Saturday, April 20, 2024

ਵਾਹਿਗੁਰੂ

spot_img
spot_img

‘ਮਾਸਕ’ ਨਾ ਪਾਉਣ ਕਰਕੇ ਹੁਣ ਤਕ 17,368 ਵਿਅਕਤੀਆਂ ਤੋਂ ਵਸੂਲਿਆ ਗਿਆ 80.29 ਲੱਖ ਰੁਪਏ ਜੁਰਮਾਨਾ: ਗੁਰਪ੍ਰੀਤ ਸਿੰਘ ਭੁੱਲਰ

- Advertisement -

ਜਲੰਧਰ, 13 ਜੁਲਾਈ, 2020 –

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਸ਼ਖਤੀ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਹੁਣ ਤੱਕ 17368 ਲੋਕਾਂ ਵਲੋਂ ਮਾਸਕ ਨਾ ਪਾਏ ਜਾਣ ’ਤੇ 80.29 ਲੱਖ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਮਾਸਕ ਨਾ ਪਹਿਨਣ ਵਾਲੇ 17368 ਲੋਕਾਂ ਨੂੰ 80.29 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 73000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ’ਤੇ ਥੁੱਕਣ ਵਾਲੇ 361 ਵਿਅਕਤੀਆਂ ਨੂੰ 77100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 42962 ਟਰੈਫਿਕ ਚਲਾਨ ਕਰਕੇ 2120 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 59 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.10 ਲੱਖ ਰੁਪਏ ਅਤੇ 35 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ’ਤੇ 19000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 154 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ’ਤੇ 3.8 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 205 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 265 ਲੋਕਾਂ ਨੂੰ ਮਾਸਕ ਨਾ ਪਾਉਣ ’ਤੇ 132500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...