Thursday, April 25, 2024

ਵਾਹਿਗੁਰੂ

spot_img
spot_img

ਮਾਲਵਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਸਾਥੀ ਜਗਰੂਪ ਸਿੰਘ ਗਿੱਲ ‘ਆਪ’ ‘ਚ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਅਗਸਤ, 2021 –
ਆਮ ਆਦਮੀ ਪਾਰਟੀ ਨੇ ਮਾਲਵਾ ਖੇਤਰ ਵਿੱਚ ਕਾਂਗਰਸ ਨੂੰ ਇੱਕ ਵੱਡਾ ਝਟਕਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਗੁਰਮੀਤ ਸਿੰਘ ਖੁੱਡੀਆਂ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਸਾਥੀ ਅਤੇ ਬਠਿੰਡਾ ਇੰਪਰੂਵਮੈਂਟ ਟਰੱਸ਼ਟ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਗਿੱਲ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸ਼ਾਮਲ ਹੋ ਗਏ।

ਕਾਂਗਰਸ ਦੇ ਸਾਬਕਾ ਆਗੂ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਸਮੇਤ ਵਿਧਾਇਕਾਂ ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ ‘ਤੇ ਸਵਾਗਤ ਕੀਤਾ।

ਜਗਰੂਪ ਸਿੰਘ ਗਿੱਲ ਅਤੇ ਉਨਾਂ ਦੇ ਸੈਂਕੜੇ ਸਮਰਥਕਾਂ ਦਾ ਸਵਾਗਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਦੀ ਖੁਸ਼ਹਾਲੀ ਚਾਹੁੰਦੇ ਹਨ, ਉਨਾਂ ਦਾ ‘ਆਪ’ ਵਿੱਚ ਸਵਾਗਤ ਹੈ। ਚੀਮਾ ਨੇ ਕਿਹਾ ਕਿ ਖੁੱਡੀਆਂ ਅਤੇ ਗਿੱਲ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਬਠਿੰਡਾ ਸਮੇਤ ਪੂਰੇ ਮਾਲਵੇ ‘ਚ ਕਾਂਗਰਸ ਪਾਰਟੀ ਦਾ ਲੱਕ ਟੁੱਟ ਗਿਆ ਹੈ। ਜਗਰੂਪ ਸਿੰਘ ਗਿੱਲ ਜ਼ਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਮੇਤ ਨਗਰ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਵਾ ਜਗਰੂਪ ਸਿੰਘ ਗਿੱਲ 1979 ਤੋਂ ਕੌਸਲਰ ਬਣਦੇ ਆ ਰਹੇ ਹਨ ਅਤੇ ਹੁਣ 7 ਵਾਰ ਕੌਸਲਰ ਹਨ।

ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਬਾਦਲਾਂ ਅਤੇ ਕਾਂਗਰਸ ਦੇ ਮਾਫ਼ੀਆ ਰਾਜ ਤੋਂ ਅੱਕੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੂਬੇ ਦੇ ਉਜਲ ਭਵਿੱਖ ਵਜੋਂ ਦੇਖ ਰਹੇ। ਇਸ ਲਈ ‘ਆਪ’ ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ।

‘ਆਪ’ ਵਿੱਚ ਸ਼ਾਮਲ ਹੋਏ ਜਗਰੂਪ ਸਿੰਘ ਗਿੱਲ ਨੇ ਕਿਹਾ, ‘ਪੰਜਾਬ ਤਬਦੀਲੀ ਦੀ ਕਰਵਟ ਲੈ ਰਿਹਾ ਹੈ। ਅਸੀਂ ਮਾਲਵੇ ਸਮੇਤ ਸਮੁੱਚੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਵਾਂਗੇ ਕਿਉਂਕਿ ਪੰਜਾਬ ‘ਆਪ’ ਦੀ ਸਰਕਾਰ ਦੀ ਉਡੀਕ ਕਰ ਰਿਹਾ ਹੈ।’ ਉਨਾਂ ਅੱਗੇ ਕਿਹਾ ਕਿ ਉਹ ਸਿਆਸਤ ਕਰਨ ਦੀ ਥਾਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ ਤਾਂ ਜੋ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਖਤਮ ਹੋ ਜਾਵੇ ਅਤੇ ਬੰਦ ਫ਼ੈਕਟਰੀਆਂ ਮੁੱੜ ਚਾਲੂ ਹੋ ਜਾਣ।

ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਹੀ ਮਾਲਵਾ ਖੇਤਰ ‘ਚ ਕਾਂਗਰਸ ਨੂੰ ਕਰਾਰਾ ਝਟਕਾ ਲੱਗਿਆ ਸੀ, ਜਦੋਂ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਕੈਪਟਨ ਅਮਰਿੰਦਰ ਸਿੰਘ ਦੇ ਹਲਕਾ ਲੰਬੀ ਤੋਂ ਕਵਰਿੰਗ ਉਮੀਦਵਾਰ ਰਹੇ ਅਤੇ ਸਾਬਕਾ ਲੋਕ ਸਭਾ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਪੁੱਤਰ ਗੁਰਮੀਤ ਸਿੰਘ ਖੁੱਡੀਆਂ ‘ਆਪ’ ‘ਚ ਸ਼ਾਮਲ ਹੋਏ ਸਨ।

ਇਸ ਮੌਕੇ ਨੀਲ ਗਰਗ, ਰਾਕੇਸ਼ ਪੁਰੀ, ਐਡਵੋਕੇਟ ਨਵਦੀਪ ਜੀਂਦਾ, ਅਮਰਦੀਪ ਸਿੰਘ ਰਾਜਨ, ਅਮ੍ਰਿਤ ਲਾਲ ਅਗਰਵਾਲ, ਐਮ.ਐਲ ਜਿੰਦਲ, ਐਡਵੋਕੇਟ ਗੁਰਪ੍ਰੀਤ ਰਿੰਪਲ, ਬਲਜੀਤ ਸਿੰਘ ਬੱਲੀ, ਗੋਬਿੰਦਰ ਸਿੰਘ, ਸੰਦੀਪ ਗੁਪਤਾ, ਮਹਿੰਦਰ ਸਿੰਘ ਫੁੱਲੋਮਿਠੀ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...