Thursday, April 25, 2024

ਵਾਹਿਗੁਰੂ

spot_img
spot_img

ਮਾਮਲਾ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਪਾਰਕ ਵਿੱਚ ਸਥਾਪਤ ਕਰਨ ਦਾ: ਜੀ.ਕੇ.ਨੇ ਮੇਅਰ ਨੂੰ ਪੱਤਰ ਲਿਖ਼ ਕੇ ਕੀਤੀ ਹਟਾਉਣ ਦੀ ਮੰਗ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 21 ਜੂਨ, 2021 –
ਭਾਰਤ ਵੰਦਨਾ ਪਾਰਕ, ਪੰਜਾਬੀ ਬਾਗ਼ ਵਿਖੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦੱਖਣ ਦਿੱਲੀ ਨਗਰ ਨਿਗਮ ਵੱਲੋਂ ਸਥਾਪਤ ਕਰਨ ਨੂੰ ਜਾਗੋ ਪਾਰਟੀ ਨੇ ਸਿੱਖ ਭਾਵਨਾਵਾਂ ਦੀ ਬੇਕਦਰੀ ਦੱਸਿਆ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਸੰਬੰਧ ਵਿੱਚ ਅੱਜ ਮੇਅਰ ਮੁਕੇਸ਼ ਸੂਰਿਆਨ ਅਤੇ ਕਮਿਸ਼ਨਰ ਗਿਆਨੇਸ਼ ਭਾਰਤੀ ਨਾਲ ਫ਼ੋਨ ਉੱਤੇ ਗੱਲ ਕਰਕੇ ਆਪਣਾ ਵਿਰੋਧ ਜਤਾਇਆ ਅਤੇ ਤੁਰੰਤ ਇਸ ਮਾਡਲ ਨੂੰ ਹਟਾਉਣ ਦੀ ਮੰਗ ਕੀਤੀ।

ਜਿਸ ਉੱਤੇ ਮੇਅਰ ਮੁਕੇਸ਼ ਸੂਰਿਆਨ ਨੇ ਪਾਰਕ ਤੋਂ ਉਕਤ ਮਾਡਲ ਨੂੰ ਤੋੜ ਕੇ ਹਟਾਉਣ ਦਾ ਅਧਿਕਾਰੀਆਂ ਨੂੰ ਆਦੇਸ਼ ਦਿੱਤਾ। ਜਿਸ ਦੇ ਬਾਅਦ ਪਾਰਕ ਵਿੱਚ ਸ਼ੁਰੂ ਹੋਏ ਤੋੜਨ ਦੇ ਕਾਰਜ ਦਾ ਜੀਕੇ ਨੇ ਆਪਣੀ ਟੀਮ ਦੇ ਨਾਲ ਜਾਇਜ਼ਾ ਲਿਆ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੀਕੇ ਨੇ ਦੱਸਿਆ ਕਿ ਤੋੜਨ ਦੀ ਕਾਰਵਾਈ ਸ਼ੁਰੂ ਕਰਨ ਲਈ ਮੇਅਰ ਨੂੰ ਧੰਨਵਾਦ ਕਰਦੇ ਹੋਏ ਮੈਂ ਉਨ੍ਹਾਂ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਸਿੱਖ ਧਰਮ ਦੇ ਮਾਣਮੱਤੇ ਇਤਿਹਾਸ ਦਾ ਹਵਾਲਾ ਦੇ ਕੇ ਭਾਰਤ ਵੰਦਨਾ ਪਾਰਕ ਵਿੱਚ ਭਾਰਤ ਦੀ ਸਭਿਆਚਾਰਕ ਵਿਰਾਸਤ ਦੀ ਝਾਕੀ ਨੂੰ ਪੇਸ਼ ਕਰਨ ਲਈ ਸਿੱਖ ਧਰਮ ਨਾਲ ਸਬੰਧਿਤ ਕਿਸੇ ਹੋਰ ਵਿਰਾਸਤੀ ਮਾਡਲ ਨੂੰ ਸਥਾਪਤ ਕਰਨ ਦੀ ਉਨ੍ਹਾਂ ਨੂੰ ਸਲਾਹ ਦਿੱਤੀ ਹੈ।

ਕਿਉਂਕਿ ਸ਼੍ਰੀ ਦਰਬਾਰ ਸਾਹਿਬ ਇੱਕ ਸਿਧਾਂਤ ਹੈ, ਜਿਸਦੀ ਗੁਰੂ ਸਾਹਿਬ ਨੇ ਆਪ ਸਥਾਪਨਾ ਕੀਤੀ ਸੀ। ਕੋਈ ਵੀ ਯਾਤਰੂਆਂ ਨੂੰ ਪਰਚਾਉਣ ਲਈ ਕਬਾੜ ਦੀਆਂ ਵਸਤਾਂ ਨੂੰ ਇਕੱਠੇ ਕਰਕੇ ਨਕਲ ਬਣਾਉਣ ਦੀ ਕੋਸ਼ਿਸ਼ ਨਾ ਕਰੇ ਤਾਂ ਬਿਹਤਰ ਹੋਵੇਗਾ।

ਪਾਰਕ ਵਿੱਚ ਆਉਣ ਵਾਲੇ ਲੋਕਾਂ ਦੀ ਜੇਬ ਵਿੱਚ ਸਿਗਰਟ, ਬੀੜੀ ਅਤੇ ਤੰਬਾਕੂ ਆਦਿ ਵਰਜਿਤ ਵਸਤੂਆਂ ਵੀ ਹੋਣਗੀਆਂ, ਇਸ ਲਈ ਸਿੱਖ ਸਿਧਾਂਤ ਦੀ ਪੇਸ਼ਕਾਰੀ ਕਿਸੇ ਹਾਲਤ ਵਿੱਚ ਇੱਥੇ ਨਹੀਂ ਹੋ ਸਕਦੀ। ਸ਼੍ਰੀ ਦਰਬਾਰ ਸਾਹਿਬ ਮਨੁੱਖਤਾ ਨੂੰ ਬਰਾਬਰੀ ਦੀ ਖ਼ੁਰਾਕ ਉਪਲਬਧ ਕਰਵਾਉਣ ਵਾਲਾ ਸੱਚੀ ਸਰਕਾਰ ਦਾ ਮਾਡਲ ਹੈ, ਇਸ ਲਈ ਕੋਈ ਨਕਲੀ ਮਾਡਲ ਇਸਦਾ ਮੁਕਾਬਲਾ ਨਹੀਂ ਕਰ ਸਕਦਾ।

ਜੀਕੇ ਨੇ ਦੱਸਿਆ ਕਿ ਆਪਣੇ ਪੱਤਰ ਵਿੱਚ ਮੈਂ ਮੇਅਰ ਨੂੰ ਸਿੱਖ ਇਤਿਹਾਸ ਦੇ ਉਸ ਹਿੱਸੇ ਨੂੰ ਲੋਕਾਂ ਦੇ ਸਾਹਮਣੇ ਰੱਖਣ ਲਈ ਕਿਹਾ ਹੈ ਜੋ ਸਿੱਖ ਪਰੰਪਰਾ ਅਤੇ ਮਰਿਆਦਾ ਦੇ ਨਾਲ ਹੋਵੇ ਅਤੇ ਜਿਸ ਉੱਤੇ ਸਿੱਖ ਵਿਦਵਾਨ ਸਹਿਮਤ ਹੋਣ।

ਇਸ ਲਈ ਸ਼੍ਰੀ ਦਰਬਾਰ ਸਾਹਿਬ ਦੀ ਜਗਾ ਸਿੱਖ ਸਭਿਆਚਾਰ ਦੇ ਕਿਸੇ ਹੋਰ ਮਾਡਲ ਦੀ ਸਥਾਪਨਾ ਲਈ ਦੱਖਣ ਦਿੱਲੀ ਨਗਰ ਨਿਗਮ ਨੂੰ ਸਿੱਖ ਵਿਦਵਾਨਾਂ ਦੀ ਕਮੇਟੀ ਬਨਾ ਕੇ ਰਾਏ ਲੈਣੀ ਚਾਹੀਦੀ ਹੈ, ਤਾਂਕਿ ਬਿਨਾਂ ਕਿਸੇ ਵਿਵਾਦ ਦੇ ਸਿੱਖ ਧਰਮ ਦੀ ਸਭਿਆਚਾਰਕ ਝਾਕੀ ਪਾਰਕ ਵਿੱਚ ਸਥਾਪਤ ਹੋ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...