Tuesday, April 23, 2024

ਵਾਹਿਗੁਰੂ

spot_img
spot_img

ਮਾਰਕਫੈਡ ਦੇ ਐਮ.ਡੀ ਵਰੁਣ ਰੂਜ਼ਮ ਨੇ ਲਿਆ ਰਾਜਪੁਰਾ ਮੰਡੀ ’ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ, ਕਿਹਾ ਬਾਰਦਾਨੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ

- Advertisement -

ਯੈੱਸ ਪੰਜਾਬ
ਰਾਜਪੁਰਾ/ਪਟਿਆਲਾ, 15 ਅਪ੍ਰੈਲ, 2021 –
ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ ਨੇ ਅੱਜ ਰਾਜਪੁਰਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਬਾਰਦਾਨੇ ਦੀ ਕਮੀ ਮੰਡੀਆਂ ‘ਚ ਕਣਕ ਦੀ ਇਕਦਮ ਆਮਦ ਹੋਣ ਕਾਰਨ ਬਣੀ ਹੈ, ਜਿਸ ਲਈ ਆਸ-ਪਾਸ ਦੇ ਜ਼ਿਲਿਆਂ ਤੋਂ ਲੋੜੀਂਦਾ ਬਾਰਦਾਨਾ ਮੰਗਵਾਉਣ ਦੇ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਰਾਜਪੁਰਾ ਮੰਡੀ ‘ਚ ਕਰੀਬ 45 ਫ਼ੀਸਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ ਅਤੇ ਆਮਦ ਦੀ ਰਫ਼ਤਾਰ ਨੂੰ ਦੇਖਦਿਆ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਅਗਲੇ ਦੱਸ ਦਿਨਾਂ ‘ਚ ਮੰਡੀ ਵਿੱਚ ਖ਼ਰੀਦ ਕਾਰਜ ਮੁਕੰਮਲ ਹੋਣ ਨੇੜੇ ਪੁੱਜ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਣਕ ਦੇ ਖਰੀਦ ਸੀਜ਼ਨ ਵਿੱਚ ਕਿਸਾਨਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਪ੍ਰਗਟਾਉਂਦੇ ਹੋਏ, ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਹੋਣ ਦੇਵੇਗੀ ਅਤੇ ਜੋ ਥੋੜੀਆਂ ਬਹੁਤੀਆਂ ਮੁਸ਼ਕਲਾਂ ਫ਼ਸਲ ਦੀ ਇਕਦਮ ਆਮਦ ਕਾਰਨ ਆਈਆਂ ਵੀ ਹਨ, ਉਹ ਵੀ ਅਗਲੇ ਇਕ-ਦੋ ਦਿਨਾਂ ‘ਚ ਦੂਰ ਕਰ ਦਿੱਤੀਆਂ ਜਾਣਗੀਆਂ।

ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆ ਕਿਹਾ ਕਿ ਮੰਡੀਆਂ ‘ਚ ਖਰੀਦੀ ਗਈ ਫਸਲ ਨੂੰ ਚੁੱਕਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਮੰਡੀਆਂ ‘ਚ ਕਿਸੇ ਤਰਾਂ ਦੀ ਭੀੜ ਨਾ ਬਣੇ।

ਐਮ.ਡੀ. ਮਾਰਕਫੈਡ ਨੇ ਦੱਸਿਆ ਕਿ ਕੋਵਿਡ-19 ਦੀ ਮਹਾਂਮਾਰੀ ਤੋਂ ਬਚਾਅ ਲਈ ਮੰਡੀਆਂ ‘ਚ ਹੱਥ ਧੋਣ ਸਮੇਤ ਸੈਨੇਟਾਈਜ਼ਰ ਤੇ ਪੀਣ ਵਾਲੇ ਪਾਣੀ ਦੇ ਵੀ ਪੁਖ਼ਤਾ ਇੰਤਜਾਮ ਕੀਤੇ ਗਏ ਹਨ।

ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਉਡੀਕ ਨਾ ਕਰਨੀ ਪਵੇ। ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਖੁਸ਼ਦਿਲ ਸਿੰਘ, ਡੀ.ਐਮ ਮਾਰਕਫੈਡ ਵਿਪਨ ਸਿੰਗਲਾ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...