Sunday, May 12, 2024

ਵਾਹਿਗੁਰੂ

spot_img
spot_img

ਮਾਮਲਾ ਯੂ.ਕੇ. ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਦੀ ਸਿੱਖਾਂ ਵਿਰੁੱਧ ਟਿੱਪਣੀ ਦਾ: ਸ਼੍ਰੋਮਣੀ ਕਮੇਟੀ ਨੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਲਿਖ਼ਿਆ ਪੱਤਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 5 ਫ਼ਰਵਰੀ, 2022 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਨਾਈਟਿਡ ਕਿੰਗਡਮ (ਯੂਕੇ) ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਵੱਲੋਂ ਸਿੱਖਾਂ ਵਿਰੁੱਧ ਕੀਤੀ ਟਿੱਪਣੀ ਨੂੰ ਲੈ ਕੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਪ੍ਰੀਤੀ ਪਟੇਲ ਨੇ 19 ਨਵੰਬਰ, 2021 ਨੂੰ ਵਾਸ਼ਿਗਟਨ ਡੀ.ਸੀ. ਵਿਖੇ ਹੈਰੀਟੇਜ ਫਾਊਂਡੇਸ਼ਨ ਨੂੰ ਆਪਣੇ ਸੰਬੋਧਨ ਦੌਰਾਨ ਸਿੱਖਾਂ ਵਿਰੁੱਧ ਬਿਆਨ ਦਿੱਤਾ ਸੀ, ਜੋ ਹੁਣ ਸਾਹਮਣੇ ਆਇਆ ਹੈ। ਉਸ ਨੇ ਕਿਹਾ ਸੀ ਕਿ ਸਿੱਖ ਵੱਖਵਾਦੀ ਕੱਟੜਪੰਥੀਆਂ ਨੇ ਵੀ ਹਾਲ ਹੀ ਦੇ ਸਾਲਾਂ ਵਿਚ ਕਾਫੀ ਤਣਾਅ ਪੈਦਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ 19 ਨਵੰਬਰ 2021 ਨੂੰ ਯੂ.ਕੇ. ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਵਾਸ਼ਗਿਟਨ ਡੀਸੀ ਵਿਚ ਇਕ ਭਾਸ਼ਨ ਦਿੱਤਾ ਸੀ, ਜਿਸ ਵਿਚ ਸਿੱਖਾਂ ਵਿਰੁੱਧ ਵਿਚਾਰ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਕੇ ਦੀਆਂ ਸਿੱਖ ਜਥੇਬੰਦੀਆਂ ਨੇ ਇਸ ਮੁੱਦੇ ਨੂੰ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਧਿਆਨ ਵਿਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਤੀ ਪਟੇਲ ਦਾ ਸੰਬੋਧਨ ਸਿੱਖ ਕੌਮ ਦੇ ਅਕਸ ਨੂੰ ਭਾਰੀ ਠੇਸ ਪਹੁੰਚਾਉਣ ਵਾਲਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਯੂਕੇ ਵਿਚ ਸਿੱਖਾਂ ਦਾ ਸਕਾਰਾਤਮਕ ਯੋਗਦਾਨ ਪਾਉਣ ਦਾ ਲੰਮਾ ਇਤਿਹਾਸ ਹੈ। ਕੋਵਿਡ-19 ਮਹਾਂਮਾਰੀ ਦੌਰਾਨ, ਯੂਕੇ ਸਮੇਤ ਦੁਨੀਆਂ ਭਰ ਦੇ ਸਿੱਖ ਭਾਈਚਾਰੇ ਨੇ ਮਾਨਵਤਾਵਾਦੀ ਯਤਨਾਂ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ ਸਿੱਖਾਂ ਨੇ ਆਪਣੀ ਮਿਹਤਨ ਨਾਲ ਵੱਖ-ਵੱਖ ਦੇਸ਼ਾਂ ਵਿਚ ਉੱਚ ਪੱਧਰ ’ਤੇ ਮੁਕਾਮ ਹਾਸਲ ਕੀਤਾ ਹੈ, ਪਰ ਪਟੇਲ ਵਰਗੇ ਨੇਤਾਵਾਂ ਵੱਲੋਂ ਕੀਤਾ ਜਾ ਰਿਹਾ ਪ੍ਰਚਾਰ ਸਿੱਖ ਕੌਮ ਦੇ ਅਕਸ ਨੂੰ ਢਾਹ ਲਾਉਣ ਵਾਲਾ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦੀ ਡੂੰਘੀ ਚਿੰਤਾ ਹੈ ਕਿ ਸੀਨੀਅਰ ਸਿਆਸਤਦਾਨਾਂ ਦੁਆਰਾ ਵੰਡਣ ਵਾਲੀ ਬੇਬੁਨਿਆਦ ਬਿਆਨਬਾਜ਼ੀ ਦੁਨੀਆਂ ਭਰ ਵਿਚ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧ ਨੂੰ ਜਨਮ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਸਕੱਤਰ ਪਟੇਲ ਸਿੱਖ ਕੌਮ ਨੂੰ ਠੇਸ ਪਹੁੰਚਾਉਣ ਵਾਲੀਆਂ ਹਰਕਤਾਂ ਕਰਕੇ ਸਿੱਖ ਸਮਾਜ ਦੇ ਵਿਰੁੱਧ ਬੇਬੁਨਿਆਦ ਦਾਅਵੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪ੍ਰੀਤੀ ਪਟੇਲ ਸਿੱਖ ਭਾਈਚਾਰੇ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਮੁਆਫ਼ੀ ਮੰਗਣ ਅਤੇ ਇਸ ਬੇਬੁਨਿਆਦ ਬਿਆਨ ਨੂੰ ਵਾਪਸ ਲੈਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...