਬਲੀ ਅੰਮ੍ਰਿਤਸਰ ਵਲੋਂ ਇਕ ‘ਕੱਚਾ ਚਿੱਠਾ’ ਪ੍ਰਕਾਸ਼ਿਤ ਕੀਤਾ ਗਿਆ ਅਤੇ ਵੰਡਿਆ ਗਿਆ।

ਸਿੱਖ ਪੰਥ ਡੂੰਘੇ ਸਦਮੇ ਵਿਚ ਹੈ ਕਿ ਸਿੱਖ ਪੰਥ, ਨਾਨਕ ਨਾਮ ਲੇਵਾ ਸੰਗਤਾਂ ਅਤੇ ਧਰਮੀ ਲੋਕਾਈ ਦੀ ਦਰਦਨਾਕ ਪੀੜਾ ਨੂੰ ਅੱਜ ਤੱਕ ਕਿਸੇ ਪੰਜਾਬ ਅਸੈਂਬਲੀ ਨੇ ਸਮਝਿਆ ਨਹੀਂ ਹੈ। ਪੰਜਾਬ ਦੀ ਜਨਤਾ ਨੇ ਇਸ ਮਾਮਲੇ ਵਿਚ ਇਨਸਾਫ਼ ਦੀ ਆਸ ਨਾਲ ਪਹਿਲਾਂ ਕਾਂਗਰਸ ਸਰਕਾਰ ਨੂੰ ਅਤੇ ਉਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਹੁਮੱਤ ਨਾਲ ਮੌਕਾ ਦਿੱਤਾ। ਪਰ ਸਮੁੱਚਾ ਸਿੱਖ ਜਗਤ ਅਤੇ ਪੰਜਾਬ ਮਾਯੂਸ ਹੈ ਕਿ ਸਰਕਾਰਾਂ ਬਦਲਣ ਦੇ ਬਾਵਜੂਦ ਵੀ ਇਨਸਾਫ਼ ਨਹੀਂ ਮਿਲਿਆ ਹੈ।

ਮੌਜੂਦਾ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਹੈ ਕਿ 27 ਸਤੰਬਰ 2022 ਨੂੰ ਸੱਦੇ ਗਏ ਇਜਲਾਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਮੁੱਦਾ ਬਣਾਇਆ ਜਾਵੇ ਜਾਂ ਤੁਰੰਤ ਵਿਸ਼ੇਸ਼ ਇਜਲਾਸ ਬੁਲਾ ਕੇ ਇਸ ਮੁੱਦੇ ਪ੍ਰਤੀ ਪੰਜਾਬ ਸਰਕਾਰ ਆਪਣੀ ਕਾਰਵਾਈ ਪਾਵੇ ਅਤੇ ਹੁਣ ਤੱਕ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੇਸ਼ ਕਰੇ।

ਇਸ ਮੌਕੇ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਬਠਿੰਡਾ ਦੇ ਪ੍ਰਧਾਨ ਜਗਰਾਜ ਸਿੰਘ ਤੇ ਬਿਕਰਮ ਸਿੰਘ, ਗੁਰਮਤਿ ਸੇਵਾ ਲਹਿਰ ਦੇ ਕਿਰਪਾਲ ਸਿੰਘ, ਗੁਰਪ੍ਰੀਤ ਸਿੰਘ ਚੰਦਬਾਜਾ, ਗੁਰਿੰਦਰ ਸਿੰਘ ਕੋਟਕਪੂਰਾ, ਬਲਵਿੰਦਰ ਸਿੰਘ ਮਿਸ਼ਨਰੀ ਫਰੀਦਕੋਟ ਅਤੇ ਬਲਬੀਰ ਸਿੰਘ ਭੱਠਲ ਭਾਈਕੇ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...