Saturday, April 20, 2024

ਵਾਹਿਗੁਰੂ

spot_img
spot_img

ਮਾਮਲਾ ਬੀ.ਐਸ.ਐਫ. ਨੂੰ ਵੱਧ ਅਧਿਕਾਰ ਦੇਣਦਾ: ਸੀ.ਪੀ.ਆਈ. (ਐੱਮ.ਐੱਲ.) ਨਿਊ ਡੈਮੋਕਰੇਸੀ ਵੱਲੋਂ ਕੇਂਦਰ ਦਾ ਫ਼ੈਸਲਾ ਸੂਬਿਆਂ ਦੇ ਅਧਿਕਾਰਾਂ ’ਤੇ ਹਮਲਾ ਕਰਾਰ

- Advertisement -

ਯੈੱਸ ਪੰਜਾਬ
ਸੰਗਰੂਰ/ਜਲੰਧਰ, ਅਕਤੂਬਰ 15, 2021:
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਫਾਸ਼ੀਵਾਦੀ ਆਰ ਐੱਸ ਐੱਸ ਭਾਜਪਾ ਦੀ ਕੇਂਦਰੀ ਮੋਦੀ ਸਰਕਾਰ ਵਲੋਂ ਨੀਮ ਫੌਜੀ ਬਲਾਂ ਨੂੰ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਅਧਿਕਾਰ ਖੇਤਰ ਵਧਾ ਕੇ ਬੀ.ਐੱਸ.ਐੱਫ.ਨੂੰ ਵਾਧੂ ਤਾਕਤਾਂ ਦੇਣ ਦੀ ਤਿੱਖੇ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ।

ਪਾਰਟੀ ਦੇ ਸੀਨੀਅਰ ਸੂਬਾ ਆਗੂ ਕਾਮਰੇਡ ਅਜਮੇਰ ਸਿੰਘ ਨੇ ਕਿਹਾ ਕਿ ਫਾਸ਼ੀਵਾਦੀ ਮੋਦੀ ਸਰਕਾਰ ਕੇਂਦਰੀ ਏਜੰਸੀਆਂ ਦਾ ਕੇਂਦਰੀਕਰਨ ਕਰਕੇ ਸੂਬਿਆਂ ਦੇ ਅਧਿਕਾਰਾਂ ਨੂੰ ਲਗਾਤਾਰ ਖੋਰਾ ਲਗਾ ਰਹੀ ਹੈ ਅਤੇ ਦੇਸ਼ ਦੇ ਸੰਘੀ ਢਾਂਚੇ ਉੱਪਰ ਵਾਰ ਵਾਰ ਹਮਲਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਨੇ ਸੂਬਿਆਂ ਨੂੰ ਮਿਊਂਸ਼ਪੈਲਿਟੀਆਂ ਬਣਾ ਕੇ ਰੱਖ ਦਿੱਤਾ ਹੈ।ਆਰ.ਐੱਸ.ਐੱਸ.-ਭਾਜਪਾ ਸਰਕਾਰ, ਧਾਰਾ 370, 35-ਏ ਖ਼ਤਮ ਕਰਕੇ ਕਸ਼ਮੀਰੀ ਲੋਕਾਂ ਦੀਆਂ ਭਾਵਨਾਵਾਂ ਦੇ ਉਲਟ ਜੰਮੂ-ਕਸ਼ਮੀਰ ਸੂਬੇ ਨੂੰ ਦੋ ਟੁਕੜਿਆਂ ਵਿੱਚ ਵੰਡਣਾ, ਕੇਂਦਰੀ ਜਾਂਚ ਏਜੰਸੀ ਬਣਾ ਕੇ ਆਪਣੇ ਸਿਆਸੀ ਵਿਰੋਧੀਆਂ ਨੂੰ ਸੂਬਿਆਂ ਦੀ ਬਿਨ੍ਹਾਂ ਪ੍ਰਵਾਨਗੀ ਲਏ ਗਿਰਫ਼ਤਾਰ ਕਰਨਾ, ਆਰਥਿਕ ਸਿਕੰਜਾਂ ਕੱਸ ਕੇ ਸੂਬਿਆਂ ਦੀ ਕੇਂਦਰ ਸਰਕਾਰ ਉੱਤੇ ਨਿਰਭਰਤਾ ਵਰਗੇ ਪਹਿਲਾਂ ਹੀ ਲੋਕ ਵਿਰੋਧੀ ਕਦਮ ਉਠਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਕੌਮਾਂਤਰੀ ਸਰਹੱਦਾਂ ਉੱਤੇ ਹੋ ਰਹੀ ਨਸ਼ਾ ਤਸਕਰੀ ਨੂੰ ਰੋਕਣ ਦੇ ਨਾਂ ਹੇਠ ਅਤੇ ਪਾਕਿਸਤਾਨੀ ਘੁਸਪੈਠ ਦਾ ਹਊਆ ਖੜਾ ਕਰਕੇ ਨੀਮ ਫੌਜੀ ਬਲਾਂ ਦੀ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਕੀਤੀ ਤਾਇਨਾਤੀ ਰਾਹੀਂ ਕੇਂਦਰ ਸਰਕਾਰ ਦੀ ਸਿੱਧੀ ਦਖ਼ਲਅੰਦਾਜ਼ੀ ਸੂਬਿਆਂ ਦੇ ਅਧਿਕਾਰਾਂ ਉੱਪਰ ਹੋਰ ਵੀ ਨੰਗਾ ਚਿੱਟਾ ਹਮਲਾ ਹੈ।

ਉਨ੍ਹਾਂ ਕਿਹਾ ਕਿ ਸੂਬਿਆਂ ਦੇ ਖੇਤੀਬਾੜੀ ਸੰਬੰਧੀ ਅਧਿਕਾਰਾਂ ਦੀ ਉਲੰਘਣਾ ਕਰਕੇ ਤਿੰਨ ਨਵੇਂ ਖੇਤੀ ਕਾਨੂੰਨ ਬਣਾਉਣਾ ਵੀ ਆਰ ਐੱਸ ਐੱਸ ਭਾਜਪਾ ਸਰਕਾਰ ਦੀ ਇਹਨਾਂ ਸਰਕਾਰੀਤੰਤਰ ਦੇ ਕੇਂਦਰੀਕਰਨ ਦਾ ਹੀ ਸਿੱਟਾ ਹੈ। ਫਾਸ਼ੀਵਾਦੀ ਸਰਕਾਰ ਦੇ ਇਹਨਾਂ ਲੋਕ ਵਿਰੋਧੀ ਤੇ ਸੂਬਿਆਂ ਦੇ ਅਧਿਕਾਰਾਂ ਵਿਰੋਧੀ ਕਦਮਾਂ ਦੀ ਡੱਟ ਕੇ ਵਿਰੋਧਤਾ ਕਰਨੀ ਹੋਵੇਗੀ।

ਜ਼ਿਕਰਯੋਗ ਹੈ ਕਿ ਨੀਮ ਫੌਜੀ ਬਲਾਂ ਪਾਸ ਪਹਿਲਾਂ ਕੌਮਾਂਤਰੀ ਸਰਹੱਦ ਤੋਂ 15 ਕਿਲੋਮੀਟਰ ਤੱਕ ਬਿਨਾਂ ਗਾਰੰਟੀ ਗਿ੍ਫ਼ਤਾਰੀ, ਤਲਾਸ਼ੀ ਲੈਣ ਤੇ ਜ਼ਬਤੀ ਕਰਨ ਦਾ ਅਧਿਕਾਰ ਸੀ, ਹੁਣ ਇਸ ਦਾ ਘੇਰਾ 50 ਕਿਲੋਮੀਟਰ ਕਰਕੇ ਵਾਧੂ ਤਾਕਤਾਂ ਦੇ ਦਿੱਤੀਆਂ ਗਈਆਂ ਹਨ।

ਪਾਰਟੀ ਨੇ ਮੰਗ ਕੀਤੀ ਕਿ ਨੀਮ ਫੌਜੀ ਬਲਾਂ ਦੀ ਦਖਲਅੰਦਾਜ਼ੀ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਵਧਾਉਣ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਕੌਮਾਂਤਰੀ ਸਰਹੱਦਾਂ ਉੱਤੇ ਤਾਇਨਾਤ ਨੀਮ ਫੌਜੀ ਬਲਾਂ ਦੇ ਅਧਿਕਾਰੀਆਂ ਦੀ ਨਸ਼ਾ ਤਸਕਰੀ ਲਈ ਜਵਾਬਦੇਹੀ ਕੀਤੀ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...